Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋਈ - ਲਖਬੀਰ ਸਿੰਘ ਰਾਏ

ਵਿਧਾਇਕ ਰਾਏ ਨੇ ਪਿੰਡ ਬਾਗ ਸਿਕੰਦਰ ਤੋਂ ਸ਼੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ ਲਈ ਬੱਸ ਨੂੰ ਕੀਤਾ ਰਵਾਨਾ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 11 Feb 2026

Last updated on: Feb 12, 2026, 15:09 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਥੇ ਆਮ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਬਾਗ ਸਿਕੰਦਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ। 

ਉਨ੍ਹਾਂ ਦੱਸਿਆ ਕਿ ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ਼੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ, ਦੁਗਗਿਆਨਾ ਮੰਦਰ, ਵਾਲਮਿਕਿ ਤੀਰਥ ਸਥਾਨਾਂ ਤੇ ਵਾਹਗਾ ਬਾਰਡਰ ਦੀ ਮੁਫਤ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਭੇਜੀ ਗਈ ਹੈ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ।

ਉਨ੍ਹਾਂ ਕਿਹਾ ਕਿ  ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਇੰਨ੍ਹਾਂ ਧਾਰਮਿਕ ਯਾਤਰਾਵਾਂ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਿਹਾਇਸ਼, ਖਾਣੇ ਦੇ ਨਾਲ ਹਰ ਲੋੜੀਂਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਬਜੁਰਗਾਂ, ਔਰਤਾਂ, ਬੱਚਿਆਂ ਤੇ ਆਮ ਲੋਕਾਂ ਨੂੰ ਮੁਫਤ ਵਿੱਚ ਵੱਖ-ਵੱਖ  ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਦੇ ਇਸ ਉਦਮ ਦੀ ਹਰੇਕ ਵਰਗ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD