Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਤਹਿਤ ਕੁਲਵੰਤ ਸਿੰਘ ਵੱਲੋਂ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ

ਫੇਜ਼-11 ਗੁਰਦੁਆਰਾ ਸਿੰਘ ਸਭਾ ਤੋਂ 40 ਸ਼ਰਧਾਲੂਆਂ ਦਾ ਜੱਥਾ ਅੰਮ੍ਰਿਤਸਰ ਲਈ ਰਵਾਨਾ

Kulwant Singh Mohali, SAS Nagar, Mohali, SAS Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 11 Feb 2026

Last updated on: Feb 11, 2026, 17:40 IST

ਵਿਧਾਇਕ ਮੋਹਾਲੀ ਸ. ਕੁਲਵੰਤ ਸਿੰਘ ਵੱਲੋਂ ਅੱਜ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਤਹਿਤ ਮੋਹਾਲੀ ਦੇ ਫੇਜ਼-11 ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੱਸ ਵਿੱਚ 40 ਸ਼ਰਧਾਲੂਆਂ ਦਾ ਜੱਥਾ ਅੰਮ੍ਰਿਤਸਰ ਲਈ ਰਵਾਨਾ ਹੋਇਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਗੁਰੂਆਂ ਅਤੇ ਪੀਰਾਂ ਦੀ ਧਰਤੀ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਵਿਸ਼ੇਸ਼ ਪਹਿਲ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਮੰਦਰ ਆਦਿ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਅਤੇ ਜਲ੍ਹਿਆਂਵਾਲਾ ਬਾਗ਼ ਤੇ ਵਾਹਗਾ ਬਾਰਡਰ ਦੇਖ ਕੇ ਮੁੜ ਮੋਹਾਲੀ ਪਰਤਣਗੇ ਅਤੇ ਬਾਅਦ ਵਿੱਚ ਇਹ ਬੱਸ ਹੋਰ ਯਾਤਰੀਆਂ ਨੂੰ ਲੈ ਕੇ ਦੁਬਾਰਾ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਅਤੇ ਲੋਕਾਂ ਨੂੰ ਸਮਰਪਿਤ ਸਰਕਾਰ ਹੈ, ਜੋ ਵਿਕਾਸਮੁਖੀ ਕੰਮਾਂ ਨੂੰ ਲਗਾਤਾਰ ਪੜਾਅਵਾਰ ਪੂਰਾ ਕਰ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਲੋੜੀਂਦੇ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਨ ਤਾਂ ਜੋ ਸ਼ਰਧਾਲੂ ਆਰਾਮਦਾਇਕ ਢੰਗ ਨਾਲ ਤੀਰਥ ਯਾਤਰਾ ਕਰ ਸਕਣ। ਵਿਧਾਇਕ ਨੇ ਹੋਰ ਦੱਸਿਆ ਕਿ ਯਾਤਰਾ ਲਈ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। 

ਇੱਕ ਪਰਿਵਾਰ ਵਿਚੋਂ ਇੱਕ ਮੈਂਬਰ ਜਾਂ ਪਤੀ-ਪਤਨੀ ਦੋਵੇਂ ਇਸ ਯਾਤਰਾ ਲਈ ਰਜਿਸਟਰ ਕਰਵਾ ਸਕਦੇ ਹਨ ਅਤੇ ਯਾਤਰੀਆਂ ਦੀ ਗਿਣਤੀ 40 ਤੋਂ ਵਧਣ 'ਤੇ ਚੋਣ ਡਰਾਅ ਰਾਹੀਂ ਪਿੰਡ, ਮਹੱਲਾ ਅਤੇ ਪੋਲਿੰਗ ਬੂਥ ਦੇ ਅਧਾਰ ‘ਤੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤਿੰਨ ਦਿਨ ਅਤੇ ਦੋ ਰਾਤਾਂ ਦੀ ਇਸ ਧਾਰਮਿਕ ਯਾਤਰਾ ਦੌਰਾਨ ਆਉਣ-ਜਾਣ ਲਈ ਮੁਫ਼ਤ ਏ ਸੀ ਬੱਸਾਂ, ਰਹਿਣ ਲਈ ਏ ਸੀ ਕਮਰੇ, ਤਿੰਨ ਸਮੇਂ ਦਾ ਖਾਣਾ, ਚਾਹ ਅਤੇ ਸਨੈਕਸ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। 

ਹਰ ਬੱਸ ਵਿੱਚ ਸਹਾਇਕ ਅਤੇ ਡਾਕਟਰੀ ਟੀਮ ਵੀ ਮੌਜੂਦ ਰਹੇਗੀ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਸੀਨੀਅਰ ਸਿਟੀਜ਼ਨਾਂ ਲਈ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਬਜ਼ੁਰਗਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਕ-ਇਕ ਕਰਕੇ ਲਾਗੂ ਕੀਤਾ ਜਾ ਰਿਹਾ ਹੈ ਅਤੇ ਲੋਕ ਭਲਾਈ ਨੂੰ ਪਹਿਲ ਦਿੱਤੀ ਜਾ ਰਹੀ ਹੈ।

ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਬਲਾਕ ਪ੍ਰਧਾਨ ਤਰਨਜੀਤ ਸਿੰਘ, ਰਣਜੀਤ ਸਿੰਘ ਢਿੱਲੋਂ, ਹਰਪਾਲ ਸਿੰਘ, ਗੱਜਣ ਸਿੰਘ, ਸਵਰਨ ਲਤਾ, ਸੋਨੀਆ, ਉਪਿੰਦਰ ਕੌਰ, ਹਰਵਿੰਦਰ ਕੌਰ, ਕੈਪਟਨ ਕਰਨੈਲ ਸਿੰਘ, ਬੱਸ ਗਾਈਡ ਸੁਖਪ੍ਰੀਤ ਸਿੰਘ, ਮੈਡਮ ਸਵਿਤਾ, ਸੁਖਚੈਨ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ, ਅਮਰਜੀਤ ਸਿੰਘ, ਜਗਦੀਸ਼ ਸਿੰਘ, ਹਰਜੀਤ ਸਿੰਘ, ਵਿਕਰਮ ਸਿੰਘ ਸੰਧੂ ਸਮੇਤ ਹੋਰ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , SAS Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD