Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ;

ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 13 Feb 2026

Last updated on: Feb 14, 2026, 10:49 IST

ਹੋਲੇ ਮਹੱਲੇ ਦੇ ਪਵਿੱਤਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੂਪਨਗਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਟੈਂਟ ਸਿਟੀ, ਟਰਾਲੀ ਸਿਟੀ, ਸਮਰਪਿਤ ਪਾਰਕਿੰਗ ਜ਼ੋਨ ਬਣਾਉਣ ਤੋਂ ਇਲਾਵਾ ਸੰਗਤ ਦੀ ਸੌਖਾਲੀ ਯਾਤਰਾ ਲਈ ਸ਼ਟਲ ਬੱਸ ਅਤੇ ਆਟੋਰਿਕਸ਼ਾ ਸੇਵਾ ਸ਼ੁਰੂ ਕਰਨ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਆਉਣ ਵਾਲੀ ਸਾਰੀ ਸੰਗਤ ਲਈ ਅਧਿਆਤਮਿਕ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ।

ਸਿੱਖ ਪਰੰਪਰਾਵਾਂ ਦੇ ਸ਼ਾਨਦਾਰ ਜਸ਼ਨਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਵਿੱਤਰ ਨਗਰੀ ਵਿਖੇ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬੁਨਿਆਦੀ ਢਾਂਚੇ ਅਤੇ ਭਾਰੀ ਇਕੱਠ ਦੇ ਪ੍ਰਬੰਧਨ ਲਈ ਰਣਨੀਤੀਆਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਸਮੀਖਿਆ ਦੌਰਾਨ ਇਹ ਯਕੀਨੀ ਬਣਾਇਆ ਗਿਆ ਕਿ ਤਿੰਨ ਦਿਨਾਂ ਸਮਾਗਮ ਦੌਰਾਨ ਸਿੱਖ ਧਰਮ ਦੇ ਮੂਲ ਸਿਧਾਂਤਾਂ ਨੂੰ ਬਰਕਰਾਰ ਰੱਖਿਆ ਜਾਵੇ।

ਸ. ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਅੱਠ ਏਕੜ ਵਿੱਚ ਟੈਂਟ ਸਿਟੀ, ਇੱਕ ਸਮਰਪਿਤ ਟਰਾਲੀ ਸਿਟੀ, 60 ਸ਼ਟਲ ਬੱਸਾਂ, 100 ਈ-ਰਿਕਸ਼ਾ,  ਪੈਦਲ ਚੱਲਣ ਵਾਲਿਆਂ ਲਈ ਰਸਤੇ ਵਾਲੀਆਂ ਅਤੇ 25 ਪਾਰਕਿੰਗ ਜ਼ੋਨਾਂ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸ. ਹਰਜੋਤ ਸਿੰਘ ਬੈਂਸ ਨੇ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਵਾਲੀ ਸੰਗਤ ਲਈ ਸੁਚਾਰੂ ਆਵਾਜਾਈ ਯਕੀਨੀ ਜਾਵੇ, ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਿਆ ਜਾਵੇ ਅਤੇ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਣ ਦਿੱਤੀ ਜਾਵੇ।

ਸ. ਬੈਂਸ ਨੇ ਕਿਹਾ, "ਅਸੀਂ ਮਿਲ ਕੇ ਇਕ ਅਜਿਹਾ ਮਾਹੌਲ ਸਿਰਜਣਾ ਚਾਹੁੰਦੇ ਹਾਂ ਜਿੱਥੇ ਸ਼ਰਧਾ ਭਾਵਨਾ ‘ਤੇ ਧਿਆਨ ਕੇਂਦਰਤ ਕੀਤਾ ਜਾਵੇ। ਅਸੀਂ ਆਪਣੀ ਯੋਜਨਾਬੰਦੀ ਵਿੱਚ ਕੋਈ ਕਸਰ ਨਹੀਂ ਛੱਡਾਂਗੇ। ਸੰਗਤ ਦੀ ਸਹੂਲਤ ਲਈ ਅੱਠ ਏਕੜ ਵਿੱਚ ਫੈਲੀ ਟੈਂਟ ਸਿਟੀ ਤੋਂ ਲੈ ਕੇ ਸ਼ਟਲ ਬੱਸਾਂ ਦੇ ਬੇੜੇ ਤੱਕ ਹਰ ਲੌਜਿਸਟਿਕਲ ਸਹਾਇਤਾ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। 

ਪ੍ਰਸ਼ਾਸਨ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸੁਚਾਰੂ ਆਵਾਜਾਈ, ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਇਆ ਜਾਵੇ ਅਤੇ ਸੰਗਤ ਨੂੰ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।" ਸ. ਬੈਂਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ ਤਾਂ ਜੋ ਹੋਲੇ ਮੁਹੱਲੇ ਦੌਰਾਨ ਸਾਰਾ ਸਿਸਟਮ ਸੁਚੱਜੇ ਢੰਗ ਨਾਲ ਕੰਮ ਕਰੇ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD