Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵੀ.ਕੇ. ਜੰਜੂਆ ਨੇ ਅਧਿਕਾਰੀਆਂ ਨੂੰ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਕੰਮ ਕਰਨ ਦੇ ਦਿੱਤੇ ਨਿਰਦੇਸ਼

ਸਰਕਾਰੀ ਸੇਵਾਵਾਂ ਦੀ ਸਮਾਂਬੱਧ ਸਪੁਰਦਗੀ ਯਕੀਨੀ ਬਣਾਈ ਜਾਵੇ - ਵੀ.ਕੇ. ਜੰਜੂਆ

Himanshu Jain, DC Ludhiana, Ludhiana, Deputy Commissioner Ludhiana, Vijay Kumar Janjua

Web Admin

Web Admin

5 Dariya News

ਲੁਧਿਆਣਾ , 13 Feb 2026

Last updated on: Feb 14, 2026, 11:51 IST

ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵੀ.ਕੇ. ਜੰਜੂਆ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਦਫ਼ਤਰ ਡਿਪਟੀ ਕਮਿਸ਼ਨਰ ਦਫ਼ਤਰ, ਲੁਧਿਆਣਾ ਦੇ ਸਹਿਯੋਗ ਨਾਲ ਇੱਕ ਟ੍ਰੇਨਿੰਗ ਸੈਸ਼ਨ ਵੀ ਕਰਵਾਇਆ ਗਿਆ ਜਿਸ ਵਿੱਚ ਭਾਰਤ ਸਰਕਾਰ ਦੁਆਰਾ ਸਪਾਂਸਰ ਕੀਤੇ ਪ੍ਰੋਜੈਕਟ, ''ਪੰਜਾਬ ਵਿੱਚ ਪੈਂਡੈਂਸੀ ਪ੍ਰਬੰਧਨ ਲਈ ਕੇਂਦਰੀਕ੍ਰਿਤ ਯੂਨੀਫਾਈਡ ਡਿਜੀਟਲ ਸੇਵਾਵਾਂ ਪੋਰਟਲ ਅਤੇ ਡੇਟਾ ਰਿਪੋਜ਼ਟਰੀ ਦਾ ਵਿਕਾਸ'' ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਵਧੀਕ ਡਿਪਟੀ (ਜ) ਕਮਿਸ਼ਨਰ ਰਾਕੇਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੁਪਿੰਦਰ ਪਾਲ ਸਿੰਘ, ਸਹਾਇਕ ਕਮਿਸ਼ਨਰ ਡਾ. ਪ੍ਰਗਤੀ ਅਤੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਸਕੱਤਰ ਡਾ. ਨਯਨ ਜੱਸਲ ਵੀ ਮੌਜੂਦ ਸਨ। ਮੁੱਖ ਕਮਿਸ਼ਨਰ ਵੀ.ਕੇ. ਜੰਜੂਆ ਨੇ ਕਿਹਾ ਕਿ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨਾ ਸਰਕਾਰੀ ਕਰਮਚਾਰੀਆਂ ਦਾ ਫਰਜ਼ ਹੈ ਅਤੇ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਂਬੱਧ ਅਤੇ ਜ਼ਿੰਮੇਵਾਰ ਢੰਗ ਨਾਲ ਆਪਣੀਆਂ ਡਿਊਟੀਆਂ ਨਿਭਾਉਣ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜ) ਜ਼ਿਲ੍ਹੇ ਦੇ ਸਾਰੇ ਵਿਭਾਗਾਂ ਤੋਂ ਡਾਟਾ ਇਕੱਠਾ ਕਰਨਗੇ ਅਤੇ ਇਸਨੂੰ ਕਮਿਸ਼ਨ ਨੂੰ ਭੇਜਣਗੇ, ਜਿਸ ਵਿੱਚ ਡਰਾਈਵਿੰਗ ਲਾਇਸੈਂਸ, ਇਮਾਰਤ ਯੋਜਨਾਵਾਂ ਅਤੇ ਹੋਰ ਨਾਗਰਿਕ ਸੇਵਾਵਾਂ ਨਾਲ ਸਬੰਧਤ ਡੇਟਾ ਸ਼ਾਮਲ ਹੈ। 

ਉਨ੍ਹਾਂ ਸਪੱਸ਼ਟ ਕੀਤਾ ਕਿ ਵਧੀਕ ਡਿਪਟੀ ਕਮਿਸ਼ਨਰ (ਜ) ਦੁਆਰਾ ਡੇਟਾ ਦੇ ਵਿਸਤ੍ਰਿਤ ਵਿਸ਼ਲੇਸ਼ਣ ਤੋਂ ਬਾਅਦ ਹੀ ਰਿਪੋਰਟ ਭੇਜੀ ਜਾਵੇ। ਮੀਟਿੰਗ ਵਿੱਚ ਨਗਰ ਨਿਗਮ ਕਮੇਟੀਆਂ, ਨਗਰ ਕੌਂਸਲਾਂ ਅਤੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਅਪੀਲੀ ਅਧਿਕਾਰੀਆਂ ਦੀ ਭੂਮਿਕਾ ਬਾਰੇ ਵੀ ਚਰਚਾ ਕੀਤੀ ਗਈ। 

ਪ੍ਰੋਗਰਾਮ ਦੌਰਾਨ, ਜੰਜੂਆ ਨੇ ਦੱਸਿਆ ਕਿ 'ਆਟੋ-ਅਪੀਲ' ਮੋਡੀਊਲ ਨੂੰ ਲਾਈਵ ਕੀਤਾ ਗਿਆ ਹੈ ਅਤੇ ਅਪੀਲਾਂ ਵਧੀਕ ਡਿਪਟੀ ਕਮਿਸ਼ਨਰ ਦੇ ਖਾਤਿਆਂ ਵਿੱਚ ਭੇਜੀਆਂ ਜਾ ਰਹੀਆਂ ਹਨ। ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ, ਵੀ.ਕੇ. ਜੰਜੂਆ ਨੇ ਕਿਹਾ ਕਿ 'ਕਨੈਕਟ ਪੰਜਾਬ' ਵੈੱਬਸਾਈਟ 'ਤੇ ਉਪਲਬਧ ਅਪੀਲ ਮੋਡੀਊਲ ਰਾਹੀਂ, ਨਾਗਰਿਕ ਉਨ੍ਹਾਂ ਮਾਮਲਿਆਂ ਵਿੱਚ ਅਪੀਲ ਦਾਇਰ ਕਰ ਸਕਦੇ ਹਨ ਜਿੱਥੇ ਸੇਵਾਵਾਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪ੍ਰਦਾਨ ਨਹੀਂ ਕੀਤੀਆਂ ਜਾਂਦੀਆਂ ਹਨ। 

ਨਾਗਰਿਕ ਇਸ ਵੈੱਬਸਾਈਟ rts.punjab.gov.in 'ਤੇ ਕਮਿਸ਼ਨ ਨੂੰ ਸਿੱਧਾ ਲਿਖ ਸਕਦੇ ਹਨ। ਕਮਿਸ਼ਨਰ ਨੇ ਅੱਗੇ ਸਪੱਸ਼ਟ ਕੀਤਾ ਕਿ ਅਪੀਲੀ ਅਥਾਰਟੀ ਕੋਲ 5 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਲਗਾਉਣ ਦਾ ਅਖਤਿਆਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਮਾਮਲਿਆਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਵੇਗੀ ਜਿੱਥੇ ਬਿਨਾਂ ਕਿਸੇ ਜਾਇਜ਼ ਕਾਰਨ ਦੇ ਇਤਰਾਜ਼ ਲਗਾਏ ਜਾਂਦੇ ਹਨ, ਤਾਂ ਐਕਟ ਦੀ ਧਾਰਾ 16(3) ਦੇ ਤਹਿਤ ਪ੍ਰਤੀ ਕੇਸ 10 ਹਜ਼ਾਰ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ।

ਉਨ੍ਹਾ ਇਹ ਵੀ ਸਪੱਸ਼ਟ ਕੀਤਾ ਕਿ ਬਿਨਾਂ ਕਿਸੇ ਜਾਇਜ਼ ਕਾਰਨ ਦੇ ਕਿਸੇ ਵੀ ਅਰਜ਼ੀ ਨੂੰ ਵਾਰ-ਵਾਰ ਰਿਜੈਕਟ ਮਾਰਨਾ 'ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਡਿਲੀਵਰੀ ਆਫ਼ ਪਬਲਿਕ ਸਰਵਿਸਿਜ਼ ਐਕਟ, 2018' ਦੀ ਧਾਰਾ 6(1) ਅਤੇ 6(2) ਦੀ ਸਿੱਧੀ ਉਲੰਘਣਾ ਹੈ। ਇਸ ਐਕਟ ਤਹਿਤ ਹਰੇਕ ਅਰਜ਼ੀ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਕੀਤਾ ਜਾਣਾ ਚਾਹੀਦਾ ਹੈ ਜਾਂ ਜਾਇਜ਼ ਕਾਰਨਾਂ ਨਾਲ ਰੱਦ ਕਰ ਦਿੱਤਾ ਜਾਣਾ ਚਾਹੀਦਾ ਹੈ।

ਮੁੱਖ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਸੇਵਾ ਕੇਂਦਰਾਂ, ਸਾਂਝ ਕੇਂਦਰਾਂ ਅਤੇ ਫਰਦ ਕੇਂਦਰਾਂ 'ਤੇ ਸੂਚਨਾ ਬੋਰਡ ਲਗਾਏ ਜਾਣ ਤਾਂ ਜੋ ਨਾਗਰਿਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਉਨ੍ਹਾਂ ਅਧਿਕਾਰੀਆਂ ਜਾਂ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੋ ਨਾਗਰਿਕਾਂ ਨੂੰ ਪਰੇਸ਼ਾਨ ਕਰਦੇ ਹਨ, ਆਪਣੀਆਂ ਡਿਊਟੀਆਂ ਨਿਭਾਉਣ ਵਿੱਚ ਅਸਫਲ ਰਹਿੰਦੇ ਹਨ, ਜਾਂ ਜਾਣਬੁੱਝ ਕੇ ਬਦਨੀਤੀ ਨਾਲ ਕੰਮ ਵਿੱਚ ਦੇਰੀ ਕਰਦੇ ਹਨ। ਉਨ੍ਹਾਂ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਬਾਰੇ ਵੱਧ ਤੋਂ ਵੱਧ ਜਨਤਕ ਜਾਗਰੂਕਤਾ ਪੈਦਾ ਕਰਨ 'ਤੇ ਵੀ ਜ਼ੋਰ ਦਿੱਤਾ।

ਇਸ ਮੌਕੇ, ਸਮੂਹ ਐਸ.ਡੀ.ਐਮਜ ਦੇ ਨਾਲ ਪੀ.ਬੀ.ਟੀ.ਆਰ.ਏ.ਸੀ. ਦੀ ਸੀਨੀਅਰ ਸਲਾਹਕਾਰ ਮਿਸ ਸ਼ਿਵਾਨੀ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Himanshu Jain , DC Ludhiana , Ludhiana , Deputy Commissioner Ludhiana , Vijay Kumar Janjua

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD