Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਵਿਕਸਿਤ ਉਦਯੋਗ-ਵਿਕਸਿਤ ਕਾਮਿਆਂ 'ਤੇ ਰਵੇਗਾ ਸਰਕਾਰ ਦਾ ਫੋਕਸ-ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਇੰਡਸਟ੍ਰੀ-ਲੇਬਰ ਫ੍ਰੇਂਡਲੀ ਕਾਉਂਸਿਲ ਦੀ ਮੀਟਿੰਗ ਦੀ ਅਗਵਾਈ ਕੀਤੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Sudhir Rajpal

Web Admin

Web Admin

5 Dariya News

ਚੰਡੀਗੜ੍ਹ , 12 Feb 2026

Last updated on: Feb 13, 2026, 15:54 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਫੋਕਸ ਵਿਕਸਿਤ ਉਦਯੋਗ, ਵਿਕਸਿਤ ਕਾਮਿਆਂ 'ਤੇ ਰਵੇਗਾ ਤਾਂ ਜੋ ਰਾਜ ਦੀ ਤਰੱਕੀ ਹੋਰ ਵੱਧ ਤੇਜੀ ਨਾਲ ਹੋ ਸਕੇ। ਮੁੱਖ ਮੰਤਰੀ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਇੰਡਸਟ੍ਰੀ-ਲੇਬਰ ਫ੍ਰੇਂਡਲੀ ਕਾਉਂਸਿਲ ਦੀ ਪਹਿਲੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। 

ਇਸ ਮੌਕੇ 'ਤੇ ਮੁੱਖ ਮੰਤਰੀ ਦੇ ਪ੍ਰਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਉਦਯੋਗ ਅਤੇ ਵਣਜ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਕਿਰਤ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਰਾਜੀਵ ਰੰਜਨ, ਮੁੱਖ ਮੰਤਰੀ ਦੇ ਉਪ-ਪ੍ਰਧਾਨ ਸਕੱਤਰ ਸ੍ਰੀ ਯਸ਼ਪਾਲ ਦੇ ਇਲਾਵਾ ਹੋਰ ਅਧਿਕਾਰੀ ਅਤੇ ਕਾਉਂਸਿਲ ਦੇ ਮੈਂਬਰ ਮੌਜ਼ੂਦ ਸਨ।

ਮੁੱਖ ਮੰਤਰੀ ਅਤੇ ਕਾਉਂਸਿਅ ਦੇ ਚੇਅਰਪਰਸਨ ਸ੍ਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਜਦੋਂ ਤੱਕ ਕਿਸੇ ਸੂਬੇ ਵਿੱਚ ਉਦਯੋਗ ਬਿਨਾ ਰੁਕਾਵਟ ਦੇ ਗਤੀ ਤੋਂ ਨਹੀਂ ਚਲਣਗੇ ਅਤੇ ਉੱਥੇ ਦੇ ਮਜਦੂਰ ਖੁਸ਼ਹਾਲ ਨਹੀਂ ਹੋਣਗੇ ਤਦ ਤੱਕ ਉਹ ਸੂਬਾ ਆਰਥਿਕ ਤੌਰ ਨਾਲ ਤਰੱਕੀ ਨਹੀਂ ਕਰ ਸਕਦਾ। ਇਨਾਂ੍ਹ ਦੋਹਾਂ ਵਰਗਾ ਵਿੱਚ ਤਾਲਮੇਲ ਹੋਣਾ ਜਰੂਰੀ ਹੈ। 

ਉਨ੍ਹਾਂ ਨੇ ਦੱਸਿਆ ਕਿ ਇਸੇ ਫ੍ਰੈਂਡਲੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਧਿਆਨ ਵਿੱਚ ਰੱਖ ਕੇ ਹੀ ਇੰਡਸਟ੍ਰੀ-ਲੇਬਰ ਫੇ੍ਰਂਡਲੀ ਕਾਉਂਸਿਲ ਦਾ ਗਠਨ ਕੀਤਾ ਹੈ। ਇਸ ਤਰ੍ਹਾਂ ਦੀ ਕਾਉਂਸਿਲ ਗਠਿਤ ਕਰਨ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ਰਾਜ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਉਦਯੋਗਾਂ ਨੂੰ ਇਜ਼ ਆਫ਼ ਡੂਇੰਗ ਅਤੇ ਕਾਮਿਆਂ ਨੂੰ ਇਜ਼ ਆਫ਼ ਲਿਵਿੰਗ ਦੇਣ ਦੀ ਨੀਤੀ 'ਤੇ ਕੰਮ ਕਰ ਰਹੀ ਹੈ। 

ਇਹ ਕਾਉਂਸਿਲ ਉਦਯੋਗਾਂ ਅਤੇ ਕਾਮਿਆਂ ਨਾਲ ਸਬੰਧਿਤ ਸਰਕਾਰ ਦੇ ਐਲਾਨਾਂ ਦੀ ਵੀ ਸਮੀਖਿਆ ਕਰੇਗੀ ਅਤੇ ਕਾਮਿਆਂ ਦੀ ਸੁਰੱਖਿਆ, ਉਦਯੋਗ-ਕਾਮੀ ਮਸਲੇ ਨੂੰ ਸੁਲਝਾਉਣ, ਆਈਟੀਆਈ ਜਿਹੇ ਤਕਨੀਕੀ ਸੰਸਥਾਨਾਂ ਵਿੱਚ ਕਾਮਿਆਂ ਦੇ ਕੌਸ਼ਲ ਵਿਕਾਸ ਨੂੰ ਅਪਗ੍ਰੇਡ ਕਰਨ ਨਾਲ ਸਬੰਧਿਤ ਸੁਝਾਅ ਵੀ ਦਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਉਂਸਿਲ ਰਾਹੀਂ ਰਾਜ ਦੇ ਉਦਯੋਗਾਂ ਵਿੱਚ ਕੰਮ ਕਰ ਰਹੇ ਕਾਮਿਆਂ ਦੀ ਉਤਪਾਦਕਤਾ ਵਧਾਉਣ 'ਤੇ ਵੀ ਫੋਕਸ ਰਵੇਗਾ ਕਿਉਂਕਿ ਉਤਪਾਦਕਤਾ ਵਧਣ ਨਾਲ ਜੀਡੀਪੀ ਵਿੱਚ ਵੀ ਵਾਧਾ ਹੋਵੇਗਾ ਜੋ ਕਿ ਦੇਸ਼ ਅਤੇ ਸੂਬੇ ਦੇ ਵਿਕਾਸ ਦਾ ਮੁੱਖ ਅਧਾਰ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਤਕਰੀਬਨ ਦੋ ਲੱਖ ਸੁਖਮ ਅਤੇ ਮੱਧ ਦਰਜੇ ਦੇ ਉਦਯੋਗ ਇੰਡਸਟ੍ਰਿਅਲ ਏਰਿਆ ਤੋਂ ਬਾਹਰ ਚਲ ਰਹੇ ਸਨ ਜਿਸ ਦੇ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀ ਸਹੂਲਤਾਂ ਨਹੀਂ ਮਿਲ ਪਾ ਰਹੀ ਸੀ। ਹੁਣ ਸੂਬਾ ਸਰਕਾਰ ਨੇ ਗਤ 25 ਦਸੰਬਰ 2025 ਨੂੰ ਇੱਕ ਪੋਰਟਲ ਲਾਂਚ ਕਰ ਦਿੱਤਾ ਹੈ ਜਿਸ 'ਤੇ ਇਹ ਉਦਯੋਗ  ਆਪਣਾ ਰਜਿਸਟ੍ਰੇਸ਼ਨ ਕਰਕੇ ਰੇਗੁਲਰ ਹੋ ਜਾਣਗੇ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਕੁੱਝ ਇੰਡਸਟ੍ਰਿਅਲ ਏਰਿਆ ਵਿੱਚ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਤੋਂ ਐਚਐਸਆਈਆਈਡੀਸੀ ਵਿੱਚ ਪਲਾਂਟ ਨੂੰ ਟ੍ਰਾਂਸਫਰ ਕਰਨ ਵਿੱਚ ਆ ਰਹੀ ਮੁਸ਼ਕਲਾਂ ਨੂੰ ਵੀ ਰਿਆਇਤੀ ਰੇਟਾਂ 'ਤੇ ਦੇਣ ਲਈ ਸਰਕਾਰ ਨੇ ਮੰਜ਼ੂਰੀ ਦੇ ਦਿੱਤੀ ਹੈ। ਇੰਡਸਟ੍ਰਿਅਲ ਏਰਿਆ ਵਿੱਚ ਸਸਤੀ ਰੇਟਾਂ 'ਤੇ ਮਜਦੂਰਾਂ ਲਈ ਡੋਰਮੇਟ੍ਰੀ ਆਵਾਸ ਬਨਾਉਣ ਦੀ ਪ੍ਰਕਿਰਿਆ ਤੇਜੀ ਨਾਲ ਜਾਰੀ ਹੈ। 

ਉਨ੍ਹਾਂ ਨੇ ਦੱਸਿਆ ਕਿ ਕਈ ਜ਼ਿਲ੍ਹਾਂ ਵਿੱਚ ਇੰਡਸਟ੍ਰਿਅਲ ਏਰਿਆ ਵਿੱਚ ਥਾਂ ਦੀ ਘਾਟ ਨੂੰ ਵੇਖਦੇ ਹੋਏ ਮਲਟੀਲੇਵਲ ਪਾਰਕਿੰਗ ਵੀ ਬਣਾਈ ਜਾਵੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਉਦਯੋਗਾਂ ਲਈ ਵਾਤਾਵਰਨ ਨੂੰ ਹੋਰ ਵੱਧ ਅਨੁਕੂਲ ਬਨਾਉਣ ਦਾ ਯਤਨ ਕਰ ਰਹੀ ਹੈ ਤਾਂ ਜੋ ਨਿਵੇਸ਼ਕ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਕਰਨ। 

ਇਸ ਨਾਲ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਵਿਜਨ ਵਿਕਸਿਤ ਭਾਰਤ-2047 ਦਾ ਟੀਚਾ ਹਾਸਲ ਕਰਨ ਵਿੱਚ ਆਸਾਨੀ ਹੋਵੇਗੀ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Sudhir Rajpal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD