Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਅਤੇ ਆਮ ਲੋਕਾਂ ਲਈ ਇੱਕ ਬਹੁਤ ਹੀ ਵਧੀਆ ਅਤੇ ਲਾਭਕਾਰੀ ਉਪਰਾਲਾ - ਮਨਵਿੰਦਰ ਸਿੰਘ ਗਿਆਸਪੁਰਾ

ਪਾਇਲ ਹਲਕੇ ਦੇ ਪਿੰਡ ਰਾਮਪੁਰ ਤੋਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਕੀਤਾ ਵਿਸ਼ਾਲ ਜੱਥਾ

Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਖੰਨਾ/ਲੁਧਿਆਣਾ , 13 Feb 2026

Last updated on: Feb 14, 2026, 11:53 IST

ਪੰਜਾਬ ਅੰਦਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਹਲਕਾ ਪਾਇਲ ਤੋਂ ਸ਼ਰਧਾਲੂਆਂ ਦਾ ਇੱਕ ਵੱਡਾ ਜੱਥਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਪਿੰਡ ਰਾਮਪੁਰ ਤੋਂ ਇਸ ਯਾਤਰਾ ਦੀ ਸ਼ੁਰੂਆਤ ਕਰਵਾਉਂਦੇ ਹੋਏ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਹਰੀ ਝੰਡੀ ਦਿਖਾ ਕੇ ਬੱਸ ਨੂੰ ਰਵਾਨਾ ਕੀਤਾ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਬਜ਼ੁਰਗ, ਔਰਤਾਂ ਅਤੇ ਹੋਰ ਸ਼ਰਧਾਲੂ ਮੌਜੂਦ ਸਨ, ਜਿਨ੍ਹਾਂ ਵਿੱਚ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਇਹ ਜੱਥਾ ਤਿੰਨ ਦਿਨਾਂ ਦੀ ਯਾਤਰਾ ਲਈ ਰਵਾਨਾ ਹੋਇਆ ਹੈ। ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਤੋਂ ਇਲਾਵਾ ਸ਼ਰਧਾਲੂ ਵਾਘਾ ਬਾਰਡਰ ਵੀ ਜਾਣਗੇ। 

ਤੀਜੇ ਦਿਨ ਯਾਤਰਾ ਪੂਰੀ ਕਰਕੇ ਜੱਥਾ ਸੁਰੱਖਿਅਤ ਤਰੀਕੇ ਨਾਲ ਵਾਪਸ ਆਪਣੇ ਘਰਾਂ ਨੂੰ ਪਰਤੇਗਾ। ਉਨ੍ਹਾਂ ਕਿਹਾ ਕਿ ਸਾਰੀ ਯਾਤਰਾ ਦੀ ਵਿਵਸਥਾ ਸਰਕਾਰ ਵੱਲੋਂ ਕੀਤੀ ਗਈ ਹੈ, ਜਿਸ ਵਿੱਚ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਦੀ ਸੁਵਿਧਾ ਸ਼ਾਮਲ ਹੈ। ਵਿਧਾਇਕ ਗਿਆਸਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਖੂਬ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਅਤੇ ਆਮ ਲੋਕਾਂ ਲਈ ਇਕ ਬਹੁਤ ਹੀ ਵਧੀਆ ਅਤੇ ਲਾਭਕਾਰੀ ਉਪਰਾਲਾ ਹੈ। 

ਇਸ ਯੋਜਨਾ ਦੇ ਤਹਿਤ ਬਜ਼ੁਰਗਾਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ, ਕਿਉਂਕਿ ਉਨ੍ਹਾਂ ਨੂੰ ਘਰੋਂ ਸਿੱਧਾ ਲਿਆਂਦਾ ਜਾਂਦਾ ਹੈ ਅਤੇ ਯਾਤਰਾ ਪੂਰੀ ਹੋਣ ਉਪਰੰਤ ਸੁਰੱਖਿਅਤ ਤਰੀਕੇ ਨਾਲ ਵਾਪਸ ਘਰ ਛੱਡਿਆ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ।

ਉਨ੍ਹਾਂ ਕਿਹਾ ਕਿ ਅਕਸਰ ਬਜ਼ੁਰਗ ਆਪਣੀ ਆਰਥਿਕ ਹਾਲਤ ਜਾਂ ਸਿਹਤ ਕਾਰਨ ਤੀਰਥ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ, ਪਰ ਇਸ ਯੋਜਨਾ ਨਾਲ ਉਨ੍ਹਾਂ ਦਾ ਇਹ ਸੁਪਨਾ ਸਾਕਾਰ ਹੋ ਰਿਹਾ ਹੈ। ਸਰਕਾਰ ਦਾ ਮਕਸਦ ਹੈ ਕਿ ਹਰ ਧਰਮ ਅਤੇ ਵਰਗ ਦੇ ਲੋਕਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਮਿਲੇ। ਇਸ ਨਾਲ ਲੋਕਾਂ ਦੀ ਆਸਥਾ ਮਜ਼ਬੂਤ ਹੋ ਰਹੀ ਹੈ ਅਤੇ ਸਮਾਜ ਵਿੱਚ ਸਕਾਰਾਤਮਕ ਮਾਹੌਲ ਬਣ ਰਿਹਾ ਹੈ।

ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਲਈ ਲਾਭਕਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀਆਂ ਗਈਆਂ ਸ਼ਾਨਦਾਰ ਵਿਵਸਥਾਵਾਂ ਕਾਰਨ ਉਹ ਨਿਸ਼ਚਿੰਤ ਹੋ ਕੇ ਯਾਤਰਾ ਕਰ ਰਹੇ ਹਨ। ਸਮੂਹ ਸ਼ਰਧਾਲੂਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਖੂਬ ਤਾਰੀਫ ਕੀਤੀ।

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD