Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਾਖੜ ਰੋਜ਼ਾਨਾ ਪ੍ਰੈੱਸ ਕਾਨਫਰੰਸਾਂ ਕਰਨ ਦੀ ਥਾਂ ਅਮਰੀਕਾ ਨਾਲ ਹੋਇਆ ਸਮਝੌਤਾ ਜਨਤਕ ਕਰਨ: ਬਲਤੇਜ ਪੰਨੂ

ਤਿੰਨ ਖੇਤੀ ਕਾਨੂੰਨਾਂ ਵਾਂਗ ਕਿਤੇ ਅਮਰੀਕਾ ਸਮਝੌਤੇ 'ਤੇ ਵੀ ਯੂ-ਟਰਨ ਨਾ ਮਾਰ ਜਾਇਓ ਜਾਖੜ ਸਾਹਿਬ: ਪੰਨੂ

Baltej Pannu, Baltej Singh Pannu, Nasha Mukti Morcha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 11 Feb 2026

Last updated on: Feb 12, 2026, 12:13 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਅਮਰੀਕਾ ਨਾਲ ਹੋਇਆ ਸਮਝੌਤਾ ਸੱਚਮੁੱਚ ਕਿਸਾਨਾਂ ਦੇ ਹੱਕ ਵਿੱਚ ਹੈ ਤਾਂ ਰੋਜ਼ਾਨਾ ਪ੍ਰੈੱਸ ਕਾਨਫਰੰਸਾਂ ਕਰਨ ਦੀ ਥਾਂ ਭਾਜਪਾ ਹਾਈ ਕਮਾਂਡ ਨੂੰ ਕਹਿ ਕੇ ਉਸ ਸਮਝੌਤੇ ਦੀ ਪੂਰੀ ਡਿਟੇਲ ਅਤੇ ਕਾਪੀਆਂ ਜਨਤਕ ਕਿਉਂ ਨਹੀਂ ਕਰ ਦਿੰਦੇ।

ਪਨੂੰ ਨੇ ਕਿਹਾ ਕਿ ਜਾਖੜ ਸਾਹਿਬ ਲਗਭਗ ਹਰ ਰੋਜ਼ ਪ੍ਰੈੱਸ ਕਾਨਫਰੰਸਾਂ ਕਰ ਕੇ ਅਮਰੀਕਾ ਨਾਲ ਹੋਏ ਸਮਝੌਤੇ ਨੂੰ ਭਾਰਤ ਅਤੇ ਖਾਸ ਤੌਰ 'ਤੇ ਕਿਸਾਨਾਂ ਲਈ ਲਾਹੇਵੰਦ ਦੱਸ ਰਹੇ ਹਨ, ਪਰ ਅਜੇ ਤੱਕ ਉਸ ਸਮਝੌਤੇ ਦੀ ਕੋਈ ਅਧਿਕਾਰਤ ਕਾਪੀ ਜਾਂ ਡਿਟੇਲ ਜਨਤਕ ਨਹੀਂ ਕੀਤੀ ਗਈ। ਨੂ ਨੇ ਸਵਾਲ ਚੁੱਕਿਆ ਕਿ ਜੇਕਰ ਜਾਖੜ ਕੋਲ ਇਸ ਸਮਝੌਤੇ ਦੀ ਪੂਰੀ ਜਾਣਕਾਰੀ ਅਤੇ ਕਾਪੀਆਂ ਮੌਜੂਦ ਹਨ ਤਾਂ ਉਹ ਭਾਜਪਾ ਹਾਈ ਕਮਾਂਡ ਨੂੰ ਕਹਿ ਕੇ ਇਹ ਸਮਝੌਤਾ ਜਨਤਕ ਕਿਉਂ ਨਹੀਂ ਕਰਵਾ ਦਿੰਦੇ? 

ਉਨ੍ਹਾਂ ਇਹ ਵੀ ਪੁੱਛਿਆ ਕਿ ਇਸ ਸਮਝੌਤੇ 'ਤੇ ਸਾਈਨ ਪ੍ਰਧਾਨ ਮੰਤਰੀ ਨੇ ਕੀਤੇ ਹਨ, ਗ੍ਰਹਿ ਮੰਤਰੀ ਨੇ ਕੀਤੇ ਹਨ ਜਾਂ ਕਿਸੇ ਹੋਰ ਮੰਤਰੀ ਨੇ? ਲੋਕਾਂ ਨੂੰ ਇਸ ਬਾਰੇ ਜਾਣਨ ਦਾ ਪੂਰਾ ਹੱਕ ਹੈ। 'ਆਪ ਆਗੂ ਨੇ ਕਿਹਾ ਕਿ ਅਜੇ ਤੱਕ ਇਸ ਸਮਝੌਤੇ ਬਾਰੇ ਜਿਹੜੀ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ, ਉਹ ਸਿਰਫ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟਵੀਟਾਂ ਰਾਹੀਂ ਹੀ ਮਿਲ ਰਹੀ ਹੈ ਅਤੇ ਟਰੰਪ ਦੇ ਟਵੀਟ ਖ਼ੁਦ ਇਹ ਕਹਿੰਦੇ ਹਨ ਕਿ ਇਸ ਸਮਝੌਤੇ ਵਿੱਚ ਕਿਸਾਨੀ ਸ਼ਾਮਲ ਹੈ। 

ਅਜਿਹੇ ਵਿੱਚ ਜਦੋਂ ਭਾਰਤ ਸਰਕਾਰ ਵੱਲੋਂ ਕੋਈ ਅਧਿਕਾਰਤ ਡਿਟੇਲ ਜਨਤਕ ਨਹੀਂ ਕੀਤੀ ਗਈ ਤਾਂ ਜਾਖੜ ਸਾਹਿਬ ਕਿਹੜੀ ਜਾਣਕਾਰੀ ਦੇ ਆਧਾਰ 'ਤੇ ਕਿਸਾਨਾਂ ਨੂੰ ਭਰੋਸੇ ਦੇ ਰਹੇ ਹਨ? ਪੰਨੂ ਨੇ ਜਾਖੜ ਨੂੰ ਤਿੰਨ ਖੇਤੀ ਕਾਨੂੰਨਾਂ ਦਾ ਹਵਾਲਾ ਦਿੰਦਿਆਂ ਯਾਦ ਕਰਵਾਇਆ ਕਿ ਜਦੋਂ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਲਿਆਂਦੇ ਸਨ ਤਾਂ ਉਸ ਵੇਲੇ ਬਾਦਲ ਪਰਿਵਾਰ ਜੋਕਿ ਭਾਜਪਾ ਦੇ ਸਹਿਯੋਗੀ ਸਨ, ਨੇ ਕਿਹਾ ਕਿ ਇਹਨਾਂ ਖੇਤੀ ਕਾਨੂੰਨਾਂ ਵਰਗਾ ਕੋਈ ਕਾਨੂੰਨ ਨਹੀਂ। 

ਪਰ ਜਦੋਂ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਤਾਂ ਉਨ੍ਹਾਂ ਨੇ ਯੂ-ਟਰਨ ਮਾਰ ਲਈ। 'ਆਪ' ਆਗੂ ਨੇ ਤੰਜ ਕੱਸਦਿਆਂ ਜਾਖੜ ਨੂੰ ਕਿਹਾ ਕਿ ਹੁਣ ਕਿਤੇ ਤੁਸੀਂ ਵੀ ਯੂ-ਟਰਨ ਨਾ ਮਾਰ ਜਾਇਓ। ਜੇ ਤੁਹਾਡੇ ਕੋਲ ਇਸ ਸਮਝੌਤੇ ਦੀ ਪੂਰੀ ਜਾਣਕਾਰੀ ਹੈ ਤਾਂ ਉਸ ਨੂੰ ਜਨਤਕ ਕਰੋ ਤਾਂ ਕਿ ਲੋਕਾਂ ਨੂੰ ਅਸਲੀਅਤ ਪਤਾ ਲੱਗ ਸਕੇ।

 

 

Tags: Baltej Pannu , Baltej Singh Pannu , Nasha Mukti Morcha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD