Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ - ਭਗਵੰਤ ਸਿੰਘ ਮਾਨ

ਸੂਬੇ ਦੀ ਉਦਯੋਗਿਕ ਤਰੱਕੀ ਲਈ ਇਤਿਹਾਸਕ ਮੌਕਾ ਸਾਬਤ ਹੋਵੇਗਾ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sanjeev Arora, KAP Sinha

Web Admin

Web Admin

5 Dariya News

ਚੰਡੀਗੜ੍ਹ , 11 Feb 2026

Last updated on: Feb 11, 2026, 17:50 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਹੋ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਫੈਸਲਾਕੁੰਨ ਕਦਮ ਦੱਸਿਆ ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 13 ਤੋਂ 15 ਮਾਰਚ, 2026 ਨੂੰ ਮੋਹਾਲੀ ਵਿਖੇ ਹੋਵੇਗਾ ਜੋ ਸੂਬੇ ਵਿੱਚ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਵੇਗਾ। 

ਪੰਜਾਬ ਪਹਿਲਾਂ ਹੀ ਆਲਮੀ ਪੱਧਰ ’ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ।” ਉਨ੍ਹਾਂ ਕਿਹਾ, “ਇਹ ਇਤਿਹਾਸਕ ਸੰਮੇਲਨ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਦੀ ਤਕਦੀਰ ਘੜਨ ਵਿੱਚ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ।” ਸਮੂਹਿਕ ਵਿਚਾਰ-ਵਟਾਂਦਰੇ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਅੰਤਰਰਾਸ਼ਟਰੀ ਉਦਯੋਗਿਕ ਦਿੱਗਜ਼ਾਂ ਨਾਲ ਲੰਮੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੀ ਸਨਅਤ ਲਈ ਉਦਯੋਗ-ਪੱਖੀ ਕਾਰਜ ਯੋਜਨਾ ਤਿਆਰ ਕਰਨ ਲਈ ਆਪਸੀ ਸਹਿਮਤੀ ਵਿਕਸਤ ਕੀਤੀ ਜਾਵੇਗੀ।" 

ਪੰਜਾਬੀਆਂ ਦੇ ਮੋਹਰੀ ਰਹਿਣ ਦੇ ਗੁਣਾਂ ਅਤੇ ਉੱਦਮੀ ਭਾਵਨਾ ਦੀ ਭਰਵੀਂ ਸ਼ਲਾਘਾ ਕਰਦਿਆਂ, ਉਨ੍ਹਾਂ ਕਿਹਾ, "ਪੰਜਾਬੀ ਆਪਣੀ ਹਿੰਮਤ ਅਤੇ ਕਾਬਲੀਅਤ ਨਾਲ ਦੁਨੀਆ ਵਿੱਚ ਕਿਤੇ ਵੀ ਅਚੰਭਾ ਕਰ ਸਕਦੇ ਹਨ।" ਇਸ ਸੰਮੇਲਨ ਦੇ ਵਿਸ਼ੇ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸੰਮੇਲਨ ‘ਪੰਜਾਬ ਮੀਨਜ਼ ਬਿਜ਼ਨਸ–ਪਾਲਿਸੀ-ਟੂ-ਪ੍ਰੈਕਟਿਸ’ (ਪੰਜਾਬ ਮਤਲਬ ਕਾਰੋਬਾਰ-ਨੀਤੀ ਤੋਂ ਅਮਲ) ਦੇ ਵਿਸ਼ੇ ‘ਤੇ ਆਧਾਰਤ ਹੋਵੇਗਾ।” 

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਗੁਰੂਗ੍ਰਾਮ, ਨਵੀਂ ਦਿੱਲੀ, ਬੈਂਗਲੁਰੂ, ਹੈਦਰਾਬਾਦ, ਚੇਨਈ, ਮੁੰਬਈ ਅਤੇ ਜਾਪਾਨ, ਦੱਖਣੀ ਕੋਰੀਆ ਆਦਿ ਦੇਸ਼ਾਂ ਵਿੱਚ ਰੋਡ ਸ਼ੋਅ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ, "ਸੰਮੇਲਨ ਦੌਰਾਨ ਮੁੱਖ ਸੈਸ਼ਨਾਂ ਵਿੱਚ ਉਦਘਾਟਨ, ਸਮਾਪਤੀ, ਕੰਟਰੀ ਸੈਸ਼ਨ, ਪਲੇਨਰੀ, ਸੈਕਟਰਲ ਸੈਸ਼ਨ ਅਤੇ ਹੋਰ ਸ਼ਾਮਲ ਹੋਣਗੇ।"

ਇਸ ਸਮਾਗਮ ਨੂੰ ਨਿਵੇਸ਼ਕਾਂ ਲਈ ਵੱਡਾ ਮੌਕਾ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿਵੇਸ਼ਕ ਸੰਮੇਲਨ ਦੇਸ਼ ਭਰ ਵਿੱਚ ਵੱਧ ਤੋਂ ਵੱਧ ਰਿਆਇਤਾਂ ਦੀ ਪੇਸ਼ਕਸ਼ ਕਰਦੇ ਹੋਏ ਸੂਬੇ ਵਿੱਚ ਨਿਵੇਸ਼ ਦੇ ਮੌਕਿਆਂ ਲਈ ਮੰਚ ਪ੍ਰਦਾਨ ਕਰੇਗਾ।" ਉਨ੍ਹਾਂ ਅੱਗੇ ਕਿਹਾ, "ਪੰਜਾਬ ਸਰਕਾਰ ਨੂੰ ਇਸ ਵਿਆਪਕ ਸਮਾਗਮ ਵਿੱਚ ਹਿੱਸਾ ਲੈਣ ਲਈ ਨਾ ਸਿਰਫ਼ ਭਾਰਤ ਸਗੋਂ ਦੁਨੀਆ ਭਰ ਦੇ ਉਦਯੋਗਿਕ ਦਿੱਗਜ਼ਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।" 

ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ, "ਸੂਬੇ ਦਾ ਮੁੱਖ ਆਧਾਰ ਖੇਤੀਬਾੜੀ ਖੇਤਰ ਪਹਿਲਾਂ ਹੀ ਚੁਣੌਤੀਆਂ ਨਾਲ ਜੂਝ ਰਿਹਾ ਹੈ ਅਤੇ ਕਮਜ਼ੋਰ ਹੋਈ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਵਿਆਪਕ ਉਦਯੋਗੀਕਰਨ ਹੀ ਇੱਕੋ ਇੱਕ ਹੱਲ ਹੈ।" ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਨੂੰ ਨਾ ਸਿਰਫ਼ ਦੇਸ਼ ਵਿੱਚ ਸਗੋਂ ਵਿਸ਼ਵ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣਾਉਣ ਲਈ ਵਿਲੱਖਣ ਪਹਿਲਕਦਮੀਆਂ ਕੀਤੀਆਂ ਹਨ।” 

ਉਨ੍ਹਾਂ ਨੇ ਸੰਭਾਵੀ ਉੱਦਮੀਆਂ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, "ਸੂਬਾ ਸਰਕਾਰ ਪੰਜਾਬ ਵਿੱਚ ਨਿਵੇਸ਼ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਦੇ ਯਤਨਾ ਸਦਕਾ ਹੁਣ ਤੱਕ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਨੌਜਵਾਨਾਂ ਲਈ 5.20 ਲੱਖ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਅਜਿਹੀਆਂ ਹੋਰ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 13 ਤੋਂ 15 ਮਾਰਚ ਨੂੰ ਮੋਹਾਲੀ ਵਿਖੇ ਇਸ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ।”

ਸੂਬਾ ਸਰਕਾਰ ਵੱਲੋਂ ਕੀਤੇ ਗਏ ਸੁਧਾਰਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਵੱਲੋਂ ਉਦਯੋਗਿਕ ਪ੍ਰੋਜੈਕਟਾਂ ਲਈ ਫੌਰੀ ਅਤੇ ਨਿਰਵਿਘਨ ਢੰਗ ਨਾਲ ਰੈਗੂਲੇਟਰੀ ਮਨਜ਼ੂਰੀਆਂ ਜਾਰੀ ਕਰਨਾ ਯਕੀਨੀ ਬਣਾਉਣ ਲਈ ਸੇਲ ਡੀਡ ਦੀ ਰਜਿਸਟ੍ਰੇਸ਼ਨ ਵਿੱਚ ਗ੍ਰੀਨ ਸਟੈਂਪ ਪੇਪਰ ਪੇਸ਼ ਕੀਤਾ ਗਿਆ ਹੈ।" ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਹੀ ਇਕ ਅਜਿਹਾ ਸੂਬਾ ਹੈ ਜਿਸ ਕੋਲ ਸਥਾਨਕ ਉਦਯੋਗਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਆਪਣੇ ਉਦਯੋਗ ਪੱਖੀ ਮਾਹੌਲ ਦੇ ਨਾਲ-ਨਾਲ ਪੂਰੀ ਤਰ੍ਹਾਂ ਸਮਰੱਥ ਹੁਨਰਮੰਦ ਸਟਾਫ ਉਪਲਬਧ ਹੈ।"

ਬਿਜਲੀ ਸੁਰੱਖਿਆ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਕਿਹਾ ਕਿ ਵਿਕਾਸ ਲਈ ਬਿਜਲੀ ਸੁਰੱਖਿਆ ਬਹੁਤ ਅਹਿਮ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਵੱਧ ਤੋਂ ਵੱਧ ਬਿਜਲੀ ਉਤਪਾਦਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।" ਉਨ੍ਹਾਂ ਕਿਹਾ ਕਿ ਦੇਸ਼ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਦੇ ਨੁਮਾਇੰਦੇ ਨਿਵੇਸ਼ ਨੂੰ ਮਜ਼ਬੂਤ ਕਰਨ ਲਈ ਸੂਬੇ ਵਿੱਚ ਕਰਵਾਏ ਜਾਣ ਵਾਲੇ ਇਸ ਮੈਗਾ ਈਵੈਂਟ ਵਿੱਚ ਸੰਭਾਵੀ ਤੌਰ ‘ਤੇ ਸ਼ਾਮਲ ਹੋਣਗੇ।" 

ਭਗਵੰਤ ਸਿੰਘ ਮਾਨ ਨੇ ਸੀਨੀਅਰ ਅਧਿਕਾਰੀਆਂ ਨਾਲ ਇਸ ਸੰਮੇਲਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਇਸ ਸੰਮੇਲਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗ ਦੇ ਵੱਖ-ਵੱਖ ਪਹਿਲੂਆਂ 'ਤੇ ਪ੍ਰਦਰਸ਼ਨੀ, ਸੈਮੀਨਾਰ ਅਤੇ ਤਕਨੀਕੀ ਸੈਸ਼ਨਾਂ ਤੋਂ ਇਲਾਵਾ ਉਦਯੋਗਿਕ ਖੇਤਰ ਵਿੱਚ ਉੱਭਰ ਰਹੀਆਂ ਤਕਨਾਲੋਜੀਆਂ ਅਤੇ ਰਣਨੀਤੀਆਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ।"

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਮੇਲਨ ਦਾ ਲੋਗੋ ਵੀ ਜਾਰੀ ਕੀਤਾ। ਇਸ ਮੌਕੇ ਉਦਯੋਗ ਤੇ ਵਪਾਰ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sanjeev Arora , KAP Sinha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD