Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਾਰਡ ਨੰਬਰ 85 ’ਚ ਬਾਕਸ ਕ੍ਰਿਕੇਟ ਮੈਦਾਨ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਪੰਜਾਬ ਸਰਕਾਰ ਸਮਾਜ ਦੇ ਹਰ ਉਮਰ ਵਰਗ ਨੂੰ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ – ਵਿਧਾਇਕ ਅਸ਼ੋਕ ਪਰਾਸ਼ਰ ਤੇ ਡਿਪਟੀ ਕਮਿਸ਼ਨਰ ਜੈਨ

Ashok Prashar Pappi, Ashok Prashar, Ludhiana, AAP, Aam Aadmi Party, Aam Aadmi Party Punjab, AAP Punjab, Himanshu Jain, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 11 Feb 2026

Last updated on: Feb 12, 2026, 12:54 IST

ਵਿਧਾਨ ਸਭਾ ਹਲਕਾ ਲੁਧਿਆਣਾ ਸੈਂਟਰਲ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਨਾਲ, ਵਾਰਡ ਨੰਬਰ 85 ਅਧੀਨ ਪੁਰਾਣੇ ਕਿਲ੍ਹੇ ਵਿਖੇ ਬਾਕਸ ਕ੍ਰਿਕੇਟ ਮੈਦਾਨ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਸ਼ੁਭ ਕਾਰਜ਼ ਮੌਕੇ ਵਿਧਾਇਕ ਪਰਾਸ਼ਰ ਦੇ ਨਾਲ ਪਾਰਟੀ ਅਹੁਦੇਦਾਰਾਂ ਅਤੇ ਸਥਾਨਕ ਨਿਵਾਸੀਆਂ ਦੀ ਹਾਜ਼ਰੀ ਨੇ ਇਸ ਸਮਾਗਮ ਨੂੰ ਚਾਰ ਚੰਨ ਲਾਏ।

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਾਂਝੇ ਤੌਰ ’ਤੇ ਕਿਹਾ ਕਿ ਇਲਾਕੇ ਦੇ ਕ੍ਰਿਕਟ ਪ੍ਰੇਮੀਆਂ ਦੀ ਚਿਰੌਕਣ ਮੰਗ ਨੂੰ ਬੂਰ ਪਿਆ ਹੈ ਅਤੇ ਕਰੀਬ 73.70 ਲੱਖ ਰੁਪਏ ਦੀ ਲਾਗਤ ਵਾਲੇ ਬਾਕਸ ਕ੍ਰਿਕਟ ਮੈਦਾਨ ਨੂੰ ਜਲਦ ਤਿਆਰ ਕਰਵਾ ਕੇ ਲੋਕ ਅਰਪਿਤ ਕੀਤਾ ਜਾਵੇਗਾ ਜਿੱਥੇ ਨੌਜਵਾਨ, ਬੱਚੇ ਤੇ ਬਜ਼ੁਰਗ ਦਿਨ ਅਤੇ ਰਾਤ ਵੇਲੇ ਦੁਧੀਆ ਰੋਸ਼ਨੀ ਵਿੱਚ ਕ੍ਰਿਕਟ ਦਾ ਆਨੰਦ ਮਾਣ ਸਕਣਗੇ।

ਉਨ੍ਹਾਂ ਅੱਗੇ ਕਿਹਾ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਰੂਪ ਵਿੱਚ ਵਰਤੋਂ ਕਰਦਿਆਂ ਸੂਬੇ ਭਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀ ਖੇਡ ਨੀਤੀ ਦੇਸ਼ ਵਿੱਚ ਸਭ ਤੋਂ ਵਧੀਆ ਹੈ ਜਿਸਦੇ ਤਹਿਤ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵੱਖ-ਵੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਦੀ ਇਨਾਮੀ ਰਾਸ਼ੀ ਵਧਾਉਣ 'ਤੇ ਵੀ ਜ਼ੋਰ ਦਿੱਤਾ ਜਾਂਦਾ ਹੈ, ਪੰਜਾਬ ਵਿੱਚ ਇੱਕ ਮਜ਼ਬੂਤ ਅਤੇ ਉੱਚ ਪੱਧਰੀ ਖੇਡ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣਾ ਅਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਂਮੈਂਟਾਂ ਲਈ ਚੈਂਪੀਅਨ ਤਿਆਰ ਕੀਤੇ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਪਿੰਡਾਂ ਸ਼ਹਿਰਾਂ ਵਿੱਚ ਤਿੰਨ ਹਜ਼ਾਰ ਤੋਂ ਵੱਧ ਖੇਡ ਮੈਦਾਨਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ।

 

Tags: Ashok Prashar Pappi , Ashok Prashar , Ludhiana , AAP , Aam Aadmi Party , Aam Aadmi Party Punjab , AAP Punjab , Himanshu Jain , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD