Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਤਰਨਪ੍ਰੀਤ ਸਿੰਘ ਸੌਂਦ ਨੇ ਮੀਟ ਮਾਰਕੀਟ ਖੰਨਾ ਵਿੱਚ ਲੋਕਾਂ ਨੂੰ ਨਸ਼ਾ ਛੱਡਣ ਦੀ ਕੀਤੀ ਅਪੀਲ, ਹਰ ਮਦਦ ਦਾ ਦਿੱਤਾ ਭਰੋਸਾ

ਔਰਤਾਂ ਲਈ ਰੋਜ਼ਗਾਰ, ਬੱਚਿਆਂ ਲਈ ਸਿੱਖਿਆ—ਨਸ਼ਾ ਮੁਕਤ ਇਲਾਕੇ ਲਈ ਸਰਕਾਰ ਦੀ ਪੂਰੀ ਯੋਜਨਾ : ਤਰੁਨਪ੍ਰੀਤ ਸਿੰਘ ਸੌਂਦ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਖੰਨਾ, ਲੁਧਿਆਣਾ , 10 Feb 2026

Last updated on: Feb 11, 2026, 13:18 IST

ਪੰਜਾਬ ਅੰਦਰ ਚਲ ਰਹੇ ਆਪਰੇਸ਼ਨ ਪਰਹਾਰ–2 ਤਹਿਤ ਜਿੱਥੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖ਼ਤ ਤੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਪੰਜਾਬ ਪੁਲਿਸ ਵੱਲੋਂ ਹੁਣ ਇੱਕ ਨਵੀਂ, ਇਨਕਲਾਬੀ ਅਤੇ ਲੋਕ-ਹਿਤੈਸ਼ੀ ਪਹਿਲ ਸ਼ੁਰੂ ਕੀਤੀ ਗਈ ਹੈ। ਇਸ ਪਹਿਲ ਤਹਿਤ ਨਸ਼ਾ ਤਸਕਰੀ ਦੇ ਹੋਟ ਸਪੋਟ ਏਰੀਆ ਗੋਦ ਲੈ ਕੇ ਉੱਥੇ ਰਹਿੰਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ, ਉਨ੍ਹਾਂ ਨੂੰ ਮੁੱਖ ਧਾਰਾ ਨਾਲ ਜੋੜਨ ਅਤੇ ਪੂਰੀ ਤਰ੍ਹਾਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਦਾ ਸੰਕਲਪ ਲਿਆ ਗਿਆ ਹੈ। 

ਇਹ ਸ਼ਲਾਘਾਯੋਗ ਮੁਹਿੰਮ ਪੁਲਿਸ ਜ਼ਿਲ੍ਹਾ ਖੰਨਾ ਤੋਂ ਸ਼ੁਰੂ ਕੀਤੀ ਗਈ ਹੈ, ਜੋ ਪੂਰੇ ਪੰਜਾਬ ਲਈ ਇੱਕ ਮਿਸਾਲ ਬਣੇਗੀ। ਇਸ ਮਹੱਤਵਪੂਰਨ ਮੁਹਿੰਮ ਦੀ ਸ਼ੁਰੂਆਤ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੇ ਯਤਨਾਂ ਸਦਕਾ ਕੀਤੀ ਗਈ, ਜਿੱਥੇ ਅੱਜ ਖੰਨਾ ਸ਼ਹਿਰ ਦੇ ਸਭ ਤੋਂ ਵੱਡੇ ਨਸ਼ਾ ਤਸਕਰੀ ਦੇ ਹੋਟ ਸਪੋਟ ਮੀਟ ਮਾਰਕੀਟ ਇਲਾਕੇ ਨੂੰ ਗੋਦ ਲਿਆ ਗਿਆ। 

ਇਸ ਮੌਕੇ ’ਤੇ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਵੀ ਪੁੱਜੇ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸਾਂਝੇ ਸਹਿਯੋਗ ਨਾਲ ਇਸ ਇਲਾਕੇ ਦੇ ਪਰਿਵਾਰਾਂ ਨੂੰ ਇੱਕ ਨਵੀਂ ਦਿਸ਼ਾ ਦੇਣ ਲਈ ਵੱਡੀ ਯੋਜਨਾ ਤਿਆਰ ਕੀਤੀ ਗਈ। ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਇੱਥੇ ਰਹਿੰਦੇ ਪਰਿਵਾਰਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵੇਚਣ ਅਤੇ ਨਸ਼ੇ ਦੀ ਵਰਤੋਂ ਪੂਰੀ ਤਰ੍ਹਾਂ ਛੱਡ ਦੇਣ। 

ਉਨ੍ਹਾਂ ਕਿਹਾ ਕਿ ਇਹ ਇਲਾਕਾ ਹੁਣ ਤੱਕ ਕਾਫ਼ੀ ਬਦਨਾਮੀ ਦਾ ਸ਼ਿਕਾਰ ਹੋ ਚੁੱਕਿਆ ਹੈ, ਪਰ ਹੁਣ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਇਸ ਦਾਗ ਨੂੰ ਮਿਟਾ ਕੇ ਇੱਥੇ ਦੇ ਲੋਕਾਂ ਦਾ ਜੀਵਨ ਸੰਵਾਰਿਆ ਜਾਵੇ। ਇਸੀ ਮਕਸਦ ਨਾਲ ਇਸ ਇਲਾਕੇ ਨੂੰ ਗੋਦ ਲਿਆ ਗਿਆ ਹੈ ਤਾਂ ਜੋ ਇੱਥੇ ਰਹਿੰਦੇ ਪਰਿਵਾਰਾਂ ਨੂੰ ਰੋਜ਼ਗਾਰ, ਸਿੱਖਿਆ, ਸਿਹਤ ਅਤੇ ਸਾਫ਼-ਸਫ਼ਾਈ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਮੰਤਰੀ ਸੌਂਦ ਨੇ ਖ਼ਾਸ ਤੌਰ ’ਤੇ ਔਰਤਾਂ ਨੂੰ ਸੈਲਫ ਹੈਲਪ ਗਰੁੱਪ ਬਣਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਗਰਾਂਟ ਦਿੱਤੀ ਜਾਵੇਗੀ, ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜ੍ਹੀਆਂ ਹੋ ਸਕਣ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਪੂਰੀ ਤਰ੍ਹਾਂ ਸਫ਼ਾਈ ਕਰਵਾਈ ਜਾਵੇਗੀ, ਇਸਨੂੰ ਹਰਾ-ਭਰਾ ਬਣਾਇਆ ਜਾਵੇਗਾ, ਬੱਚਿਆਂ ਦੇ ਸਕੂਲਾਂ ਵਿੱਚ ਦਾਖਲੇ ਕਰਵਾਏ ਜਾਣਗੇ ਅਤੇ ਔਰਤਾਂ ਨੂੰ ਸਿਲਾਈ ਮਸ਼ੀਨਾਂ ਜਾਂ ਹੋਰ ਕਿੱਤਿਆਂ ਨਾਲ ਜੋੜਿਆ ਜਾਵੇਗਾ। 

ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਇਹ ਇਲਾਕਾ ਪੂਰੀ ਤਰ੍ਹਾਂ ਨਸ਼ਾ ਮੁਕਤ ਅਤੇ ਵਿਕਸਿਤ ਬਣ ਸਕੇ। ਇਸ ਮੌਕੇ ’ਤੇ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਲੋਕਾਂ ਨਾਲ ਦਿਲੋਂ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਸਿਰਫ਼ ਕਾਨੂੰਨੀ ਕਾਰਵਾਈ ਤੱਕ ਹੀ ਸੀਮਿਤ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ ਬਦਲਣ ਲਈ ਵੀ ਪੂਰੀ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ। 

ਉਨ੍ਹਾਂ ਸਭ ਤੋਂ ਪਹਿਲਾਂ ਲੋਕਾਂ ਨੂੰ ਇਹ ਪ੍ਰਣ ਦਿਵਾਇਆ ਕਿ ਉਹ ਆਪਣੇ ਬੱਚਿਆਂ ਨੂੰ ਲਾਜ਼ਮੀ ਤੌਰ ’ਤੇ ਸਕੂਲਾਂ ਵਿੱਚ ਦਾਖਲ ਕਰਵਾਉਣਗੇ, ਤਾਂ ਜੋ ਭਵਿੱਖ ਦੀ ਪੀੜ੍ਹੀ ਨਸ਼ੇ ਤੋਂ ਦੂਰ ਰਹੇ। ਐਸ.ਐਸ.ਪੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਇਸ ਕੰਮ ਲਈ ਹਰ ਸੰਭਵ ਮਦਦ ਕਰੇਗਾ।

ਡਾ. ਦਰਪਣ ਆਹਲੂਵਾਲੀਆ ਨੇ ਇਹ ਵੀ ਐਲਾਨ ਕੀਤਾ ਕਿ ਇਲਾਕੇ ਦੀਆਂ ਔਰਤਾਂ ਨੂੰ ਰੋਜ਼ਗਾਰ ਨਾਲ ਜੋੜਿਆ ਜਾਵੇਗਾ ਅਤੇ ਨਸ਼ੇ ਦੇ ਆਦੀਆਂ ਦਾ ਪੂਰਾ ਇਲਾਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮਕਸਦ ਸਜ਼ਾ ਨਹੀਂ, ਸਗੋਂ ਸੁਧਾਰ ਅਤੇ ਸਮਾਜਿਕ ਬਦਲਾਅ ਹੈ। ਲੋਕਾਂ ਨੇ ਵੀ ਪ੍ਰਣ ਲਿਆ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਜਮਾਨਤ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਉਨ੍ਹਾਂ ਦੀ ਮਦਦ ਕੀਤੀ ਜਾਵੇਗੀ।

ਇਸ ਭਾਵੁਕ ਮੌਕੇ ’ਤੇ ਇਲਾਕੇ ਦੀਆਂ ਔਰਤਾਂ ਨੇ ਇੱਕ ਸੁਰ ਵਿੱਚ “ਐਸ.ਐਸ.ਪੀ ਖੰਨਾ ਜ਼ਿੰਦਾਬਾਦ” ਦੇ ਨਾਅਰੇ ਲਗਾਏ ਅਤੇ ਕਿਹਾ ਕਿ ਅਜਿਹੇ ਇਮਾਨਦਾਰ, ਸੰਵੇਦਨਸ਼ੀਲ ਅਤੇ ਲੋਕ-ਹਿਤੈਸ਼ੀ ਅਫ਼ਸਰ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਖੰਨਾ ਵਿੱਚ ਅਜਿਹੇ ਅਫ਼ਸਰ ਕਦੇ ਨਹੀਂ ਵੇਖੇ ਗਏ ਜੋ ਦੂਜਿਆਂ ਦੇ ਪਰਿਵਾਰਾਂ ਦੀ ਇੰਨੀ ਫਿਕਰ ਕਰਦੇ ਹੋਣ।

 ਇਹ ਗੁਣ ਸਿਰਫ਼ ਅਤੇ ਸਿਰਫ਼ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵਿੱਚ ਹੀ ਵੇਖਣ ਨੂੰ ਮਿਲਦੇ ਹਨ, ਜਿਸ ਤੋਂ ਪ੍ਰਭਾਵਿਤ ਹੋ ਕੇ ਸਾਰਿਆਂ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਲਿਆ। ਇਸ ਸਮਾਗਮ ਦੌਰਾਨ ਖੰਨਾ ਦੇ ਐਸ.ਡੀ.ਐਮ ਸਵਾਤੀ ਟਿਵਾਣਾ, ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਚਰਨਜੀਤ ਸਿੰਘ, ਐਸ.ਪੀ ਪਵਨਜੀਤ ਚੌਧਰੀ, ਐਸ.ਪੀ ਹਰਪਿੰਦਰ ਕੌਰ ਗਿੱਲ, ਡੀ.ਐਸ.ਪੀ ਕਰਮਵੀਰ ਤੂਰ, ਡੀ.ਐਸ.ਪੀ ਵਿਨੋਦ ਕੁਮਾਰ, ਸਪੈਸ਼ਲ ਬਰਾਂਚ ਇੰਚਾਰਜ ਥਾਣੇਦਾਰ ਜਰਨੈਲ ਸਿੰਘ ਸਮੇਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਰਹੇ। 

ਸਭ ਨੇ ਮਿਲ ਕੇ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਅਤੇ ਖੰਨਾ ਨੂੰ ਮਾਡਲ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਦਾ ਦ੍ਰਿੜ੍ਹ ਨਿਸ਼ਚਾ ਪ੍ਰਗਟਾਇਆ। ਨਿਸ਼ਚਿਤ ਤੌਰ ’ਤੇ ਇਹ ਪਹਿਲ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਦੂਰਦਰਸ਼ੀ ਸੋਚ ਦਾ ਪ੍ਰਤੀਕ ਹੈ। ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਮੁਹਿੰਮ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਇਤਿਹਾਸਕ ਕਦਮ ਸਾਬਤ ਹੋਵੇਗੀ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD