Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਗੈਂਗਸਟਰ ਤੇ ਸਮੱਗਲਰ ਪਿਛਲੇ ਸਮੇਂ ਰਾਜ ਕਰਦੀਆਂ ਰਹੀਆਂ ਪਾਰਟੀਆਂ ਦੀ ਦੇਣ, ਭਗਵੰਤ ਸਿੰਘ ਮਾਨ ਸਰਕਾਰ ਨੇ ਇਨ੍ਹਾਂ ਦਾ ਸਫ਼ਾਇਆ ਸ਼ੁਰੂ ਕੀਤਾ-ਲਾਲਜੀਤ ਸਿੰਘ ਭੁੱਲਰ

ਕਿਹਾ, ਲੋਕਾਂ ਦੇ ਦੁਸ਼ਮਣ ਕੋਈ ਰਹਿਮ ਤੇ ਤਰਸ ਦੀ ਉਮੀਦ ਨਾ ਕਰਨ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 11 Feb 2026

Last updated on: Feb 12, 2026, 14:41 IST

ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਸੂਬੇ ਵਿੱਚ ਗੈਂਗਸਟਰ ਤੇ ਸਮੱਗਲਰ ਪਿਛਲੇ ਸਮੇਂ ਰਾਜ ਕਰਦੀਆਂ ਰਹੀਆਂ ਪਾਰਟੀਆਂ ਦੀ ਦੇਣ ਹੈ ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਦੀ ਮੌਜੂਦਾ ਸਰਕਾਰ ਨੇ ਇਨ੍ਹਾਂ ਦਾ ਸਫ਼ਾਇਆ ਸ਼ੁਰੂ ਕਰ ਦਿੱਤਾ ਹੈ। ਜੇਲ੍ਹ ਮੰਤਰੀ ਅੱਜ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਪੰਜਾਬ ਜੇਲ ਵਿਭਾਗ ਦੇ ਵਾਰਡਰਾਂ ਤੇ ਮੈਟਰਨਜ਼ ਦੀ ਮੁਢਲੀ ਸਿਖਲਾਈ ਮੁਕੰਮਲ ਹੋਣ ਬਾਅਦ ਪਾਸਿੰਗ ਆਊਟ ਪਰੇਡ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। 

ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਜੀ.ਪੀ. ਅਰੁਨਪਾਲ ਸਿੰਘ ਅਤੇ ਪ੍ਰਮੁੱਖ ਸਕੱਤਰ ਤੇ ਆਈ.ਜੀ. ਜੇਲਾਂ ਮੁਹੰਮਦ ਤਇਅਬ ਵੀ ਮੌਜੂਦ ਸਨ।  ਆਪਣੇ ਸੰਬੋਧਨ ਮੌਕੇ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਸਿਖਲਾਈ ਦੌਰਾਨ ਹਥਿਆਰਾਂ ਦੀ ਸਿਖਲਾਈ ਸਮੇਤ ਜੇਲ੍ਹਾਂ ਵਿੱਚ ਹਾਈ ਰਿਸਕ ਬੰਦੀਆਂ ਤੇ ਇਨ੍ਹਾਂ ਦੇ ਆਪਸ 'ਚ ਝਗੜਿਆਂ, ਸਮਰੱਥਾ ਤੋਂ ਜ਼ਿਆਦਾਂ ਕੈਦੀਆਂ ਸਮੇਤ ਜੇਲ ਵਿਭਾਗ ਦੇ ਮੰਤਵ 'ਬੰਦੀ, ਸੰਭਾਲ ਅਤੇ ਸੁਧਾਰ (ਕਸਟਡੀ, ਕੇਅਰ ਐਂਡ ਕੁਰੈਕਸ਼ਨ)' ਦੀ ਪੂਰਤੀ ਕਰਨ ਤੋਂ ਇਲਾਵਾ ਅਦਾਲਤਾਂ, ਕਮਿਸ਼ਨਾਂ ਅਤੇ ਜੇਲ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਸਿਖਾਈ ਜਾਂਦੀ ਹੈ।

ਜੇਲ੍ਹ ਮੰਤਰੀ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਿਖਲਾਈ ਜੇਲ੍ਹ ਅਮਲੇ ਨੂੰ ਮੌਜੂਦਾ ਸਮੇਂ ਦਰਪੇਸ਼ ਨਿੱਤ ਨਵੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਕੰਮ ਆਵੇਗੀ। ਉਨ੍ਹਾਂ ਨੇ ਸਫ਼ਲ ਸਿਖਲਾਈ ਲਈ ਮੁਬਾਰਕਬਾਦ ਦਿੰਦਿਆਂ ਪਾਸਿੰਗ ਆਊਟ ਪਰੇਡ ਦੌਰਾਨ ਟ੍ਰੇਨੀਆਂ ਵੱਲੋਂ ਦਿਖਾਈ ਗਈ ਦ੍ਰਿੜਤਾ ਤੇ ਹੌਂਸਲੇ ਦੀ ਸ਼ਲਾਘਾ ਕੀਤੀ।

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮਗਰੋਂ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੇ ਧੀਆਂ ਪੁੱਤਾਂ ਨੂੰ ਨਸ਼ਿਆਂ 'ਤੇ ਲਗਾ ਕੇ ਅਤੇ ਬੇਕਸੂਰਾਂ ਨੂੰ ਗੋਲੀਆਂ ਮਾਰ ਕੇ ਫ਼ਿਰੌਤੀਆਂ ਮੰਗਣ ਵਾਲੇ ਲੋਕਾਂ ਦੇ ਦੁਸ਼ਮਣ ਸਰਕਾਰ ਤੋਂ ਰਹਿਮ ਤੇ ਤਰਸ ਦੀ ਕੋਈ ਉਮੀਦ ਨਾ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਪੰਜਾਬ ਨੂੰ ਨਸ਼ਾ ਤੇ ਗੈਂਗਸਟਰਵਾਦ ਮੁਕਤ, ਉਨਤ ਤੇ ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੀ ਹੈ। 

ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਕੈਦੀਆਂ ਤੇ ਬੰਦੀਆਂ ਦੀ ਸੁਰੱਖਿਆ ਦੀ ਜਿੰਮੇਵਾਰੀ ਜੇਲ੍ਹ ਵਿਭਾਗ ਦੀ ਹੈ, ਇਸ ਲਈ ਕਿਸੇ ਬੰਦੀ ਜਾਂ ਕੈਦੀ ਵੱਲੋਂ ਜੇਲ੍ਹ ਵਿਭਾਗ 'ਤੇ ਲਗਾਏ ਗਏ ਕਿਸੇ ਤਰ੍ਹਾਂ ਦੀ ਅਣਗਹਿਲੀ ਦੇ ਦੋਸ਼ ਬੇਬੁਨਿਆਦ ਹਨ, ਕਿਉਂਕਿ ਜੇਲ੍ਹਾਂ ਵਿਚ ਕੋਈ ਕੁਤਾਹੀ ਨਹੀਂ ਵਰਤੀ ਜਾਂਦੀ। ਲਾਲਜੀਤ ਸਿੰਘ ਭੁੱਲਰ ਨੇ ਅੱਗੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਉਚ ਦਰਜੇ ਦੇ ਗੈਂਗਸਟਰਾਂ, ਸਮੱਗਲਰਾਂ ਤੇ ਹੋਰ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਨਿਗਰਾਨੀ ਹੇਠਾਂ ਰੱਖਣ ਲਈ ਲੁਧਿਆਣਾ ਵਿਖੇ ਬਣ ਰਹੀ ਹਾਈ ਸਕਿਉਰਿਟੀ ਜੇਲ੍ਹ ਇਸ ਸਾਲ ਦੇ ਅੰਤ ਤੱਕ ਚਾਲੂ ਕਰ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਮੁਬਾਇਲ, ਫੈਂਕੇ ਤੇ ਹੋਰ ਤਸਕਰੀ ਰੋਕਣ ਲਈ ਅਤਿ-ਆਧੁਨਿਕ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਜਿਨ੍ਹਾਂ 'ਚ ਏ.ਆਈ. ਅਧਾਰਤ ਡਿਜ਼ੀਟਲ ਸੀ.ਸੀ.ਟੀ.ਵੀ ਕੈਮਰੇ, ਫੁੱਲ ਬਾਡੀ ਤੇ ਬੈਗ ਸਕੈਨਰ ਐਕਸਰੇ ਮਸ਼ੀਨਾਂ, ਸਨਿਫ਼ਰ ਡੌਗਜ਼, ਮੈਟਲ ਡਿਟੈਕਟਰ, ਵਾਕੀ-ਟਾਕੀ ਸੈਟ, 5-ਜੀ ਵਾਈਵਾਈ ਸਮਰੱਥਾ ਵਾਲੀ ਸਮਰੱਥ ਵੀ ਕਵਚ ਜੈਮਰ ਸ਼ਾਮਲ ਹਨ।

ਪਾਸਿੰਗ ਆਊਟ ਪਰੇਡ ਮੌਕੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਮੁਕੇਸ਼ ਸ਼ਰਮਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਰਿਪੋਰਟ ਪੇਸ਼ ਕੀਤੀ ਅਤੇ ਦੱਸਿਆ ਕਿ ਵਾਰਡਰਜ਼ ਤੇ ਮੈਟਰਨਜ਼ ਦੇ ਬੈਚ ਨੰਬਰ 100 ਦੀ ਪਾਸਿੰਗ ਆਊਟ ਪ੍ਰੇਡ ਕਰਵਾਈ ਗਈ ਹੈ। ਟ੍ਰੇਨਿੰਗ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਟ੍ਰੇਨੀਜ਼ ਨੂੰ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਨਮਾਨਤ ਵੀ ਕੀਤਾ ਗਿਆ।

ਇਸ ਦੌਰਾਨ ਜੇਲ੍ਹ ਵਿਭਾਗ 'ਚ ਤਰਸ ਦੇ ਅਧਾਰ 'ਤੇ ਦਿੱਤੀਆਂ ਨੌਕਰੀਆਂ ਦੇ 9 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। ਸਮਾਗਮ ਮੌਕੇ ਟ੍ਰੇਨੀਆਂ ਨੇ ਅਸਲਾ ਚਲਾਉਣ ਸਮੇਤ ਅਤੇ ਭੰਗੜੇ ਦੀ ਵੀ ਪੇਸ਼ਕਾਰੀ ਕੀਤੀ। ਸਮਾਰੋਹ ਮੌਕੇ ਡੀ.ਆਈ.ਜੀ ਜੇਲ੍ਹਾਂ ਐਸ.ਐਸ. ਮੰਡ ਤੇ ਐਮ.ਕੇ ਸ਼ਰਮਾ ਸਮੇਤ ਵੱਖ-ਵੱਖ ਜੇਲ੍ਹਾਂ ਦੇ ਸੁਪਰਡੈਂਟ ਵੀ ਮੌਜੂਦ ਸਨ।

 

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD