Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ

ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

Protest, Agitation, Demonstration, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 13 Feb 2026

Last updated on: Feb 14, 2026, 10:07 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀਆਂ ਗਈਆਂ ਸ਼ਰਮਨਾਕ, ਜਾਤੀਵਾਦੀ ਅਤੇ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਸੂਬੇ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ। ਪਾਰਟੀ ਨੇ ਕਿਹਾ ਕਿ ਇਹ ਸਿਰਫ਼ ਇੱਕ ਮੰਤਰੀ ਦਾ ਹੀ ਨਹੀਂ, ਸਗੋਂ ਸਮੁੱਚੇ ਦਲਿਤ ਭਾਈਚਾਰੇ ਅਤੇ ਆਪਣੀ ਰੋਜ਼ੀ-ਰੋਟੀ ਇੱਜ਼ਤ ਨਾਲ ਕਮਾਉਣ ਵਾਲੇ ਮਿਹਨਤਕਸ਼ ਲੋਕਾਂ ਅਤੇ ਮਜ਼ਦੂਰਾਂ ਦਾ ਅਪਮਾਨ ਹੈ।

ਇਨ੍ਹਾਂ ਮੁਜ਼ਾਹਰਿਆਂ ਵਿੱਚ 'ਆਪ' ਆਗੂਆਂ, ਮੰਤਰੀਆਂ, ਵਿਧਾਇਕਾਂ, ਪਾਰਟੀ ਵਰਕਰਾਂ ਅਤੇ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ “ਦਲਿਤ-ਵਿਰੋਧੀ ਕਾਂਗਰਸ ਮੁਰਦਾਬਾਦ” ਅਤੇ “ਬਾਜਵਾ ਮੁਰਦਾਬਾਦ” ਦੇ ਨਾਅਰੇ ਲਗਾਏ ਅਤੇ ਮੰਗ ਕੀਤੀ ਕਿ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਦਲਿਤ ਭਾਈਚਾਰੇ ਅਤੇ ਸਾਰੇ ਮਿਹਨਤਕਸ਼ ਲੋਕਾਂ ਤੋਂ ਜਨਤਕ ਤੌਰ 'ਤੇ ਮੁਆਫੀ ਮੰਗਣ।

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ ਸਾਹਮਣੇ ਨੰਗੀ ਹੋ ਗਈ ਹੈ। ਪੰਨੂ ਨੇ ਚਿਤਾਵਨੀ ਦਿੱਤੀ ਕਿ ਉਹ ਸੂਬੇ ਵਿੱਚ ਕਿਸੇ ਨੂੰ ਵੀ ਦਲਿਤਾਂ ਨੂੰ ਨੀਵਾਂ ਦਿਖਾਉਣ ਜਾਂ ਕਾਮਾ ਸ਼੍ਰੇਣੀ ਦੇ ਲੋਕਾਂ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਦੀ ਇਜਾਜ਼ਤ ਨਹੀਂ ਦੇਵੇਗੀ।ਬਲਤੇਜ ਪੰਨੂ ਨੇ ਕਿਹਾ ਕਿ ਬਾਜਵਾ ਦੀ ਭਾਸ਼ਾ ਕਾਂਗਰਸ ਪਾਰਟੀ ਦੀ ਦਲਿਤਾਂ ਪ੍ਰਤੀ ਡੂੰਘੀ ਨਫ਼ਰਤ ਅਤੇ ਹਾਸ਼ੀਏ 'ਤੇ ਪਏ ਭਾਈਚਾਰਿਆਂ ਨੂੰ ਰਾਜਨੀਤਿਕ ਹੰਕਾਰ ਕਾਰਨ ਜ਼ਲੀਲ ਕਰਨ ਦੇ ਪੁਰਾਣੇ ਇਤਿਹਾਸ ਨੂੰ ਸਾਫ਼ ਦਰਸਾਉਂਦੀ ਹੈ। 

ਉਨ੍ਹਾਂ ਕਿਹਾ ਕਿ ਜਿੱਥੇ 'ਆਪ' ਸ਼ਾਸਨ, ਸਿੱਖਿਆ, ਸਿਹਤ, ਰੁਜ਼ਗਾਰ ਅਤੇ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਉੱਥੇ ਬਾਜਵਾ ਵਰਗੇ ਕਾਂਗਰਸੀ ਆਗੂ ਅਜੇ ਵੀ ਉਸੇ ਜਾਗੀਰਦਾਰੂ ਅਤੇ ਜਾਤੀਵਾਦੀ ਮਾਨਸਿਕਤਾ ਵਿੱਚ ਫਸੇ ਹੋਏ ਹਨ ਜਿਸ ਨੂੰ ਪੰਜਾਬ ਵਾਰ-ਵਾਰ ਨਕਾਰ ਚੁੱਕਾ ਹੈ।ਬਲਤੇਜ ਪੰਨੂ ਨੇ ਕਿਹਾ ਕਿ ਬਾਜਵਾ ਦੀ ਟਿੱਪਣੀ ਪੰਜਾਬ ਦੇ ਉਨ੍ਹਾਂ ਮਿਹਨਤਕਸ਼ ਲੋਕਾਂ ਦਾ ਵੀ ਸਿੱਧਾ ਅਪਮਾਨ ਹੈ, ਖ਼ਾਸ ਕਰਕੇ ਬੈਂਡ-ਬਾਜਾ ਵਜਾਉਣ ਵਾਲੇ ਕਲਾਕਾਰਾਂ, ਦਿਹਾੜੀਦਾਰ ਮਜ਼ਦੂਰਾਂ ਅਤੇ ਹੋਰ ਕਲਾਕਾਰਾਂ ਦਾ, ਜੋ ਵਿਆਹਾਂ, ਧਾਰਮਿਕ ਸਮਾਗਮਾਂ ਅਤੇ ਸਮਾਜਿਕ ਪ੍ਰੋਗਰਾਮਾਂ ਦੌਰਾਨ ਅਣਥੱਕ ਮਿਹਨਤ ਕਰਦੇ ਹਨ।

ਬਲਤੇਜ ਪੰਨੂ ਨੇ ਕਾਂਗਰਸ ਹਾਈਕਮਾਂਡ ਨੂੰ ਚੁਣੌਤੀ ਦਿੱਤੀ ਕਿ ਉਹ ਸਪੱਸ਼ਟ ਕਰਨ ਕਿ ਕੀ ਪ੍ਰਤਾਪ ਬਾਜਵਾ ਦੀ ਜਾਤੀਵਾਦੀ ਭਾਸ਼ਾ ਪਾਰਟੀ ਦੀ ਅਧਿਕਾਰਤ ਸੋਚ ਹੈ? ਕੀ ਕਾਂਗਰਸ ਬਾਜਵਾ ਦੀਆਂ ਅਪਮਾਨਜਨਕ ਟਿੱਪਣੀਆਂ ਦੇ ਨਾਲ ਖੜ੍ਹੀ ਹੈ, ਕੀ ਕਾਂਗਰਸ ਪ੍ਰਧਾਨ ਅਤੇ ਸੀਨੀਅਰ ਆਗੂ ਜਨਤਕ ਤੌਰ 'ਤੇ ਉਨ੍ਹਾਂ ਦੀ ਨਿੰਦਾ ਕਰਨਗੇ, ਜਾਂ ਉਹ ਫਿਰ ਤੋਂ ਚੁੱਪ ਰਹਿਣਗੇ—ਜਿਵੇਂ ਕਿ ਉਹ ਹਮੇਸ਼ਾ ਦਲਿਤਾਂ 'ਤੇ ਹਮਲੇ ਜਾਂ ਅਪਮਾਨ ਵੇਲੇ ਕਰਦੇ ਆਏ ਹਨ? ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਦੀ ਚੁੱਪ ਹੀ ਸਾਬਤ ਕਰਦੀ ਹੈ ਕਿ ਬਾਜਵਾ ਦਾ ਬਿਆਨ ਨਿੱਜੀ ਗਲਤੀ ਨਹੀਂ ਸੀ, ਸਗੋਂ ਕਾਂਗਰਸ ਪਾਰਟੀ ਦਾ ਅਸਲੀ ਚਿਹਰਾ ਅਤੇ ਮਾਨਸਿਕਤਾ ਹੈ।

ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕੀਤੇ ਗਏ, ਜਿਨ੍ਹਾਂ ਵਿੱਚ ਮਲੇਰਕੋਟਲਾ ਅਤੇ ਰੋਪੜ ਵਿੱਚ ਹੋਏ ਵੱਡੇ ਮੁਜ਼ਾਹਰੇ ਸ਼ਾਮਲ ਹਨ। ਇੱਥੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀਆਂ ਅਤੇ ਬੈਂਡ-ਬਾਜਾ ਕਲਾਕਾਰਾਂ ਨੇ 'ਆਪ' ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਬਾਜਵਾ ਅਤੇ ਕਾਂਗਰਸ ਪਾਰਟੀ ਦੀ ਦਲਿਤ ਵਿਰੋਧੀ ਸੋਚ ਦੀ ਸਖ਼ਤ ਨਿੰਦਾ ਕੀਤੀ।ਹੁਸ਼ਿਆਰਪੁਰ, ਕਪੂਰਥਲਾ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ, ਫਰੀਦਕੋਟ, ਫਤਹਿਗੜ੍ਹ ਸਾਹਿਬ, ਲੁਧਿਆਣਾ, ਮੋਗਾ, ਮਲੇਰਕੋਟਲਾ, ਪਟਿਆਲਾ, ਰੂਪਨਗਰ, ਸੰਗਰੂਰ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਐਸ.ਏ.ਐਸ. ਨਗਰ ਸਮੇਤ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਹੋਏ। 'ਆਪ' ਦੇ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਨੇ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਆਵਾਜ਼ ਬੁਲੰਦ ਕੀਤੀ।

ਬਲਤੇਜ ਪੰਨੂ ਨੇ ਸਪੱਸ਼ਟ ਕੀਤਾ ਕਿ ਪੰਜਾਬ ਬਰਾਬਰੀ ਦੀ ਧਰਤੀ ਹੈ, ਜੋ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ 'ਤੇ ਚੱਲਦਾ ਹੈ। ਪੰਜਾਬ ਦੇ ਲੋਕ ਦਲਿਤਾਂ ਅਤੇ ਮਿਹਨਤਕਸ਼ ਭਾਈਚਾਰਿਆਂ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਪੰਨੂ ਨੇ ਕਿਹਾ ਕਿ ਜਦੋਂ ਤੱਕ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਬਿਨਾਂ ਸ਼ਰਤ ਮੁਆਫੀ ਨਹੀਂ ਮੰਗਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

 

Tags: Protest , Agitation , Demonstration , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD