Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ 'ਆਪ' ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ 'ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਅਮਰੀਕੀ ਉਤਪਾਦਾਂ 'ਤੇ ਕੋਈ ਟੈਕਸ ਨਹੀਂ, ਭਾਰਤੀ ਵਸਤੂਆਂ 'ਤੇ ਅਮਰੀਕਾ ਵਿੱਚ 18% ਤੱਕ ਟੈਕਸ ਕਿਉਂ? ਰਣਜੀਤ ਪਾਲ ਸਿੰਘ

Web Admin

Web Admin

5 Dariya News

ਚੰਡੀਗੜ੍ਹ , 12 Feb 2026

Last updated on: Feb 12, 2026, 22:55 IST

ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਮਰੀਕਾ ਨਾਲ਼ ਕੀਤੇ ਕਿਸਾਨ ਤੇ ਵਪਾਰੀ ਮਾਰੂ ਸਮਝੌਤੇ ਨੂੰ ਭਾਰਤੀ ਕਿਸਾਨਾਂ ਅਤੇ ਵਪਾਰੀਆਂ ਲਈ 'ਘਾਤਕ' ਕਰਾਰ ਦਿੰਦਿਆਂ ਵੀਰਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪਾਰਟੀ ਵਰਕਰਾਂ ਨੇ ਕੇਂਦਰ ਸਰਕਾਰ ਦੇ ਇਸ ਕਦਮ ਖ਼ਿਲਾਫ਼ 'ਭਾਰਤ ਬੰਦ' ਦਾ ਪੂਰਨ ਸਮਰਥਨ ਕੀਤਾ ਅਤੇ ਸੜਕਾਂ 'ਤੇ ਉਤਰ ਕੇ ਆਪਣਾ ਰੋਸ ਪ੍ਰਗਟਾਇਆ।

ਪ੍ਰਦਰਸ਼ਨ ਦੌਰਾਨ 'ਆਪ' ਆਗੂਆਂ ਅਤੇ ਵਰਕਰਾਂ ਨੇ ਸਮਝੌਤੇ ਦੇ ਵਿਰੋਧ ਵਿੱਚ ਲਿਖੇ ਨਾਅਰਿਆਂ ਵਾਲੀਆਂ ਤਖ਼ਤੀਆਂ ਹੱਥਾਂ ਵਿੱਚ ਫੜ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। 'ਆਪ' ਨੇ ਕੇਂਦਰ ਸਰਕਾਰ 'ਤੇ ਅਮਰੀਕਾ ਦੇ ਦਬਾਅ ਹੇਠ ਆ ਕੇ ਦੇਸ਼ ਦੇ ਹਿੱਤਾਂ ਨਾਲ ਸਮਝੌਤਾ ਕਰਨ ਦਾ ਦੋਸ਼ ਲਾਇਆ ਅਤੇ ਇਸ ਵਪਾਰਕ ਸਮਝੌਤੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।ਕਿਸਾਨ ਵਿੰਗ ਦੇ ਪ੍ਰਧਾਨ ਮੋਹਿੰਦਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮਝੌਤਾ ਭਾਰਤੀ ਖੇਤੀਬਾੜੀ ਵਿਵਸਥਾ ਦੀ ਕਮਰ ਤੋੜ ਦੇਵੇਗਾ। 

ਇਸ ਸੰਧੀ ਤਹਿਤ ਅਮਰੀਕਾ ਨੂੰ ਡੇਅਰੀ ਅਤੇ ਹੋਰ ਖੇਤੀ ਉਤਪਾਦਾਂ ਨੂੰ ਭਾਰਤੀ ਬਾਜ਼ਾਰਾਂ ਵਿੱਚ ਬਿਨਾਂ ਕਿਸੇ ਟੈਕਸ ਦੇ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਨਾਲ ਅਮਰੀਕੀ ਉਤਪਾਦ ਭਾਰਤੀ ਬਾਜ਼ਾਰਾਂ ਵਿੱਚ ਬਹੁਤ ਸਸਤੇ ਭਾਅ 'ਤੇ ਉਪਲਬਧ ਹੋਣਗੇ ਅਤੇ ਸਾਡੇ ਸਥਾਨਕ ਕਿਸਾਨਾਂ ਤੇ ਡੇਅਰੀ ਸੰਚਾਲਕਾਂ ਦਾ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਜਾਵੇਗਾ।'ਆਪ' ਆਗੂ ਅਤੇ ਟ੍ਰੇਡ ਵਿੰਗ ਦੇ ਜਨਰਲ ਸਕੱਤਰ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਸਾਡੇ ਅੰਨਦਾਤਾ ਦੇ ਪੇਟ 'ਤੇ ਲੱਤ ਮਾਰਨ ਦੇ ਬਰਾਬਰ ਹੈ। 

ਜਿੱਥੇ ਇੱਕ ਪਾਸੇ ਅਮਰੀਕੀ ਉਤਪਾਦਾਂ 'ਤੇ ਕੋਈ ਟੈਕਸ ਨਹੀਂ ਲੱਗੇਗਾ, ਉੱਥੇ ਹੀ ਭਾਰਤੀ ਵਪਾਰੀਆਂ ਨੂੰ ਅਮਰੀਕਾ ਵਿੱਚ 18% ਤੱਕ ਟੈਕਸ ਦੇਣਾ ਪਵੇਗਾ। ਇਹ ਮੁਕਾਬਲਾ ਬਰਾਬਰੀ ਦਾ ਨਹੀਂ ਹੈ। ਅਸੀਂ ਇਸ ਸਮਝੌਤੇ ਨੂੰ ਉਦੋਂ ਤੱਕ ਸਵੀਕਾਰ ਨਹੀਂ ਕਰਾਂਗੇ ਜਦੋਂ ਤੱਕ ਇਸ ਨੂੰ ਵਾਪਸ ਨਹੀਂ ਲਿਆ ਜਾਂਦਾ।ਜਨਰਲ ਸਕੱਤਰ ਸਤਵੀਰ ਸਿੰਘ ਬਖਸ਼ੀਵਾਲਾ ਨੇ ਕਿਹਾ ਕਿ ਇਹ ਸਮਝੌਤਾ ਆਰਥਿਕ ਗੁਲਾਮੀ ਵੱਲ ਇੱਕ ਕਦਮ ਹੈ। 

ਕੇਂਦਰ ਸਰਕਾਰ ਨੇ ਦੇਸ਼ ਦੀ ਆਰਥਿਕਤਾ ਨੂੰ ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕਰ ਦਿੱਤਾ ਹੈ। ਇਸ ਨਾਲ ਨਾ ਸਿਰਫ਼ ਕਿਸਾਨ ਸਗੋਂ ਹਰ ਦੇਸ਼ ਵਾਸੀ ਨੂੰ ਆਰਥਿਕ ਨੁਕਸਾਨ ਝੱਲਣਾ ਪਵੇਗਾ। ਅਸੀਂ ਜਨਤਾ ਦੇ ਵਿਚਕਾਰ ਜਾ ਕੇ ਕੇਂਦਰ ਦੀ ਇਸ ਲੋਕ-ਵਿਰੋਧੀ ਨੀਤੀ ਦਾ ਪਰਦਾਫਾਸ਼ ਕਰਾਂਗੇ।

 

Tags: Protest , Agitation , Demonstration , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD