Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ’ਚ ਉਦਯੋਗਪਤੀਆਂ, ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ

ਮਿਕਸ ਲੈਂਡ ਯੂਜ ਏਰੀਆ ਨੂੰ ਪੱਕੇ ਤੋਰ ’ਤੇ ਇੰਡਸਟਰੀ ਏਰੀਆ ਬਨਾਉਣ ਦੀ ਰੱਖੀ ਜ਼ੋਰਦਾਰ ਮੰਗ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 10 Feb 2026

Last updated on: Feb 11, 2026, 13:19 IST

ਆਤਮ ਨਗਰ ਦੇ ਉਦਯੋਗਪਤੀਆਂ, ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਹਿੱਤ, ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿੱਥੇ ਸਨਅਤਕਾਰਾਂ ਨੇ ਮਿਕਸ ਲੈਂਡ ਯੂਜ ਏਰੀਆ ਨੂੰ ਪੱਕੇ ਤੋਰ ’ਤੇ ਇੰਡਸਟਰੀ ਏਰੀਆ ਬਨਾਉਣ ਦੀ ਜ਼ੋਰਦਾਰ ਮੰਗ ਕੀਤੀ। ਮੀਟਿੰਗ ਦੌਰਾਨ, ਟ੍ਰੇਡ ਕਮਿਸ਼ਨ ਮੈਂਬਰ ਅਤੇ ਸਮਾਲ ਸਕੇਲ ਇੰਡਸਟਰੀ ਐਂਡ ਟਰੇਡਰਜ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਸਰਹਾਲੀ, ਸਾਹਿਲ ਅਗਰਵਾਲ (ਸੂਬਾ ਸਕੱਤਰ) ਲੁਧਿਆਣਾ, ਜੀ. ਐਸ. ਟੀ. ਵਿਭਾਗ ਦੇ ਚੇਅਰਮੈਨ ਪਰਮਪਾਲ ਸਿੰਘ ਬਾਵਾ, ਮਨਪ੍ਰੀਤ ਸਿੰਘ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਮੌਜੂਦ ਸਨ।

ਮੀਟਿੰਗ ਦੌਰਾਨ ਵੱਖ-ਵੱਖ ਮਾਰਕੀਟ ਅਤੇ ਉਦਯੋਗਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਜਿਵੇਂ ਕਿ ਬੁਨਿਆਦੀ ਢਾਂਚਾ, ਮਲਕੀਅਤ ਹੱਕ ਅਤੇ ਟੈਕਸ ਸੰਬੰਧੀ ਮਾਮਲੇ ਉਠਾਏ। ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਉਦਯੋਗਪਤੀਆਂ ਦੀਆਂ ਜੀ ਐਸ ਟੀ ਵਿਭਾਗ ਦੇ ਨਾਲ ਸਬੰਧਤ ਮੁਸ਼ਕਿਲਾਂ ਅਤੇ ਮਿਕਸਲੈਂਡ ਯੂਜ ਏਰੀਆ ਦਾ ਪੱਕੇ ਤੋਰ ’ਤੇ ਹੱਲ ਕਰਵਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਬੰਧਤ ਵਿਭਾਗਾਂ ਨਾਲ ਰਾਬਤਾ ਕਰਕੇ ਸਮੱਸਿਆਵਾਂ ਨੂੰ ਤਰਜੀਹੀ ਤੌਰ ’ਤੇ ਨਿਪਟਾਇਆ ਜਾਵੇਗਾ।

ਉਨ੍ਹਾਂ ਖਾਸ ਤੌਰ ’ਤੇ ਆਰ.ਆਰ. ਭਾਰਦਵਾਜ ਮਾਰਕੀਟ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਇਹ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਨਗਰ ਨਿਗਮ ਦੀਆਂ ਕਿਰਾਏ ’ਤੇ ਚੱਲ ਰਹੀਆਂ ਦੁਕਾਨਾਂ ਦੀ ਮਲਕੀਅਤ ਦੇ ਹੱਕ ਦੇਣ ਲਈ ਯਤਨ ਕੀਤੇ ਜਾਣਗੇ। ਇਸ ਤੋਂ ਇਲਾਵਾ ਵਪਾਰੀਆਂ ਦੇ ਬਕਾਇਆ ਜੀ.ਐਸ.ਟੀ. ਰਿਫੰਡ ਅਤੇ ਹੋਰ ਵਿਭਾਗੀ ਮਸਲਿਆਂ ਦਾ ਵੀ ਜਲਦ ਨਿਬੇੜਾ ਕਰਵਾੲਆ ਜਾਵੇਗਾ।

ਮੀਟਿੰਗ ਵਿੱਚ ਆਤਮ ਨਗਰ ਖੇਤਰ ਦੇ ਪ੍ਰਮੁੱਖ ਉਦਯੋਗਪਤੀ, ਵਪਾਰੀ ਅਤੇ ਦੁਕਾਨਦਾਰਾਂ ਵਿੱਚ ਅਵਤਾਰ ਸਿੰਘ ਭੋਗਲ (ਸ੍ਰਪਰਸਤ), ਹਰਸਿਮਰਨਜੀਤ ਸਿੰਘ ਲੱਕੀ (ਸ੍ਰਪਰਸਤ) ਗੁਰਚਰਨ ਸਿੰਘ ਮਣਕੂ (ਸ੍ਰਪਰਸਤ), ਇੰਦਰਜੀਤ ਸਿੰਘ ਨਵਯੁਗ (ਚੇਅਰਮੇਨ), ਸੁਰਿੰਦਰ ਪਾਲ ਸਿੰਘ ਸੋਨੂੰ ਨਾਜ (ਜਰਨਲ ਸਕੱਤਰ), ਪੁਨੀਤ ਮਦਾਨ (ਮੀਤ ਪ੍ਰਧਾਨ), ਰਾਜ ਕੁਮਾਰ ਰਾਜੂ (ਸਕੱਤਰ), ਦਿਲਪ੍ਰੀਤ ਰੂਬਲ (ਵਾਰਡ ਪ੍ਰਧਾਨ ਟਰੇਡ ਵਿੰਗ), ਮੈਂਬਰ ਪੰਜਾਬ ਰਾਜ ਟਰੇਡ ਕਮੀਸ਼ਨ ਅਸੋਕ ਪੁਰੀ, ਸਤਇੰਦਰ ਸਿੰਘ, ਸਤਬੀਰ ਬਿੰਦਰਾ, ਹਰਮੀਤ ਸਿੰਘ ਭਾਟੀਆ, ਸਤਿੰਦਰ ਸਿੰਘ ਟੋਨੀ, ਜਤਿੰਦਰ ਸਿੰਘ ਬਾਂਗਾ, ਡਾ: ਗੁਰਪ੍ਰੀਤ ਸਿੰਘ, ਰਾਜਾ ਜੀ ਸ਼ਾਮਲ ਹੋਏ ਜਿਨ੍ਹਾਂ ਆਸ ਪ੍ਰਗਟਾਈ ਕਿ ਵਿਧਾਇਕ ਸਿੱਧੂ ਵੱਲੋਂ ਦਿੱਤਾ ਭਰੋਸਾ ਜਲਦ ਅਮਲ ਵਿੱਚ ਲਿਆਂਦਾ ਜਾਵੇਗਾ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD