Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਦਲਜੀਤ ਸਿੰਘ ਗਰੇਵਾਲ ਭੋਲਾ ਦੀ ਅਗਵਾਈ ‘ਚ ਵਾਰਡ ਨੰਬਰ 3 ਤੋਂ ਸ਼ਰਧਾਲੂਆਂ ਦੀ ਬੱਸ ਅਮ੍ਰਿਤਸਰ ਲਈ ਰਵਾਨਾ

ਵੱਖ-ਵੱਖ ਧਾਰਮਿਕ ਸਥਾਨਾਂ ਦੇ ਕਰਨਗੇ ਦਰਸ਼ਨ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਲੁਧਿਆਣਾ , 10 Feb 2026

Last updated on: Feb 11, 2026, 13:20 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਉਣ ਲਈ ਵਾਰਡ ਨੰਬਰ 3 ਦੇ ਨੂਰਾਂ ਵਾਲਾ ਰੋਡ ਤੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮ ਤੀਰਥ ਲਈ ਬੱਸ ਰਵਾਨਾ ਕੀਤੀ ਗਈ। ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਪੰਜਾਬ ਨੂੰ ਗੁਰੂਆਂ ਪੀਰਾਂ ਵਾਲੀ ਧਰਤੀ ਹੋਣ ਕਰਕੇ ਇਸ ਸੂਬੇ ਨੂੰ ਧਾਰਮਿਕ ਆਸਥਾ ਵਾਲੇ ਸੂਬਾ ਹੋਣ ਦਾ ਮਾਨ ਪ੍ਰਾਪਤ ਹੈ ਜਿਸਦੇ ਚਲਦਿਆਂ ‘ਆਪ’ ਸਰਕਾਰ ਵੱਲੋਂ ਸੂਬਾ ਵਾਸੀਆਂ ਇਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਦੋ ਦਿਨਾਂ ਧਾਰਮਿਕ ਯਾਤਰਾ ਦੌਰਾਨ ਰਿਹਾਇਸ਼ ਤੇ ਭੋਜਨ ਦਾ ਸਾਰਾ ਖਰਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਸਰਕਾਰ ਨੇ ਸ਼ਰਧਾਲੂਆਂ ਦੀ ਸੁਖਾਵੀ ਯਾਤਰਾ ਲਈ ਵਿਆਪਕ ਪ੍ਰਬੰਧ ਕੀਤੇ ਹਨ, ਜਿਸ ਵਿੱਚ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਗਿਆ ਹੈ। 

ਇਸ ਯਾਤਰਾ ਲਈ ਵਧੀਆ ਏਸੀ ਬੱਸਾਂ, ਠਹਿਰਨ ਲਈ ਵਧੀਆ ਹੋਟਲ ਅਤੇ ਮੁਫਤ ਖਾਣਾ ਪ੍ਰਦਾਨ ਕੀਤਾ ਗਿਆ ਹੈ ਅਤੇ ਇਸ ਦੇ ਨਾਲ - ਨਾਲ ਇੱਕ ਮੈਡੀਕਲ ਟੀਮ ਵੀ ਬੱਸ ਦੇ ਨਾਲ ਭੇਜੀ ਜਾਂਦੀ ਹੈ ਤਾਂ ਜੋ ਸਿਹਤ ਸਮੱਸਿਆ ਦੀ ਸੂਰਤ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਇਸ ਮੌਕੇ ਹਾਜ਼ਰ ਸ਼ਰਧਾਲੂਆਂ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜੋ ਤੀਰਥ ਸਥਾਨਾਂ ਲਈ ਦਰਸ਼ਨਾਂ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਬਜ਼ੁਰਗਾਂ ਲਈ ਲਾਹੇਵੰਦ ਸਿੱਧ ਹੋ ਰਹੀਆਂ ਹਨ।

ਇਸ ਮੌਕੇ ਵਾਰਡ ਇੰਚਾਰਜ ਜਸਵਿੰਦਰ ਸੰਧੂ, ਵਾਰਡ ਇੰਚਾਰਜ਼ ਬਾਬੂ ਸ਼ਰਮਾ, ਗਗਨ ਰਾਏ, ਦੀਪਕ ਸ਼ਰਮਾ, ਰਕੇਸ਼ ਕੁਮਾਰ, ਸੋਨੂ ਖੰਨਾ ਅਤੇ ਰੋਮੀ ਵਰਮਾ, ਸੁਮੀਤ ਸ਼ਰਮ , ਅਵਤਾਰ ਤਾਰੀ, ਸੁਖਦੇਵ ਸਿੰਘ, ਸੋਨੂੰ, ਜਸਵਿੰਦਰ, ਨੀਰਜ  ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD