Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dr Pushpinder Singh Gill, Maharaja Bhupinder Singh Punjab Sports University

Web Admin

Web Admin

5 Dariya News

ਪਟਿਆਲਾ , 11 Feb 2026

Last updated on: Feb 12, 2026, 13:45 IST

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਭਵਿੱਖੀ ਰੂਪ-ਰੇਖਾ ਤਿਆਰ ਕਰਨ ਬਾਰੇ ਵਿਆਪਕ ਚਰਚਾ ਕੀਤੀ ਗਈ।

ਮੁੱਖ ਮੰਤਰੀ ਨੇ ਪ੍ਰਗਤੀਸ਼ੀਲ ਅਤੇ ਅਨੁਸ਼ਾਸਿਤ ਸਮਾਜ ਦੀ ਸਿਰਜਣਾ ਵਿੱਚ ਖੇਡਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਡਾ. ਗਿੱਲ ਨੂੰ ਜ਼ਮੀਨੀ ਪੱਧਰ ‘ਤੇ ਢਾਂਚੇ ਨੂੰ ਮਜ਼ਬੂਤ ਕਰਨ, ਸ਼ੁਰੂਆਤੀ ਪੜਾਅ 'ਤੇ ਨੌਜਵਾਨ ਪ੍ਰਤਿਭਾ ਦੀ ਪਛਾਣ ਕਰਨ ਅਤੇ ਯੋਜਨਾਬੱਧ ਸਿਖਲਾਈ ਅਤੇ ਮਾਰਗਦਰਸ਼ਨ ਨੂੰ ਯਕੀਨੀ ਬਣਾ ਕੇ ਖੇਡਾਂ ਦੇ ਖੇਤਰ ਵਿੱਚ ਵਿਆਪਕ ਤਬਦੀਲੀ ਲਿਆਉਣ ਵਿੱਚ ਅਗਵਾਈ ਕਰਨ ਦੀ ਅਪੀਲ ਕੀਤੀ। 

ਮੁੱਖ ਮੰਤਰੀ ਨੇ ਕਿਹਾ ਕਿ ਖੇਡ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨਾ ਸਿਰਫ਼ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਜ਼ਰੂਰੀ ਹੈ, ਸਗੋਂ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਸਮਾਜ ਵਿੱਚ ਪ੍ਰਚਲਿਤ ਮਾੜੇ ਪ੍ਰਭਾਵਾਂ ਤੋਂ ਦੂਰ ਰੱਖਣ ਲਈ ਵੀ ਬੇਹੱਦ ਜ਼ਰੂਰੀ ਹੈ। ਖੇਡਾਂ ਨੂੰ ਮੁੜ ਸੁਰਜੀਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਸੂਬੇ ਭਰ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਆਧੁਨਿਕ ਸਿਖਲਾਈ ਸਹੂਲਤਾਂ ਅਤੇ ਕੋਚਿੰਗ ਦੀਆਂ ਵਿਗਿਆਨਕ ਵਿਧੀਆਂ ਨੂੰ ਵਿਕਸਤ ਕਰਨ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। 

ਉਨ੍ਹਾਂ ਨੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਮੋਹਰੀ ਬਣਾਉਣ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕੀਤਾ, ਜੋ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਉੱਤਮ ਖਿਡਾਰੀ ਪੈਦਾ ਕਰਨ ਦੇ ਸਮਰੱਥ ਹੈ। ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਮੁੱਖ ਮੰਤਰੀ ਦਾ ਉਨ੍ਹਾਂ ਵਿੱਚ ਵਿਸ਼ਵਾਸ ਪ੍ਰਗਟਾਉਣ ਅਤੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਤਹਿ ਦਿਲੋਂ ਧੰਨਵਾਦ ਕੀਤਾ। 

ਉਨ੍ਹਾਂ ਪੁਸ਼ਟੀ ਕੀਤੀ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੇ ਸਨਮਾਨ ਅਤੇ ਚੁਣੌਤੀ ਵਜੋਂ ਸਵੀਕਾਰ ਕਰਦੇ ਹਨ। ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਦਿਸ਼ਾ-ਨਿਰਦੇਸ਼ਾਂ ਨਾਲ ਪੂਰੀ ਤਰ੍ਹਾਂ ਤਾਲਮੇਲ ਬਣਾਈ ਰੱਖਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਖੇਡਾਂ ਨੂੰ ਨਵੀਂਆਂ ਬੁਲੰਦੀਆਂ ‘ਤੇ ਪਹੁੰਚਾਉਣ ਸਬੰਧੀ ਵਚਨਬੱਧਤਾਵਾਂ ਅਤੇ ਸਾਂਝੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਵਾਈਸ ਚਾਂਸਲਰ ਨੇ ਸੂਬੇ ਵਿੱਚ ਇੱਕ ਜੀਵੰਤ, ਸਮਾਵੇਸ਼ੀ ਅਤੇ ਪ੍ਰਦਰਸ਼ਨ ਅਧਾਰਤ ਖੇਡ ਸੱਭਿਆਚਾਰ ਦੀ ਸਿਰਜਣਾ ਲਈ ਭਾਈਵਾਲਾਂ, ਕੋਚਾਂ, ਸੰਸਥਾਵਾਂ ਅਤੇ ਖੇਡ ਭਾਈਚਾਰੇ ਨਾਲ ਮਿਲ ਕੇ ਕੰਮ ਕਰਨ ਦੇ ਆਪਣੇ ਦ੍ਰਿੜ ਸੰਕਲਪ ਨੂੰ ਉਜਾਗਰ ਕੀਤਾ। ਇਹ ਮੀਟਿੰਗ ਪੰਜਾਬ ਦੇ ਖੇਡ ਦ੍ਰਿਸ਼ਟੀਕੋਣ ਵਿੱਚ ਵਿਕਾਸ ਅਤੇ ਪ੍ਰਾਪਤੀਆਂ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੇ ਸਾਂਝੇ ਸੰਕਲਪ ਨਾਲ ਸਮਾਪਤ ਹੋਈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dr Pushpinder Singh Gill , Maharaja Bhupinder Singh Punjab Sports University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD