Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਕੇਂਦਰ ਸਰਕਾਰ ਨੂੰ ਕੌਮੀ ਪੱਧਰ ਤੇ ਜਿਨਸਾ ਦੀ ਉਪਜ ਅਤੇ ਖਪਤ ਸਬੰਧੀ ਸਰਵੇ ਕਰਵਾਉਣਾ ਚਾਹੀਦੇ : ਹਰਚੰਦ ਸਿੰਘ ਬਰਸਟ

ਕੌਸਾਂਬ ਵੱਲੋਂ ਐਗਰੀਕਲਚਰਲ ਮਾਰਕੀਟਿੰਗ ਪਾਲਿਸੀ ਲਈ ਸੁਝਾਅ ਤਿਆਰ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਚੰਡੀਗੜ੍ਹ , 13 Feb 2026

Last updated on: Feb 14, 2026, 09:50 IST

ਮੰਡੀ ਸਿਸਟਮ ਨੂੰ ਮਜਬੂਤ ਕਰਨਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ। ਇਸ ਦੇ ਨਾਲ ਹੀ ਮੰਡੀਆਂ ਵਿੱਚ ਫੂਡ ਦੀ ਬਰਬਾਦੀ ਹੋਣ ਤੋਂ ਬਚਾਉਣਾ ਅਤੇ ਉਪਭੋਗਤਾਵਾਂ ਤੱਕ ਵਧੀਆ ਢੰਗ ਨਾਲ ਇਹਨਾਂ ਨੂੰ ਪਹੁੰਚਾਉਣਾ ਬਹੁਤ ਜਰੂਰੀ ਹੈ, ਤਾਂ ਜੋ ਕਿਸਾਨਾਂ ਨੂੰ ਉਸਦਾ ਲਾਭ ਮਿਲ ਸਕੇ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਸ (ਕੌਸਾਂਬ) ਅਤੇ ਪੰਜਾਬ ਮੰਡੀ ਬੋਰਡ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। 

ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵੱਖ-ਵੱਖ ਮਾਰਕੀਟਿੰਗ ਬੋਰਡਾਂ, ਅਧਿਕਾਰੀਆਂ, ਕਿਸਾਨਾਂ, ਸਟੋਕ ਹੋਲਡਰਾਂ ਤੋਂ ਐਗਰੀਕਲਚਰਲ ਮਾਰਕੀਟਿੰਗ ਪਾਲਿਸੀ ਲਈ ਮੰਗੇ ਸੁਝਾਵਾਂ ਸਬੰਧੀ ਅੰਤਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਰਸਟ ਨੇ ਦੱਸਿਆ ਕਿ ਕੌਸਾਂਬ ਦੇਸ਼ ਦੇ ਮਾਰਕੀਟਿੰਗ ਬੋਰਡਾਂ ਦਾ ਇੱਕ ਸਮੂੰਹ ਹੈ, ਜਿਸ ਤੋਂ ਕੇਂਦਰ ਸਰਕਾਰ ਵੱਲੋਂ ਐਗਰੀਕਲਚਰਲ ਮਾਰਕੀਟਿੰਗ ਪਾਲਿਸੀ ਸਬੰਧੀ ਸੁਝਾਅ ਮੰਗੇ ਗਏ ਸੀ, ਜਿਸਦੇ ਲਈ 25 ਨਵੰਬਰ 2024 ਨੂੰ ਕੌਸਾਂਬ ਵੱਲੋਂ ਐਕਸਪਰਟ ਕਮੇਟੀ ਬਣਾਈ ਗਈ, ਜਿਸਦੇ ਚੇਅਰਮੈਨ ਸ੍ਰੀ ਆਦਿਤਿਆ ਦੇਵੀ ਲਾਲ ਚੌਟਾਲਾ, ਵਿਧਾਇਕ ਡਬਵਾਲੀ ਨੂੰ ਬਣਾਇਆ ਗਿਆ ਅਤੇ ਸ਼੍ਰੀ ਅਸ਼ੋਕ ਦਲਵਾਈ ਨੂੰ ਵਾਈਸ-ਚੇਅਰਮੈਨ ਬਣਾਇਆ ਗਿਆ। 

ਨਾਲ ਹੀ ਸ਼੍ਰੀ ਗੋਕੁਲ ਪਟਨਾਇਕ ਆਈ.ਏ.ਐਸ. ਅਤੇ ਸਾਬਕਾ ਚੇਅਰਮੈਨ ਏਪੀਈਡੀਏ, ਸ਼੍ਰੀ ਪਰਵੇਸ਼ ਸ਼ਰਮਾ ਆਈ.ਏ.ਐਸ. ਅਤੇ ਸਾਬਕਾ ਐਮ.ਡੀ. ਐਸਐਫਏਸੀ, ਡਾ. ਸੁਖਪਾਲ ਸਿੰਘ ਚੇਅਰਪਰਸਨ ਪੰਜਾਬ ਸਟੇਟ ਫਾਰਮਰਜ਼ ਐਂਡ ਫਾਰਮ ਵਰਕਰਜ਼ ਕਮਿਸ਼ਨ ਅਤੇ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਜ਼ ਦੇ ਸੀਨੀਅਰ ਅਧਿਕਾਰੀਆਂ ਸ਼ਾਮਲ ਕੀਤੇ ਗਏ। ਡਾ. ਜੇ. ਐਸ. ਯਾਦਵ ਨੂੰ ਮੈਂਬਰ ਸਕੱਤਰ ਹਨ। 

ਉਨ੍ਹਾਂ ਕਿਹਾ ਕਿ ਸਾਰੇ ਰਾਜਾਂ ਦੇ ਮਾਰਕੀਟਿੰਗ ਬੋਰਡਾਂ ਦਾ ਇੱਕ ਸਮੂੰਹ ਹੋਣ ਕਾਰਨ ਸਾਡੀ ਇਹ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਕੇਂਦਰ ਸਰਕਾਰ ਨੂੰ ਅਜਿਹੇ ਸੁਝਾਅ ਦਈਏ ਕਿ ਕਿਸਾਨਾਂ, ਵਪਾਰੀਆਂ ਅਤੇ ਆੜ੍ਹਤੀਆਂ ਨੂੰ ਵੱਧ ਤੋਂ ਵੱਧ ਮੁਨਾਫਾ ਹੋ ਸਕੇ। ਇਸ ਮਕਸਦ ਨਾਲ ਅਸੀਂ ਵੱਖ-ਵੱਖ ਵਰਗਾਂ ਨਾਲ ਵਿਚਾਰ-ਵਟਾਂਦਰਾ ਕਰਕੇ ਇੱਕ ਡਰਾਫਟ ਤਿਆਰ ਕਰ ਰਹੇ ਹਾਂ, ਜਿਸ ਸਬੰਧੀ ਅੱਜ ਫਾਈਨਲ ਮੀਟਿੰਗ ਹੋਈ। 

ਸਾਰੇ ਮੈਂਬਰਾਂ ਵੱਲੋਂ ਦਿੱਤੇ ਗਏ ਸੁਝਾਅ ਅੱਜ ਸਾਡੇ ਕੋਲ ਇਕੱਠੇ ਹੋ ਜਾਣਗੇ, ਜਿਸਨੂੰ ਜਲਦ ਹੀ ਕੰਪਾਇਲ ਕਰ ਲਿਆ ਜਾਵੇਗਾ। ਸ. ਬਰਸਟ ਨੇ ਦੱਸਿਆ ਕਿ ਕਈ ਵਾਰ ਖੇਤੀਬਾੜੀ ਜਿਨਸਾ ਦੀ ਮਾਰਕੀਟਿੰਗ ਦੀ ਪੂਰੀ ਜਾਣਕਾਰੀ ਨਾ ਹੋਣ ਕਾਰਨ ਕਿਸਾਨ ਆਪਣੀ ਫਸਲਾਂ ਸੁਟੱਣ ਲਈ ਮਜਬੂਰ ਹੋ ਜਾਂਦੇ ਹਨ ਜਾਂ ਉਨ੍ਹਾਂ ਨੂੰ ਉਚਿਤ ਮੁੱਲ ਨਹੀਂ ਮਿਲਦਾ। ਉਨ੍ਹਾਂ ਸੁਝਾਅ ਦਿੱਤਾ ਕਿ ਦੇਸ਼ ਪੱਧਰ ‘ਤੇ ਇਹ ਡਾਟਾ ਇਕੱਠਾ ਕੀਤਾ ਜਾਵੇ ਕਿ ਕਿਹੜੀ ਸਟੇਟ ਵਿੱਚ ਕਿਹੜਾ ਫ਼ਲ ਅਤੇ ਸਬਜੀ ਕਿੰਨੀ ਮਾਤਰਾ ਵਿੱਚ ਪੈਦਾ ਹੁੰਦੀ ਹੈ ਅਤੇ ਕਿਹੜੇ ਸੂਬੇ ਵਿੱਚ ਉਸਦੀ ਕਿੰਨੀ ਮੰਗ ਹੈ। 

ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਵੱਡੇ ਪੱਧਰ ਤੇ ਡਾਟਾ ਇੱਕਟ੍ਠਾ ਕੀਤਾ ਜਾਵੇ, ਤਾਂ ਜੋ ਫਸਲ ਦੀ ਸਹੀ ਚੈਨਲਾਈਜ਼ੇਸ਼ਨ ਹੋ ਸਕੇ। ਇਸ ਨਾਲ ਜਿਹੜੀ ਜਗ੍ਹਾਂ ਤੇ ਫਸਲ ਵੱਧ ਮਾਤਰਾ ਵਿੱਚ ਹੁੰਦੀ ਹੈ, ਉੱਥੇ ਬਰਬਾਦ ਹੋਣ ਦੀ ਬਜਾਏ ਹੋਰ ਸੂਬਿਆਂ ਦੇ ਉਪਭੋਗਤਾਵਾਂ ਤੱਕ ਸਹੀ ਅਤੇ ਵਾਜਬ ਕੀਮਤ ‘ਤੇ ਪਹੁੰਚ ਸਕੇ। ਇਸਦੇ ਨਾਲ ਹੀ ਇੱਕ ਅਜਿਹਾ ਮਾਡਯੂਲ ਤਿਆਰ ਕੀਤਾ ਜਾਵੇ, ਜਿਸ ਤੋਂ ਇਹ ਪੱਤਾ ਚੱਲ ਸਕੇ ਕਿ ਕਿਹੜੇ ਸੂਬੇ ਵਿੱਚ ਕਿਹੜਾ ਫ਼ਲ ਜਾਂ ਸਬਜੀ ਕਿਹੜੇ ਮੁੱਲ ਤੇ ਵਿੱਕ ਰਹੀ ਹੈ।

ਉਨ੍ਹਾਂ ਕਿਹਾ ਕਿ ਸਾਡਾ ਮੁੱਖ ਉਦੇਸ਼ ਇਹ ਹੈ ਕਿ ਮੰਡੀ ਸਿਸਟਮ ਨੂੰ ਮਜ਼ਬੂਤ ਕੀਤਾ ਜਾਵੇ, ਨਾ ਕਿ ਤੋੜਿਆ ਜਾਵੇ। ਨਾਲ ਹੀ, ਐਮ.ਐਸ.ਪੀ. ਨੂੰ ਬਰਕਰਾਰ ਰੱਖਿਆ ਜਾਵੇ। ਜੇ ਕੇਂਦਰ ਸਰਕਾਰ ਸੱਚਮੁੱਚ ਕਿਸਾਨਾਂ ਦਾ ਭਲਾ ਚਾਹੁੰਦੀ ਹੈ, ਤਾਂ ਕੌਸਾਂਬ ਵੱਲੋਂ ਦਿੱਤੇ ਗਏ ਸੁਝਾਵਾਂ ‘ਤੇ ਵਿਚਾਰ ਕਰਕੇ ਅਜਿਹੀ ਨੀਤੀ ਬਣਾਏ, ਜਿਸ ਨਾਲ ਫ਼ਲ, ਸਬਜ਼ੀਆਂ ਅਤੇ ਹੋਰ ਖੇਤੀਬਾੜੀ ਜਿਨਸਾ ਦੀ ਬਰਬਾਦੀ ਰੁਕਣ ਦੇ ਨਾਲ-ਨਾਲ ਕਿਸਾਨਾਂ ਨੂੰ ਵਾਜਬ ਮੁੱਲ ਮਿਲੇ ਅਤੇ ਉਪਭੋਗਤਾਵਾਂ ਤੱਕ ਸਹੀ ਢੰਗ ਨਾਲ ਸਮਾਨ ਪਹੁੰਚ ਜਾਵੇ। 

ਉਨ੍ਹਾਂ ਅੱਗੇ ਜੋਰ ਦਿੰਦੇ ਹੋਏ ਕਿਹਾ ਕਿ ਫ਼ਲ ਅਤੇ ਸਬਜੀ ਮੰਡੀਆਂ ਵਿੱਚ ਸਾਫ਼-ਸਫਾਈ ਵੱਲ ਜਿਆਦਾ ਧਿਆਨ ਦੇਣਾ ਬਣਦਾ ਹੈ, ਤਾਂ ਜੋ ਲੋਕਾਂ ਤੱਕ ਸਿਹਤਮੰਦ ਉਤਪਾਦ ਪਹੁੰਚ ਸਕੇ। ਇਸ ਮੌਕੇ ਸ੍ਰੀ ਆਦਿਤਿਆ ਦੇਵੀ ਲਾਲ ਚੌਟਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਹਰ ਸੂਬੇ ਵਿੱਚ ਇੱਕ ਕਾਮਨ ਮੰਡੀ ਬਣਾਈ ਜਾਵੇ, ਜਿੱਥੇ ਵੱਖ-ਵੱਖ ਰਾਜਾਂ ਦੇ ਮਾਰਕੀਟਿੰਗ ਬੋਰਡਾਂ ਨੂੰ ਜਗ੍ਹਾਂ ਦਿੱਤੀ ਜਾਵੇ, ਜਿਸ ਵਿੱਚ ਵੱਖ-ਵੱਖ ਸੂਬਿਆਂ ਵੱਲੋਂ ਨੋਡਲ ਅਫ਼ਸਰ ਤੈਨਾਤ ਕੀਤੇ ਜਾਣ ਅਤੇ ਉਸ ਜਗ੍ਹਾਂ ਤੇ ਕਿਸਾਨ ਜਾ ਕੇ ਆਪਣੀ ਫਸਲ ਸਿੱਧੀ ਵੇਚ ਸਕਣ ਅਤੇ ਫਸਲ ਵੇਚਣ ਤੋਂ ਬਾਅਦ ਭੁਗਤਾਨ ਯਕੀਨੀ ਬਣਾਉਣ ਲਈ ਸਟੇਟ ਮਾਰਕੀਟਿੰਗ ਬੋਰਡ ਵੱਲੋਂ ਪੱਕਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਬਾਅਦ ਵਿੱਚ ਕੋਈ ਦਿੱਕਤ ਨਾ ਆਵੇ। ਡਾ. ਜੇ.ਐਸ. ਯਾਦਵ, ਐਮ.ਡੀ. ਕੌਸਾਂਬ ਨੇ ਐਕਸਪਰਟ ਕਮੇਟੀ ਨੂੰ ਪ੍ਰਾਪਤ ਹੋਏ ਕਿਸਾਨ-ਹਿਤੈਸ਼ੀ ਸੁਝਾਵਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਅਤੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD