ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਅੰਮ੍ਰਿਤਸਰ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਪਿੰਡ ਬਹਿਣੀਵਾਲ ਤੋਂ 42 ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਹਨਾਂ ਲੋਕਾਂ ਲਈ ਵੀ ਵਰਦਾਨ ਸਾਬਿਤ ਹੋ ਰਹੀ ਹੈ ਜਿਹੜੇ ਵਿੱਤੀ ਕਮੀਆਂ, ਗਰੀਬੀ, ਬਿਰਧ ਅਵਸਥਾ ਜਾਂ ਹੋਰ ਕਾਰਨਾਂ ਕਰਕੇ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਯਾਤਰਾਵਾਂ ਮਹਾਨ ਗੁਰੂ ਸਾਹਿਬਾਨਾਂ ਦੀਆਂ ਉੱਚੀਆਂ ਅਤੇ ਜੀਵਨ ਮਾਰਗ ਦਰਸ਼ਨ ਸਿੱਖਿਆਵਾਂ ਬਾਰੇ ਗਿਆਨ ਵਧਾਉਣ ਵਿੱਚ ਵੀ ਲਾਹੇਵੰਦ ਸਾਬਤ ਹੋ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਯੋਜਨਾ ਦਾ ਲਾਭ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਜੀਵਨ ਦੇ ਹਰ ਵਰਗ ਦੇ ਲੋਕ ਉਠਾ ਸਕਦੇ ਹਨ।