Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

ਐੱਸ.ਐੱਸ.ਪੀ., ਐੱਸ.ਪੀ. ਅਤੇ ਡੀ.ਐੱਸ.ਪੀ. ਵੱਲੋਂ ਸਰਚ ਟੀਮਾਂ ਦੀ ਅਗਵਾਈ

Crime News Punjab, Punjab Police, Police, Crime News, Mohali Police

Web Admin

Web Admin

5 Dariya News

ਸਹਿਬਜ਼ਾਦਾ ਅਜੀਤ ਸਿੰਘ ਨਗਰ , 11 Feb 2026

Last updated on: Feb 11, 2026, 17:35 IST

ਬੁੱਧਵਾਰ ਸਵੇਰੇ ਮੋਹਾਲੀ ਸ਼ਹਿਰ ਦੇ ਕਰੀਬ 16 ਸਕੂਲਾਂ ਅਤੇ ਜ਼ੀਰਕਪੁਰ ਤੇ ਖਰੜ ਦੇ ਇੱਕ-ਇੱਕ ਸਕੂਲ ਨੂੰ ਭੇਜੇ ਗਏ ਬੰਬ ਹੋਣ ਦੀ ਧਮਕੀ ਭਰੇ ਈਮੇਲ ਮਿਲਣ ਤੋਂ ਬਾਅਦ ਮੋਹਾਲੀ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ। ਲਰਨਿੰਗ ਪਾਥਸ ਸਕੂਲ, ਸੈਕਟਰ-67 ਦੇ ਬਾਹਰ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਹ ਧਮਕੀ ਭਰੇ ਈਮੇਲ ਸਵੇਰੇ ਲਗਭਗ 7:30 ਤੋਂ 8:00 ਵਜੇ ਦਰਮਿਆਨ ਨਿੱਜੀ ਸਕੂਲਾਂ ਨੂੰ ਮਿਲੇ। 

ਜਾਣਕਾਰੀ ਮਿਲਦੇ ਹੀ ਐੱਸ.ਪੀਜ਼, ਡੀ.ਐੱਸ.ਪੀਜ਼ ਅਤੇ ਐੱਸ.ਐੱਚ.ਓਜ਼ ਦੀ ਅਗਵਾਈ ਹੇਠ ਪੁਲਿਸ ਟੀਮਾਂ, ਐਂਟੀ-ਸਾਬੋਟਾਜ ਟੀਮਾਂ ਅਤੇ ਬੰਬ ਨਿਰੋਧਕ ਦਸਤਿਆਂ ਸਮੇਤ ਤੁਰੰਤ ਸਕੂਲਾਂ ਵਿੱਚ ਪਹੁੰਚ ਗਈਆਂ। ਉਨ੍ਹਾਂ ਕਿਹਾ ਕਿ ਵਾਧੂ ਫੋਰਸ ਅਤੇ ਗੁਆਂਢੀ ਜ਼ਿਲ੍ਹਿਆਂ ਤੇ ਚੰਡੀਗੜ੍ਹ ਮੁੱਖ ਦਫ਼ਤਰ ਤੋਂ ਆਈਆਂ ਵਿਸ਼ੇਸ਼ ਟੀਮਾਂ ਦੇ ਸਹਿਯੋਗ ਨਾਲ ਲਗਭਗ ਢਾਈ ਘੰਟਿਆਂ ਵਿੱਚ ਸਾਰੇ ਸਕੂਲਾਂ ਦੀ ਚੈਕਿੰਗ ਮੁਕੰਮਲ ਕਰ ਲਈ ਗਈ।

ਤਲਾਸ਼ੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਹੀ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਅਤੇ ਸਟਾਫ ਲਈ ਖਾਲੀ ਕਰਵਾ ਕੇ ਬੰਦ ਕਰ ਦਿੱਤਾ ਗਿਆ ਸੀ। “ਪ੍ਰਮਾਤਮਾ ਦੀ ਕਿਰਪਾ ਨਾਲ ਕਿਸੇ ਵੀ ਥਾਂ ਤੋਂ ਕੋਈ ਵੀ ਧਮਾਕੇਖੇਜ਼ ਸਮੱਗਰੀ ਨਹੀਂ ਮਿਲੀ,” ਐੱਸ.ਐੱਸ.ਪੀ. ਹਾਂਸ ਨੇ ਕਿਹਾ।ਇਹ ਸਰਚ ਓਪਰੇਸ਼ਨ ਐੱਸ.ਪੀ. ਸਿਟੀ ਦਿਲਪ੍ਰੀਤ ਸਿੰਘ ਐੱਸ.ਪੀ. ਨਵਨੀਤ ਸਿੰਘ ਮਾਹਲ, ਮੋਹਿਤ ਅਗਰਵਾਲ, ਸੁਖਨਾਜ ਸਿੰਘ, ਰਮਨਦੀਪ ਸਿੰਘ ਅਤੇ ਤਲਵਿੰਦਰ ਸਿੰਘ ਗਿੱਲ; ਡੀ.ਐੱਸ.ਪੀ. ਸਿਟੀ-1 ਪ੍ਰਿਥਵੀ ਸਿੰਘ ਚਾਹਲ, ਡੀ.ਐੱਸ.ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਅਤੇ ਸਾਰੇ ਐੱਸ.ਐੱਚ.ਓਜ਼ ਵੱਲੋਂ ਕੀਤਾ ਗਿਆ।

ਜਿਨ੍ਹਾਂ ਸਕੂਲਾਂ ਵਿੱਚ ਚੈਕਿੰਗ ਕੀਤੀ ਗਈ, ਉਨ੍ਹਾਂ ਵਿੱਚ ਐਮਿਟੀ ਸਕੂਲ, ਦੂਨ ਸਕੂਲ, ਲਰਨਿੰਗ ਪਾਥਸ, ਗੁਰੁਕੁਲ ਸਕੂਲ, ਵਿਵੇਕ ਹਾਈ ਸਕੂਲ, ਪੈਰਾਗਨ ਸਕੂਲ, ਵਾਈ.ਪੀ.ਐੱਸ., ਸੇਂਟ ਮੇਰੀਜ਼ ਸਕੂਲ, ਮਾਨਵ ਰਚਨਾ ਸਕੂਲ, ਲਾਰੈਂਸ ਸਕੂਲ, ਜੈਮ ਪਬਲਿਕ ਸਕੂਲ, ਰਾਮ ਤੀਰਥ ਸਕੂਲ, ਸ਼ਿਵਾਲਿਕ ਪਬਲਿਕ ਸਕੂਲ ਅਤੇ ਸੰਤ ਈਸ਼ਰ ਸਿੰਘ ਸਕੂਲ ਸਮੇਤ ਹੋਰ ਸਕੂਲ ਸ਼ਾਮਲ ਸਨ। ਐੱਸ.ਐੱਸ.ਪੀ. ਹਾਂਸ ਨੇ ਕਿਹਾ ਕਿ ਮੋਹਾਲੀ ਪੁਲਿਸ ਅਜਿਹੀਆਂ ਘਟਨਾਵਾਂ ਪ੍ਰਤੀ ਪੂਰੀ ਤਰ੍ਹਾਂ ਚੌਕਸ ਹੈ। ਐੱਫ.ਆਈ.ਆਰ ਦਰਜ ਕੀਤੀ ਜਾ ਰਹੀ ਹੈ ਅਤੇ ਕੇਸ ਨੂੰ ਧਮਕੀ ਭਰੇ ਈਮੇਲ ਦੇ ਮੂਲ ਦਾ ਪਤਾ ਲਗਾਉਣ ਅਤੇ ਵਿਸਥਾਰਪੂਰਵਕ ਜਾਂਚ ਲਈ ਸਾਇਬਰ ਪੁਲਿਸ ਸਟੇਸ਼ਨ, ਫੇਜ਼-7, ਮੋਹਾਲੀ ਨੂੰ ਸੌਂਪ ਦਿੱਤਾ ਗਿਆ ਹੈ।

 

Tags: Crime News Punjab , Punjab Police , Police , Crime News , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD