Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਹਿਲਾਵਾਂ ਦੀ ਸਿਹਤ, ਸਫ਼ਾਈ ਤੇ ਰੋਜ਼ਗਾਰ ਨਾਲ ਸਬੰਧਤ ਲਗਾਇਆ ਗਿਆ ਵਿਸ਼ੇਸ਼ ਕੈਂਪ

ਵਿਧਾਇਕਾ ਜੀਵਨਜੋਤ ਕੌਰ ਨੇ ਔਰਤਾਂ ਦੀ ਸਿਹਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਕੀਤਾ ਜਾਗੂਰਕ, ਸਰਕਾਰੀ ਯੋਜਨਾਵਾਂ ਬਾਰੇ ਵੀ ਦਿੱਤੀ ਜਾਣਕਾਰੀ

Jeevan Jyot Kaur, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 12 Feb 2026

Last updated on: Feb 13, 2026, 13:28 IST

ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਇਕ ਅਹਿਮ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਮਹਿਲਾਵਾਂ ਦੀ ਸਿਹਤ, ਸਫ਼ਾਈ ਅਤੇ ਰੋਜ਼ਗਾਰ ਨਾਲ ਸਬੰਧਿਤ ਜ਼ਿਲ੍ਹਾ ਪੱਧਰ ’ਤੇ ਵਿਸ਼ੇਸ਼ ਸਮਾਗਮ ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ ਕਰਵਾਇਆ ਗਿਆ। ਸਮਾਗਮ ਵਿੱਚ ਸ਼੍ਰੀਮਤੀ ਜੀਵਨ ਜੋਤ ਕੌਰ ਵਿਧਾਇਕਾ ਹਲਕਾ ਅੰਮ੍ਰਿਤਸਰ ਪੂਰਬੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਇਸ ਕੈਂਪ ਦਾ ਉਦੇਸ਼ ਮਹਿਲਾਵਾਂ ਦੀ ਸਿਹਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਸਸ਼ਕਤ ਬਣਾਉਣ ਲਈ ਰੋਜ਼ਗਾਰ/ਸਵੈ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣੂ ਕਰਵਾਉਣਾ ਹੈ।

ਇਸ ਦੌਰਾਨ ਉਨ੍ਹਾਂ ਔਰਤਾਂ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥਣਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਉਨਾਂ ਵਿਦਿਆਰਥਣਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰੇਕ ਪਰਿਵਾਰ ਦਾ 10 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਜਾ ਰਿਹਾ ਹੈ। ਉਨਾਂ ਵਿਦਿਆਥਰਣਾਂ ਨੂੰ ਕਿਹਾ ਕਿ ਉਹ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਹਰੇਕ ਪਰਿਵਾਰ ਆਪਣਾ ਸਿਹਤ ਬੀਮਾ ਯੋਜਨਾ ਕਾਰਡ ਬਣਾ ਸਕੇ।

ਸਮਾਗਮ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਰੋਜ਼ਗਾਰ, ਸਿਹਤ, ਸਮਾਜਿਕ ਨਿਆਂ ਤੇ ਅਧਿਕਾਰਤਾ, ਖੇਤੀਬਾੜੀ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਤੇ ਹੋਰ ਵਿਭਾਗਾਂ ਵੱਲੋਂ ਵੱਖ-ਵੱਖ ਸਟਾਲ ਲਗਾਏ ਗਏ, ਜਿੱਥੇ ਮਹਿਲਾਵਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ ਤੋਂ ਇਲਾਵਾ ਇਸ ਸਬੰਧੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਕੈਂਪ ਦਾ ਮੁੱਖ ਆਕਰਸ਼ਣ ਰੋਜ਼ਗਾਰ ਮੇਲਾ ਰਿਹਾ, ਜਿਸ ਵਿੱਚ ਕਰੀਬ 464 ਵਿਦਿਆਰਥੀਆਂ ਨੇ ਰੋਜ਼ਗਾਰ ਦੇ ਮੌਕਿਆਂ ਲਈ ਰਜਿਸਟ੍ਰੇਸ਼ਨ ਕਰਵਾਈ। ਜਿੰਨਾ ਵਿਚ 21 ਵਿਦਿਆਰਥੀਆਂ ਨੂੰ ਮੌਕੇ ਤੇ ਹੀ ਜਾਬ ਆਫ਼ਰ ਪਤਰ ਵੱਡੇ ਗਏ ਅਤੇ 229 ਲੜਕੀਆਂ ਨੂੰ ਨੌਕਰੀ ਲਈ ਚੁਣਿਆਂ ਗਿਆ। 

ਇਸ ਕੈਂਪ ਵਿੱਚ 17 ਵੱਖ-ਵੱਖ ਕੰਪਨੀਆਂ ਨੇ ਲੜਕੀਆਂ ਨੂੰ ਰੋਜ਼ਗਾਰ ਦੇਣ ਲਈ ਕੈਂਪ ਲਗਾਏ ਸਨ, ਜਿਨ੍ਹਾਂ ਵਿਚੋਂ ਪੁਖਰਾਜ ਹੈਲਥ ਕੇਅਰ, ਐਲਆਈਸੀ, ਐਸਬੀਆਈ ਲਾਈਫ ਇੰਸ਼ੋਰੈਂਸ, ਨਿਧਿਆ ਵੈਲਥ, ਐਜਾਈਲ ਹਰਬਲ, ਮੈਕਸੀਕਸ ਕੋਚਰਟੈਕ, ਪੀਐਨਬੀ ਮੈਟਲਾਈਫ ਇੰਸ਼ੋਰੈਂਸ, ਸਟਾਰ ਹੈਲਥ ਐਂਡ ਅਲਾਈਡ ਇੰਸ਼ੋਰੈਂਸ, ਲੌਂਗ ਲਾਚੀ ਕੈਫੇ, ਸਵਾਨੀ ਮੋਟਰਜ਼, ਡੀ-ਮਾਰਟ ਅੰਮ੍ਰਿਤਸਰ, ਐਨਫਿਊਜ਼ ਸਲਿਊਸ਼ਨਜ਼, ਕੇਅਰ ਹੈਲਥ ਇੰਸ਼ੋਰੈਂਸ, ਜ਼ੂਡੀਓ ਸਟੋਰ, ਵੈਬਰਜ਼, ਏਓਐਸਸੀ, ਵਰਲਡਵਾਈਡ ਸਲਿਊਸ਼ਨਜ਼ ਆਦਿ ਕੰਪਨੀਆਂ ਨੇ ਭਾਗ ਲਿਆ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ: ਅਸੀਸਇੰਦਰ ਸਿੰਘ, ਜਿਲ੍ਹਾ ਪ੍ਰੋਗਰਾਮ ਅਫ਼ਸਰ ਸ: ਗੁਰਮੀਤ ਸਿੰਘ, ਡਿਪਟੀ ਡਾਇਰੈਕਟਰ  ਸੀ.ਈ.ਓ. ਤੀਰਥਪਾਲ ਸਿੰਘ, ਪ੍ਰਿੰਸੀਪਲ ਸਰੂਪ ਰਾਣੀ ਕਾਲਜ ਸ੍ਰੀਮਤੀ ਕਿਰਨਜੀਤ ਬੱਲ, ਸੀ.ਡੀ.ਪੀ.ਓ. ਮੀਨਾ ਦੇਵੀ, ਸ: ਮਨਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

 

Tags: Jeevan Jyot Kaur , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD