Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ

ਚੇਅਰਮੈਨ ਵਲੋਂ ਸਮਾਜਿਕ ਨਿਆਂ ਵਿਭਾਗ ਨੂੰ ਰੋਸਟਰ ਰਜਿਸਟਰ ਸਬੰਧੀ ਕਮੇਟੀਆਂ ਨੂੰ ਰਾਖਵਾਂਕਰਨ ਨੁਕਤਿਆਂ ਅਤੇ ਰੋਸਟਰ ਰਜਿਸਟਰਾਂ ਬਾਰੇ ਟ੍ਰੇਨਿੰਗ ਕਰਵਾਉਣ ਦੇ ਹੁਕਮ

Jasvir Singh Garhi, AAP, Aam Aadmi Party, Aam Aadmi Party Punjab, AAP Punjab, Kulwant Singh

Web Admin

Web Admin

5 Dariya News

ਚੰਡੀਗੜ੍ਹ , 11 Feb 2026

Last updated on: Feb 12, 2026, 13:57 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 28ਵੀਂ ਫੁੱਲ ਕਮਿਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਐਸ.ਸੀ.ਐਸ.ਟੀ. ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਕਮਿਸ਼ਨ ਕੋਲ ਪੁਲਿਸ ਸਬੰਧੀ ਆਉਣ ਵਾਲੀਆਂ ਸ਼ਿਕਾਇਤਾਂ ਵਿੱਚ ਕਮੀ ਆਵੇ। *ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜਿਕ ਨਿਆਂ ਵਿਭਾਗ ਨੂੰ ਰੋਸਟਰ ਰਜਿਸਟਰ ਸਬੰਧੀ ਕਮੇਟੀਆਂ ਨੂੰ ਰਾਖਵਾਂਕਰਨ ਨੁਕਤਿਆਂ ਅਤੇ ਰੋਸਟਰ ਰਜਿਸਟਰਾਂ ਬਾਰੇ ਟ੍ਰੇਨਿੰਗ ਕਰਵਾਉਣ ਦੇ ਹੁਕਮ ਵੀ ਦਿੱਤੇ।

ਮੀਟਿੰਗ ਦੌਰਾਨ ਉਨ੍ਹਾਂ ਆਮ ਰਾਜ ਪ੍ਰਬੰਧ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਤਹਿਤ ਦਰਜ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਪੁਲਿਸ ਦੀ ਤਰਜ਼ ਤੇ ਏ.ਡੀ.ਸੀ. ਪੱਧਰ ਦੇ ਅਧਿਕਾਰੀ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਜਾਵੇ ਤਾਂ ਜੋ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਹੋਰ ਤੇਜ਼ੀ ਆ ਸਕੇ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ  ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਕੇਸਾਂ ਦੀ ਸਥਿਤੀ ਸਬੰਧੀ ਰਿਪੋਰਟ ਲਈ ਗਈ। 

ਇਸ ਤੋਂ ਇਲਾਵਾ ਕਮਿਸ਼ਨ ਦੀ 27ਵੀ ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਕੀਤੀ ਗਈ ਹਦਾਇਤ ਅਨੁਸਾਰ  ਵਿਸ਼ੇਸ਼ ਹੈਲਪ ਲਾਈਨ ਨੰਬਰ ਸਥਾਪਿਤ ਕਰਨ ਬਾਰੇ, ਭੂਰੀਵਾਲੇ ਗੁਰਗੱਦੀ (ਗਰੀਬ ਦਾਸੀ ਪਰੰਪਰਾ) ਸੰਪਰਦਾਇ ਦੇ ਧਾਮ ਸ੍ਰੀ ਰਾਮ ਮੋਕਸ਼ ਧਾਮ, ਖੁਰਦਾ ਟੱਪਰੀਆਂ (ਨਵਾਂਸ਼ਹਿਰ) ਅਤੇ ਗੱਦੀ ਨਸ਼ੀਨ ਅਚਾਰੀਆ ਸ਼੍ਰੀ ਚੇਤਨਾ ਨੰਦ ਜੀ ਮਹਾਰਾਜ ਦੀ ਸੁਰੱਖਿਆ ਲਈ ਗਾਰਦ ਨਿਯੁਕਤ ਕਰਨ ਬਾਰੇ ਅਤੇ ਕਮਿਸ਼ਨ ਦੇ ਮੈਂਬਰ ਨੂੰ ਸੁਰੱਖਿਆ ਮੁੱਹਈਆ ਕਰਵਾਉਣ ਲਈ ਕਮਿਸ਼ਨ ਦੇ ਹੁਕਮ ਸਬੰਧੀ ਕੀਤੀ ਕਾਰਵਾਈ ਦੀ ਰਿਪੋਰਟ ਵੀ ਲਈ ਗਈ।

ਇਸ ਤੋਂ ਇਲਾਵਾ ਤਪਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਅਤੇ ਚਰਨ ਸੋਹ ਗੰਗਾ ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਮਹਾਂਪੁਰਸ਼ਾਂ ਦੀ ਸੁਰੱਖਿਆ ਬਾਰੇ ਵੀ ਸਮੀਖਿਆ ਕੀਤੀ ਗਈ। ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੋਂ  ਬਰਨਾਲਾ, ਫਾਜ਼ਿਲਕਾ, ਮਲੇਰਕੋਟਲਾ, ਪਠਾਨਕੋਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਅੰਬੇਡਕਰ ਭਵਨ ਦੇ ਨਿਰਮਾਣ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਗਏ। 

ਉਹਨਾ ਦੱਸਿਆ ਕਿ ਤਰਨਤਾਰਨ ਵਿਖੇ ਅੰਬੇਦਕਰ ਭਵਨ ਮਾਰਚ 2026 ਤੱਕ ਮੁਕੰਮਲ ਹੋ ਜਾਵੇਗਾ। ਸਥਾਨਕ ਸਰਕਾਰਾਂ ਦੇ ਡਾਇਰੈਕਟਰ ਤੋਂ ਨਗਰ ਕੌਂਸਲਾਂ ਵਿੱਚ ਡਿਊਟੀ ਦੌਰਾਨ ਮਰਨ ਵਾਲੇ ਸਫਾਈ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤਰਸ ਦੇ ਅਧਾਰ ਤੇ ਨੌਕਰੀ ਦੇਣ ਸਬੰਧੀ ਪੈਂਡਿੰਗ ਕੇਸਾਂ ਨੂੰ ਜਲਦ ਨਿਪਟਾਰੇ ਸਬੰਧੀ ਵੀ ਜਾਣਕਾਰੀ ਲਈ ਗਈ, ਜੋ ਕਿ ਸ਼ਲਾਘਾਯੋਗ ਪਾਈ ਗਈ।

ਉਨ੍ਹਾਂ ਦੱਸਿਆ ਕਿ ਅੰਬੇਦਕਰ ਇੰਸਟੀਚਿਊਟ ਮੋਹਾਲੀ ਵਿਖੇ 50 ਸਟੂਡੈਂਟਸ ਦੀ ਸਮਰੱਥਾ ਨੂੰ ਵਧਾਕੇ 100 ਕਰਨ ਦੀ ਸਮਾਜਿਕ ਅਧਿਕਾਰਤਾ ਵਿਭਾਗ ਵੱਲੋਂ ਸਰਕਾਰ ਨੂੰ ਪੱਤਰ ਲਿਖ ਦਿੱਤਾ ਗਿਆ ਹੈ।  ਉਨ੍ਹਾਂ ਵਿਭਾਗ ਨੂੰ ਹਦਾਇਤ ਕੀਤੀ ਮੌਜੂਦਾ ਬਕਾਇਆ ਜਾਂਚ ਲਈ ਖੜੇ 59 ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟਾਂ ਸਬੰਧੀ ਕਾਰਵਾਈ ਨੂੰ ਵੀ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ।

 ਅੱਜ ਦੀ ਮੀਟਿੰਗ ਵਿੱਚ ਕਮਿਸ਼ਨ ਦੇ ਮੈਂਬਰ ਸੈਕਟਰੀ ਡਾਕਟਰ ਨਯਨ ਜੱਸਲ,  ਮੈਂਬਰ ਰੁਪਿੰਦਰ ਸਿੰਘ ਸੀਤਲ, ਗੁਰਪ੍ਰੀਤ ਸਿੰਘ ਇੱਟਾਂਵਾਲੀ, ਗੁਲਜ਼ਾਰ ਸਿੰਘ ਬੋਬੀ , ਪੰਜਾਬ ਪੁਲਿਸ ਦੇ ਐਡੀਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ ਸ੍ਰੀ ਕੋਸਤੁਬ ਸ਼ਰਮਾ, ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰ. ਕੁਲਵੰਤ ਸਿੰਘ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਸ੍ਰੀਮਤੀ ਵਿਮੀ ਭੁੱਲਰ ਤੋ ਇਲਾਵਾ ਏਆਈਜੀ ਸੁਰਿੰਦਰਜੀਤ ਕੌਰ, ਸ਼੍ਰੀ ਗੌਤਮ ਸਿੰਘਲ ਜੀ ਏਆਈਜੀ ਟਰੇਨਿੰਗ ਪੁਲਿਸ ਵਿਭਾਗ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab , Kulwant Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD