Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪਟਿਆਲਾ ਕੇਂਦਰੀ ਜੇਲ੍ਹ 'ਚ ਉਜਾਲਾ ਪੰਜਾਬ ਪ੍ਰੀਜ਼ਨ ਓਲੰਪਿਕਸ-2026 ਦੇ ਮੁਕਾਬਲੇ ਸੰਪੰਨ

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਬੰਦੀਆਂ ਨੂੰ ਪਿਛਲੀਆਂ ਗਲਤੀਆਂ ਸੁਧਾਰ ਕੇ ਨਵੀ ਜਿੰਦਗੀ ਦੀ ਸ਼ੁਰੂਆਤ ਕਰਨ ਦਾ ਸੱਦਾ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 11 Feb 2026

Last updated on: Feb 12, 2026, 14:36 IST

ਪੰਜਾਬ ਦੇ ਜੇਲ੍ਹਾਂ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਤੇ ਹਵਾਲਾਤੀਆਂ ਨੂੰ ਪਿਛਲੀਆਂ ਗ਼ਲਤੀਆਂ ਸੁਧਾਰ ਕੇ ਨਵੀਂ ਜਿੰਦਗੀ ਦੀ ਸ਼ੁਰੂਆਤ ਕਰਨ ਦਾ ਸੱਦਾ ਦਿੱਤਾ ਹੈ।  ਜੇਲ੍ਹ ਮੰਤਰੀ ਅੱਜ ਇੱਥੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਉਜਾਲਾ ਪੰਜਾਬ ਪ੍ਰੀਜ਼ਨ ਓਲੰਪਿਕਸ-2026 ਦੇ ਅੰਤਿਮ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡਣ ਪੁੱਜੇ ਹੋਏ ਸਨ। 

ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਜੀ.ਪੀ ਜੇਲ੍ਹਾਂ ਅਰੁਨਪਾਲ ਸਿੰਘ ਅਤੇ ਪ੍ਰਮੁੱਖ ਸਕੱਤਰ ਤੇ ਆਈ.ਜੀ. ਜੇਲਾਂ ਮੁਹੰਮਦ ਤਇਅਬ ਵੀ ਮੌਜੂਦ ਸਨ। ਅੱਜ ਸੰਪੰਨ ਹੋਏ ਇਨ੍ਹਾਂ ਮੁਕਾਬਲਿਆਂ ਦੌਰਾਨ ਸੂਬੇ ਦੀਆਂ ਜੇਲ੍ਹਾਂ ਦੇ ਬੰਦੀਆਂ ਦੇ ਰੱਸਾ ਕੱਸੀ, ਕਬੱਡੀ, ਵਾਲੀਬਾਲ, ਬੈਡਮਿੰਟਨ, ਚੈੱਸ, ਚਿਤਰਕਾਰੀ, ਅਥਲੈਟਿਕਸ, ਲੰਬੀ ਛਾਲ, ਸ਼ਾਟਪੁੱਟ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਜਦਕਿ ਮਹਿਲਾ ਬੰਦੀਆਂ ਦੇ ਵੀ ਚੈੱਸ, ਚਿਤਰਕਾਰੀ, ਬੈਡਮਿੰਟਨ ਸਿੰਗਲਜ਼ ਤੇ ਡਬਲਸ, ਅਥਲੈਟਿਕਸ, ਲੰਬੀ ਛਾਲ ਤੇ ਸ਼ਾਟ ਪੁੱਟ ਦੇ ਮੁਕਾਬਲੇ ਕਰਵਾਏ ਗਏ ਸਨ। 

ਇਨ੍ਹਾਂ ਵਿੱਚ  ਪਟਿਆਲਾ ਜੋਨ ਦੀਆਂ ਜੇਲ੍ਹਾਂ ਦੇ ਬੰਦੀ ਖਿਡਾਰੀ ਸਭ ਤੋਂ ਵਧ ਮੈਡਲ ਜਿੱਤ ਕੇ ਓਵਰਆਲ ਜੇਤੂ ਰਹੇ, ਜਦਕਿ ਫਰੀਦਕੋਟ ਜੋਨ ਦੀਆਂ ਜੇਲ੍ਹਾਂ ਦੇ ਬੰਦੀ ਖਿਡਾਰੀ ਦੂਜੇ ਅਤੇ ਕਪੂਰਥਲਾ ਜੋਨ ਦੀਆਂ ਜੇਲ੍ਹਾਂ ਦੇ ਬੰਦੀ ਖਿਡਾਰੀ ਤੀਜੇ ਸਥਾਨ 'ਤੇ ਰਹੇ। ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੰਦੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੁੱਟਣ ਵਾਲਿਆਂ ਦੇ ਘਰ ਸਦਾ ਹਨੇਰਾ ਰਹਿੰਦਾ ਹੈ, ਇਸ ਲਈ ਸਾਰੇ ਬੰਦੀ ਚੰਗੇ ਕੰਮ ਕਰਕੇ ਆਪਣਾ ਭਵਿੱਖ ਸੁਧਾਰਨ ਅਤੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਜੇਲ੍ਹਾਂ ਵਿੱਚ ਬੰਦੀਆਂ ਦੇ ਸੁਧਾਰ ਲਈ ਸ਼ੁਰੂ ਕੀਤੇ ਕੋਰਸ ਕਰਕੇ ਸਵੈ ਰੋਜ਼ਗਾਰ ਦੇ ਕਾਬਲ ਬਣਨ। 

ਉਨ੍ਹਾਂ ਜੇਲ੍ਹਾਂ ਦੇ ਬਾਹਰ ਖੋਲ੍ਹੇ ਪੈਟਰੋਲ ਪੰਪਾਂ ਦੀ ਗੱਲ ਕਰਦਿਆਂ ਕਿਹਾ ਕਿ ਸਾਰੀਆਂ ਜੇਲ੍ਹਾਂ ਦੇ ਬਾਹਰ ਪੈਟਰੋਲ ਪੰਪ ਖੋਲ੍ਹ ਕੇ ਬੰਦੀਆਂ ਨੂੰ ਹੋਰ ਸੁਧਰਨ ਦਾ ਮੌਕੇ ਦਿੱਤੇ ਜਾਣਗੇ ਤੇ ਚੰਗੇ ਆਚਰਨ ਵਾਲੇ ਬੰਦੀਆਂ ਨੂੰ ਇੱਥੇ ਕੰਮ ਦਾ ਮੌਕਾ ਦਿੱਤਾ ਜਾਵੇਗਾ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜੇਲ੍ਹਾਂ ਵਿੱਚ ਖੇਡਾਂ ਦੇ ਓਲੰਪਿਕਸ ਕਰਵਾਉਣ ਦੀ ਸ਼ੁਰੂਆਤ ਕਰਕੇ ਬੰਦੀਆਂ ਨੂੰ ਖਿਡਾਰੀ ਬਣਕੇ ਆਪਸ ਵਿੱਚ ਖੇਡਣ ਅਤੇ ਭਾਈਚਾਰਕ ਸਾਂਝ ਬਣੇ ਤੇ ਬੰਦੀਆਂ ਨੂੰ ਅਨੁਸ਼ਾਸਨ 'ਚ ਰਹਿੰਦਿਆਂ ਆਪਣੇ ਆਪ ਵਿੱਚ ਸੁਧਾਰ ਲਿਆਉਣ ਦਾ ਮੌਕਾ ਦਿੱਤਾ ਹੈ। 

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਪ੍ਰਸ਼ਾਸਨ ਨੂੰ ਇਹ ਖੇਡ ਉਲੰਪਿਕਸ ਕਰਵਾਉਣ ਦੀ ਵਧਾਈ ਦਿੰਦਿਆਂ ਆਸ ਜਤਾਈ ਕਿ ਖੇਡਾਂ ਤੇ ਚੰਗੀ ਸੋਚ ਨਾਲ ਜੁੜੇ ਕੈਦੀ ਜੇਲ੍ਹਾਂ ਤੋਂ ਬਾਹਰ ਆ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਮਹਿਲਾ ਬੰਦੀਆਂ ਨੇ ਗਿੱਧਾ ਤੇ ਪੁਰਸ਼ ਬੰਦੀਆਂ ਨੇ ਭੰਗੜੇ ਦੀ ਪੇਸ਼ਕਾਰੀ ਕੀਤੀ ਅਤੇ ਕਬੱਡੀ ਤੇ ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਗਏ ਜਦਕਿ ਬੰਦੀ ਖਿਡਾਰੀਆਂ ਨੇ ਮਾਰਚ ਪਾਸਟ ਵਿੱਚ ਹਿੱਸਾ ਲਿਆ। 

ਅਗਲੀ ਓਲੰਪਿਕਸ ਕਪੂਰਥਲਾ ਜੇਲ੍ਹ ਵਿੱਚ ਕਰਵਾਉਣ ਦੇ ਵਚਨ ਨਾਲ ਪਟਿਆਲਾ ਜੇਲ੍ਹ 'ਚ ਉਜਾਲਾ ਪੰਜਾਬ ਪ੍ਰੀਜ਼ਨ ਓਲੰਪਿਕਸ-2026 ਦੇ ਮੁਕਾਬਲੇ ਸੰਪੰਨ ਹੋਏ। ਇਸ ਮੌਕੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਵੱਲੋਂ ਆਪਣੀ ਟੀਮ ਦੇ ਮੈਂਬਰਾਂ ਵਧੀਕ ਸੁਪਰਡੈਂਟ ਜੈਦੀਪ ਸਿੰਘ ਤੇ ਅਰਪਨਜੋਤ ਸਿੰਘ ਸਮੇਤ ਹੋਰ ਪਟਿਆਲਾ ਜੇਲ੍ਹ ਨਾਲ ਸਾਰੇ ਪ੍ਰਬੰਧ ਵਧੀਆ ਕਰਨ ਲਈ ਜੇਲ੍ਹ ਮੰਤਰੀ ਨੇ ਭਰਵੀਂ ਸ਼ਲਾਘਾ ਕੀਤੀ। 

ਮੰਚ ਸੰਚਾਲਨ ਸੁਮਨ ਬੱਤਰਾ ਨੇ ਕੀਤਾ। ਸਮਾਰੋਹ ਦੌਰਾਨ ਡੀ.ਆਈ.ਜੀ. ਐਸ.ਐਸ ਮੰਡ ਤੇ ਐਮ.ਕੇ. ਸ਼ਰਮਾ, ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ ਸਮੇਤ ਵੱਖ-ਵੱਖ ਜੇਲ੍ਹਾਂ ਦੇ ਸੁਪਰਡੈਂਟ ਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD