Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬਿਨਾਂ ਸ਼ਰਤ ਮੁਆਫੀ ਮੰਗਣ ਪ੍ਰਤਾਪ ਬਾਜਵਾ: ਗੁਰਮੇਲ ਘਰਾਚੋਂ

ਆਮ ਆਦਮੀ ਪਾਰਟੀ ਵੱਲੋਂ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ

Protest, Agitation, Demonstration, Gurmail Singh Gharachon, AAP, Aam Aadmi Party, Aam Aadmi Party Punjab, AAP Punjab, Sangrur

Web Admin

Web Admin

5 Dariya News

ਸੰਗਰੂਰ , 13 Feb 2026

Last updated on: Feb 13, 2026, 17:28 IST

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ, ਪੰਜਾਬ ਹਰਭਜਨ ਸਿੰਘ ਈਟੀਓ ਬਾਰੇ ਅਪਮਾਨਜਨਕ ਸ਼ਬਦ ਵਰਤਣ ਦੇ ਰੋਸ ਅਤੇ ਪ੍ਰਤਾਪ ਸਿੰਘ ਬਾਜਵਾ ਤੋਂ ਬਿਨਾਂ ਸ਼ਰਤ ਮੁਆਫੀ ਮੰਗਵਾਏ ਜਾਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਤੇ ਆਮ ਲੋਕਾਂ ਵੱਲੋਂ ਸਾਬਕਾ ਕਾਂਗਰਸੀ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ ਗਿਆ।

ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦੇ ਸ਼ਬਦਾਂ ਨਾਲ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ। ਇਸ ਤੋਂ ਪਹਿਲਾਂ ਵੀ ਇੱਕ ਸਮਾਗਮ ਦੌਰਾਨ ਜਦੋਂ ਸਾਬਕਾ ਮੁੱਖ ਮੰਤਰੀ, ਚਰਨਜੀਤ ਸਿੰਘ ਚੰਨੀ ਕਾਂਗਰਸ ਪਾਰਟੀ ਵਿੱਚ ਦਲਿਤਾਂ ਨਾਲ ਹੁੰਦੇ ਧੱਕੇ ਦੀ ਗੱਲ ਕਰ ਰਹੇ ਸਨ ਤਾਂ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਈਕ ਹੀ ਬੰਦ ਕਰਵਾ ਦਿੱਤਾ ਸੀ।

ਸ੍ਰ ਘਰਾਚੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਪੁਸ਼ਪ ਵੀ ਅਰਪਿਤ ਕਰਦੇ ਹਨ ਪਰ ਦੂਜੇ ਪਾਸੇ ਦਲਿਤਾਂ ਦਾ ਸਨਮਾਨ ਵੀ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਸੰਵਿਧਾਨ ਦਲਿਤ ਭਾਈਚਾਰੇ ਨਾਲ ਸਬੰਧਤ ਡਾ. ਭੀਮ ਰਾਓ ਅੰਬੇਡਕਰ ਨੇ ਹੀ ਲਿਖਿਆ, ਜਿਸ ਸੰਵਿਧਾਨ ਨੇ ਸਭ ਨੂੰ ਬਰਾਬਰਤਾ ਦਾ ਹੱਕ ਦਿੱਤਾ।

ਸਾਡੇ ਗੁਰੂ ਸਾਹਿਬਾਨ ਨੇ ਵੀ ਸਾਰੇ ਮਨੁੱਖਾਂ ਨੂੰ ਬਰਾਬਰਤਾ ਦਾ ਦਰਜਾ ਦਿੱਤਾ ਪਰ ਕਾਂਗਰਸ ਪਾਰਟੀ ਦੇ ਆਗੂ ਕੋਈ ਚੰਗਾ ਉਪਦੇਸ਼ ਤੇ ਸਿੱਖਿਆ ਮੰਨਣ ਨੂੰ ਤਿਆਰ ਨਹੀਂ ਹਨ। ਸ੍ਰ ਘਰਾਚੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਹੀ ਐਨੇ ਜ਼ਿਆਦਾ ਹੋ ਗਏ ਹਨ ਕਿ ਉਹ ਇੱਕ ਦੂਜੇ ਦੀਆਂ ਲੱਤਾਂ ਖਿੱਚਣ ਵਿੱਚ ਹੀ ਰੁੱਝੇ ਹੋਏ ਹਨ ਤੇ ਬਿਨਾਂ ਸੋਚੇ ਸਮਝੇ ਬਿਆਨ ਦਾਗ ਦਿੰਦੇ ਹਨ।

ਇਸ ਮੌਕੇ ਪੰਜਾਬ ਵਕਫ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਸਮੇਤ ਆਮ ਆਦਮੀ ਪਾਰਟੀ ਦੇ ਵੱਖ ਵੱਖ ਅਹੁਦੇਦਾਰ, ਵਰਕਰ ਅਤੇ ਵੱਡੀ ਗਿਣਤੀ ਆਮ ਲੋਕ ਹਾਜ਼ਰ ਸਨ।

 

Tags: Protest , Agitation , Demonstration , Gurmail Singh Gharachon , AAP , Aam Aadmi Party , Aam Aadmi Party Punjab , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD