Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਇਜ਼ਾਦਾ ਹੰਸਰਾਜ ਸਟੇਡਿਯਮ ਨੂੰ ਸੋਲਰ ਪਾਵਰ ਪਲਾਂਟ ਲਈ 13.48 ਲੱਖ ਰੁਪਏ ਦੀ ਗ੍ਰਾਂਟ

ਸਾਂਸਦ ਹਰਭਜਨ ਸਿੰਘ ਵੱਲੋਂ ਐਮਪੀ ਫੰਡ ਤੋਂ ਮਨਜ਼ੂਰੀ

Harbhajan Singh, AAP, Aam Aadmi Party, Aam Aadmi Party Punjab, AAP Punjab, Jalandhar

Web Admin

Web Admin

5 Dariya News

ਜਲੰਧਰ , 12 Feb 2026

Last updated on: Feb 13, 2026, 13:14 IST

ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਅਤੇ ਭਾਰਤ ਦੇ ਸਾਬਕਾ ਕ੍ਰਿਕਟਰ ਸ. ਹਰਭਜਨ ਸਿੰਘ ਨੇ ਜਲੰਧਰ ਦੇ  ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਯਮ ਵਿੱਚ ਸੋਲਰ ਪਾਵਰ ਪਲਾਂਟ ਲਗਾਉਣ ਲਈ ਆਪਣੇ ਐਮਪੀ ਫੰਡ ਤੋਂ 13.48 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕੀਤੀ ਹੈ। ਸੋਲਰ ਪਾਵਰ ਪ੍ਰੋਜੈਕਟ ਦਾ ਪ੍ਰਸਤਾਵ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਨੁਮਾਨ ਦੇ ਨਾਲ ਭੇਜਿਆ ਗਿਆ ਸੀ। 

ਪੰਜਾਬ ਵਿੱਚ ਖੇਡਾਂ ਦੇ ਵਿਕਾਸ ਲਈ ਲਗਾਤਾਰ ਸਹਿਯੋਗ ਦੇਣ ਵਾਲੇ ਸਾਂਸਦ ਸ. ਹਰਭਜਨ ਸਿੰਘ ਨੇ ਇਸ ਪ੍ਰੋਜੈਕਟ ਨੂੰ ਤੁਰੰਤ ਮਨਜ਼ੂਰੀ ਦੇ ਦਿੱਤੀ। ਇਹ ਪਹਿਲੀ ਵਾਰ ਨਹੀਂ ਹੈ ਕਿ ਸਾਂਸਦ ਵੱਲੋਂ ਐਸੋਸੀਏਸ਼ਨ ਨੂੰ ਆਰਥਿਕ ਮਦਦ ਦਿੱਤੀ ਗਈ ਹੋਵੇ। ਸਾਲ 2023 ਵਿੱਚ ਉਨ੍ਹਾਂ ਨੇ ਇਸੇ ਸਟੇਡਿਯਮ ਵਿੱਚ ਜਿਮ ਦੇ ਲਈ 16.50 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਸੀ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਨੇ ਕਿਹਾ ਕਿ ਸ. ਹਰਭਜਨ ਸਿੰਘ ਨਾਲ ਮੁਲਾਕਾਤ ਹਮੇਸ਼ਾ ਵਧੀਆ ਹੁੰਦੀ ਹੈ। ਉਨ੍ਹਾਂ ਦੱਸਿਆ ਕਿ 2023 ਵਿੱਚ ਸਾਂਸਦ ਨੇ ਸਟੇਡਿਯਮ ਦੇ ਜਿਮ ਲਈ ਸਹਿਯੋਗ ਦਿੱਤਾ ਸੀ ਅਤੇ ਉਸ ਵੇਲੇ ਵੀ ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਵੀ ਲੋੜ ਹੋਵੇ, ਸੰਪਰਕ ਕਰ ਲੈਣਾ। 

ਖੰਨਾ ਨੇ ਕਿਹਾ ਕਿ ਸ. ਹਰਭਜਨ ਸਿੰਘ ਦਾ ਇਸ ਸਟੇਡਿਯਮ ਨਾਲ ਖਾਸ ਲਗਾਵ ਹੈ ਕਿਉਂਕਿ ਉਨ੍ਹਾਂ ਨੇ ਆਪਣੇ ਸ਼ੁਰੂਆਤੀ ਦਿਨਾਂ ਵਿੱਚ ਇੱਥੇ ਬੈਡਮਿੰਟਨ ਖੇਡੀ ਅਤੇ ਟ੍ਰੇਨਿੰਗ ਕਿੱਤੀ ਸੀ। ਸਾਂਸਦ ਨੇ ਇਹ ਭਰੋਸਾ ਵੀ ਦਿੱਤਾ ਹੈ ਕਿ ਅਗਲੀ ਵਾਰ ਸ਼ਹਿਰ ਆਉਣ ‘ਤੇ ਉਹ ਸਟੇਡਿਯਮ ਦਾ ਦੌਰਾ ਕਰਨਗੇ।

ਰਿਤਿਨ ਖੰਨਾ ਨੇ ਗ੍ਰਾਂਟ ਮਨਜ਼ੂਰ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੁ ਅਗਰਵਾਲ ਅਤੇ ਸ. ਅਮਰਜੀਤ ਸਿੰਘ ਦਾ ਧੰਨਵਾਦ ਕੀਤਾ। ਖੰਨਾ ਨੇ ਕਿਹਾ, “ਸੋਲਰ ਪਾਵਰ ਪਲਾਂਟ ਲੱਗਣ ਨਾਲ ਬਿਜਲੀ ਦੇ ਖਰਚ ਵਿੱਚ ਕਮੀ ਆਵੇਗੀ। ਬਚਤ ਹੋਣ ਵਾਲੀ ਰਕਮ ਖਿਡਾਰੀਆਂ ਦੇ ਵਿਕਾਸ ਅਤੇ ਟ੍ਰੇਨਿੰਗ ‘ਤੇ ਖਰਚ ਕੀਤੀ ਜਾਵੇਗੀ, ਜਿਸ ਨਾਲ ਨਵੇਂ ਅਤੇ ਉਭਰਦੇ ਖਿਡਾਰੀਆਂ ਨੂੰ ਵਧੀਆ ਸੁਵਿਧਾਵਾਂ ਮਿਲਣਗੀਆਂ।”

ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਯਮ ਦਾ ਪ੍ਰਬੰਧਨ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਕੀਤਾ ਜਾਂਦਾ ਹੈ, ਜਿਸ ਦੀ ਅਗਵਾਈ ਜਲੰਧਰ ਦੇ ਡਿਪਟੀ ਕਮਿਸ਼ਨਰ ਕਰਦੇ ਹਨ। ਸਾਲ 1963 ਵਿੱਚ ਸਥਾਪਤ ਅਤੇ ਸਵਰਗਵਾਸੀ ਰਾਇਜ਼ਾਦਾ ਹੰਸਰਾਜ ਸੋਂਧੀ ਦੇ ਨਾਮ ‘ਤੇ ਬਣਿਆ ਇਹ ਸਟੇਡਿਯਮ ਉੱਤਰ ਭਾਰਤ ਦੇ ਸਭ ਤੋਂ ਪੁਰਾਣੇ ਅਤੇ ਪ੍ਰਸਿੱਧ ਬੈਡਮਿੰਟਨ ਸਟੇਡਿਯਮਾਂ ਵਿੱਚ ਸ਼ਾਮਲ ਹੈ। 

ਸਾਲ 2019 ਤੋਂ ਐਸੋਸੀਏਸ਼ਨ ਦੀ ਅੰਤਰਿਮ ਕਮੇਟੀ ਸਟੇਡਿਯਮ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। 1 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਸਟੇਡਿਯਮ ਵਿੱਚ ਵੱਡੇ ਬਦਲਾਅ ਕੀਤੇ ਗਏ ਹਨ ਅਤੇ ਹੁਣ ਇਹ ਉੱਚ ਪੱਧਰੀ ਬੈਡਮਿੰਟਨ ਮੁਕਾਬਲਿਆਂ ਦਾ ਕੇਂਦਰ ਬਣ ਚੁੱਕਾ ਹੈ।

 

Tags: Harbhajan Singh , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD