Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਕੈਂਪਾਂ ਦਾ ਲੋਕ ਲੈਣ ਲਾਹਾ - ਨਵਜੋਤ ਕੌਰ

ਡਿਪਟੀ ਕਮਿਸ਼ਨਰ ਨਵਜੋਤ ਕੌਰ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ

Gurpreet Singh Banawali, Sardulgarh, AAP, Aam Aadmi Party, Aam Aadmi Party Punjab, AAP Punjab, Navjot Kaur, DC Mansa, Deputy Commissioner Mansa, Mansa, Mukh Mantri Sehat Yojna

Web Admin

Web Admin

5 Dariya News

ਮਾਨਸਾ , 13 Feb 2026

Last updated on: Feb 14, 2026, 11:37 IST

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੁਖਾਲੇ ਮਾਹੌਲ ਵਿਚ ਲੋਕਾਂ ਨੂੰ ਸਹੂਲਤ ਪ੍ਰਦਾਨ ਕੀਤੀ ਜਾਵੇ ਤਾਂ ਜੋ ਕੋਈ ਵੀ ਨਾਗਰਿਕ ਇਸ ਲੋਕ ਭਲਾਈ ਸਕੀਮ ਤੋਂ ਵਾਂਝਾ ਨਾ ਰਹੇ। ਇਹ ਹਦਾਇਤ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਸਬੰਧਤ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਧਾਇਕ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਮੌਜੂਦਗੀ ਵਿਚ ਜ਼ਿਲ੍ਹੇ 'ਚ ਬਣ ਰਹੇ ਸਿਹਤ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਮੌਕੇ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ  ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ 26 ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਕਾਰਡ ਬਣਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਕਿਸੇ ਨੂੰ ਵੀ ਦੂਰ-ਦੁਰਾਡੇ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਅੰਦਰ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਲੋਕ ਲਾਹਾ ਲੈਣ ਤਾਂ ਜੋ ਹਰ ਯੋਗ ਪਰਿਵਾਰ ਤੱਕ ਸਿਹਤ ਯੋਜਨਾ ਦਾ ਲਾਭ ਪਹੁੰਚ ਸਕੇ।  ਉਨ੍ਹਾਂ ਐੱਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਨਿੱਜੀ ਤੌਰ 'ਤੇ ਕੈਂਪਾਂ ਦੀ ਨਿਗਰਾਨੀ ਕਰਦੇ ਹੋਏ ਕਾਰਡ ਬਣਾਉਣ ਵਾਲੀਆਂ ਟੀਮਾਂ ਨੂੰ ਹਰ ਲੋੜੀਂਦਾ ਸਾਮਾਨ  ਮੁਹੱਈਆ ਕਰਵਾਇਆ ਜਾਵੇ ਤਾਂ ਜੋ ਮੌਕੇ 'ਤੇ ਹੀ ਬਿਨਾਂ ਕਿਸੇ ਦੇਰੀ ਦੇ ਕਾਰਡ ਬਣਾਏ ਜਾ ਸਕਣ।

ਉਨ੍ਹਾਂ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਕਾਰਡ ਬਣਵਾਉਣ ਲਈ ਆਪਣੇ ਨਾਲ ਵੋਟਰ ਆਈਡੀ ਕਾਰਡ, ਆਧਾਰ ਕਾਰਡ, ਜੇਕਰ ਮੈਂਬਰ ਨਬਾਲਗ ਹੈ ਤਾਂ ਮੈਂਬਰ ਦੇ ਜਨਮ ਸਰਟੀਫਿਕੇਟ ਦੇ ਨਾਲ ਪਰਿਵਾਰ ਦੇ ਮੁਖੀ ਦਾ ਆਈਡੀ ਕਾਰਡ ਅਤੇ ਰਿਸ਼ਤੇ ਦਾ ਘੋਸ਼ਣਾ ਪੱਤਰ ਜ਼ਰੂਰ ਲੈ ਕੇ ਆਉਣ। ਇਸ ਮੌਕੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ. ਬੁੱਧ ਰਾਮ ਅਤੇ ਵਿਧਾਇਕ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਮਿਆਰੀ ਸਕੀਮ ਹੈ ਜਿਸ ਬਾਰੇ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੋਕਾਂ ਨੂੰ ਦਿੱਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਉਹ ਖੁਦ ਨਿੱਜੀ ਤੌਰ 'ਤੇ ਇੰਨ੍ਹਾਂ ਕੈਂਪਾਂ ਦੀ ਮੋਨੀਟਰਿੰਗ ਕਰ ਰਹੇ ਹਨ ਤਾਂ ਜੋ ਹਰ ਲੋੜਵੰਦ ਨੂੰ ਇਸ ਯੋਜਨਾ ਵਿਚ ਕਵਰ ਕਰਵਾਇਆ ਜਾ ਸਕੇ। ਮੀਟਿੰਗ ਦੌਰਾਨ ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਡਾ. ਗੁਰਲੀਨ ਕੌਰ ਆਈ.ਏ.ਐੱਸ. (ਯੂ.ਟੀ), ਐਸਡੀਐਮ ਮਾਨਸਾ ਕਾਲਾ ਰਾਮ ਕਾਂਸਲ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ, ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਐੱਨ.ਆਈ.ਸੀ., ਸੇਵਾ ਕੇਂਦਰ ਅਤੇ ਸੀ.ਐੱਸ.ਸੀ ਦੀ ਟੀਮ ਮੌਜੂਦ ਸੀ।

 

Tags: Gurpreet Singh Banawali , Sardulgarh , AAP , Aam Aadmi Party , Aam Aadmi Party Punjab , AAP Punjab , Navjot Kaur , DC Mansa , Deputy Commissioner Mansa , Mansa , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD