Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਖੀ ਸ਼ਕਤੀ ਮੇਲੇ ਔਰਤਾਂ ਦੀ ਆਰਥਿਕ ਤਰੱਕੀ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਣਗੇ-ਤਰੁਣਪ੍ਰੀਤ ਸਿੰਘ ਸੌਂਦ

ਕਿਹਾ ਪੰਜਾਬ ਸਰਕਾਰ ਨੇ ਮੇਲਿਆ ਲਈ 5 ਕਰੋੜ ਤੋਂ ਵਧਾ ਕੇ 70 ਕਰੋੜ ਦਾ ਬਜਟ ਰੱਖਿਆ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Lakhbir Singh Rai, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 12 Feb 2026

Last updated on: Feb 13, 2026, 13:17 IST

ਸੂਬੇ ਦੇ ਹਰੇਕ ਜ਼ਿਲ੍ਹੇ ਅੰਦਰ ਸਖੀ ਸ਼ਕਤੀ ਮੇਲੇ ਮਹਿਲਾ ਸਵੈ-ਸਹਾਇਤਾ ਸਮੂਹਾਂ ਅਤੇ ਮਹਿਲਾ ਉੱਦਮੀਆਂ ਨੂੰ ਸਰਕਾਰੀ ਪੱਧਰ ‘ਤੇ ਮਜ਼ਬੂਤ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਆਯੋਜਿਤ ਕੀਤੇ ਜਾ ਰਹੇ ਹਨ,ਤਾਂ ਜੋ ਵੱਧ ਤੋਂ ਵੱਧ ਮਹਿਲਾਵਾਂ ਨੂੰ ਰੋਜ਼ਗਾਰ ਅਤੇ ਸਵੈਰੋਜ਼ਗਾਰ ਦੇ ਮੌਕੇ ਮਿਲ ਸਕਣ। ਪੰਜਾਬ ਸਖੀ ਮੇਲੇ-2026 ਔਰਤਾਂ ਦੀ ਆਰਥਿਕ ਤਰੱਕੀ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਆਮ ਖਾਸ ਬਾਗ ਵਿਖੇ ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਸਿਰਕਤ ਕਰਨ ਮੌਕੇ ਕੀਤਾ।

ਕੈਬਨਿਟ ਮੰਤਰੀ ਸ੍ਰ. ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੀ ਅਮੀਰ ਵਿਰਾਸਤ ਤੇ ਸੱਭਿਆਚਾਰ ਅਤੇ ਪਿੰਡ ਪੱਧਰੀ ਉੱਦਮਿਤਾ ਨੂੰ ਉਭਾਰਨ ‘ਤੇ ਘੱਟ ਧਿਆਨ ਦਿੱਤਾ ਗਿਆ, ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੇਲਿਆਂ ਲਈ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਰੁਪਏ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ (ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ) ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧੀਨ, ਉਦਯੋਗ ਅਤੇ ਵਪਾਰ ਵਿਭਾਗ ਦੇ ਸਹਿਯੋਗ ਨਾਲ ਅਜਿਹੇ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਕਾਨੂੰਨੀ ਹੱਕ, ਸਿੱਖਿਆ ਦੇ ਮੌਕੇ, ਰੋਜ਼ਗਾਰ ਵਿੱਚ ਬਰਾਬਰੀ ਅਤੇ ਸਰਕਾਰੀ ਯੋਜਨਾਵਾਂ ਰਾਹੀਂ ਮਹਿਲਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਰ ਸਮਾਜਿਕ ਸੋਚ ਵਿੱਚ ਬਦਲਾਅ ਲਿਆਉਣਾ ਵੀ ਬਹੁਤ ਮਹੱਤਵਪੂਰਨ ਹੈ। ਘਰੇਲੂ ਹਿੰਸਾ, ਲਿੰਗ ਭੇਦਭਾਵ ਅਤੇ ਅਸੁਰੱਖਿਆ ਵਰਗੀਆਂ ਸਮੱਸਿਆਵਾਂ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਅਤੇ ਜਾਗਰੂਕਤਾ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਜਦੋਂ ਅਸੀਂ ਮਹਿਲਾਵਾਂ ਨੂੰ ਸਮਾਨ ਅਧਿਕਾਰ ਅਤੇ ਮੌਕੇ ਦਿੰਦੇ ਹਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਸੁਚੇਤ ਰਹਿੰਦੇ ਹਾਂ, ਤਾਂ ਹੀ ਇੱਕ ਨਿਆਪੂਰਨ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਥਾਪਨਾ ਸੰਭਵ ਹੈ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਮੇਲੇ ਵਿੱਚ ਘਰੇਲੂ ਸਮੱਗਰੀ ਸਮਾਨ, ਹੱਥੀ ਬਣਾਏ ਘਰੇਲੂ ਸਾਜੋ ਸਮਾਨ ਅਤੇ ਆਰਗੈਨਿਕ ਉਤਪਾਦਾਂ, ਆਚਾਰ, ਮੁਰੱਬੇ ਅਤੇ ਜੈਮ, ਸਟਾਲ, ਮਹਿੰਦੀ, ਪਰਫਿਊਮ, ਕੈਂਡਲ ਸਟਾਲ ਆਦਿ ਉਤਪਾਦਾਂ ਦੀ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ। 

ਉਨ੍ਹਾਂ ਮਹਿਲਾਵਾਂ ਦੇ ਹੁਨਰ ਅਤੇ ਹੱਥੀ ਤਿਆਰ ਕੀਤੀਆ ਵਸਤਾਂ ਅਤੇ ਖਾਣ ਪੀਣ ਲਈ ਬਣਾਏ ਮਿਆਰੀ ਖਾਦ ਪਦਾਰਥਾਂ ਲਈ ਹੋਂਸਲਾ ਅਫ਼ਜਾਈ ਕੀਤੀ। ਇਸ ਮੌਕੇ ਵਿਧਾਇਕ ਫ਼ਤਹਿਗੜ੍ ਸਾਹਿਬ ਲਖਬੀਰ ਸਿੰਘ ਰਾਏ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਡੀ ਡੀ ਪੀ ਓ ਜਸਪ੍ਰੀਤ ਕੌਰ, ਅਮਰਿੰਦਰ ਸਿੰਘ ਮੰਡੋਫਲ, ਕੁਲਵਿੰਦਰ ਡੇਰਾ ਤੋਂ ਇਲਾਵਾ ਅਧਿਕਾਰੀ ਤੇ ਆਗੂ ਹਾਜ਼ਰ ਸਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Lakhbir Singh Rai , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD