Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਣਬੀਰ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਨੂੰ ਚੌਥੀ ਬੱਸ ਰਵਾਨਾ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਫ਼ਿਰੋਜ਼ਪੁਰ , 12 Feb 2026

Last updated on: Feb 13, 2026, 15:14 IST

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਚੌਥੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸਰਧਾਲੂਆਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। 

ਪੰਜਾਬ ਸਰਕਾਰ ਦੀ ਇਸ ਯੋਜਨਾ ਨਾਲ ਵੱਡੀ ਗਿਣਤੀ ਵਿੱਚ ਲੋਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਆਤਮਕ ਸ਼ਾਂਤੀ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਯੋਜਨਾ ਨਾਲ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨੂੰ ਅਤੇ ਵੱਡੀ ਉਮਰ ਦੇ ਨਾਗਰਿਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਵੱਡੀ ਸਹੂਲਤ ਪ੍ਰਾਪਤ ਹੋਈ ਹੈ। 

ਉਨ੍ਹਾਂ ਕਿਹਾ ਕਿ ਇਸ ਬੱਸ ਰਾਹੀਂ ਸ਼ਰਧਾਲੂ, ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਅਸਥਾਨਾਂ ਦੇ ਦਰਸ਼ਨ ਕਰਨਗੇ। ਇਸ ਤੋਂ ਇਲਾਵਾ ਹੋਰ ਸਥਾਨ ਜਿਵੇਂ ਕਿ ਪਾਰਟੀਸ਼ਨ ਮਿਊਜ਼ਿਅਮ, ਜਲਿਆਂਵਾਲਾ ਬਾਗ਼ ਅਤੇ ਵਾਹਗਾ ਬਾਰਡਰ ਵਿਖੇ ਰੀਟਰੀਟ ਸੈਰੇਮਨੀ ਵੀ ਵਿਖਾਈ ਜਾਵੇਗੀ। 

ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਜਰੂਰੀ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਨੂੰ ਵੀ ਯਾਤਰਾ ਦੌਰਾਨ ਕੋਈ ਦਿੱਕਤ ਨਾ ਆਵੇ। ਉਨ੍ਹਾਂ ਸਰਧਾਲੂਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD