Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਪ ਪਟਿਆਲਾ ਇਕਾਈ ਵੱਲੋਂ ਕਾਂਗਰਸ ਖ਼ਿਲਾਫ਼ ਜ਼ਬਰਦਸਤ ਮੁਜ਼ਾਹਰਾ, ਐਮ.ਪੀ. ਗਾਂਧੀ ਦੀ ਕੋਠੀ ਘੇਰੀ

ਕਿਹਾ, ਬਹੁਤ ਹੀ ਸੂਝਵਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਿਰੁੱਧ ਕੀਤੀ ਮਾੜੀ ਬਿਆਨਬਾਜੀ ਨੂੰ ਬਰਦਾਸ਼ਤ ਨਹੀਂ ਕਰੇਗੀ ਆਪ

Protest, Agitation, Demonstration, Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 13 Feb 2026

Last updated on: Feb 14, 2026, 11:55 IST

ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪਟਿਆਲਾ ਦੀ ਸਮੁੱਚੀ ਲੀਡਰਸ਼ਿਪ ਤੇ ਵੱਡੀ ਗਿਣਤੀ ਆਗੂਆਂ ਤੇ ਵਰਕਰਾਂ ਨੇ ਅੱਜ 'ਦਲਿਤ ਵਿਰੋਧੀ ਕਾਂਗਰਸ: ਪ੍ਰਤਾਪ ਬਾਜਵਾ ਮੁਆਫ਼ੀ ਮੰਗੇ' ਦਾ ਨਾਅਰਾ ਜ਼ੋਰਦਾਰ ਢੰਗ ਨਾਲ ਬੁਲੰਦ ਕਰਦਿਆਂ ਪਟਿਆਲਾ ਦੇ ਐਮਪੀ ਡਾ. ਧਰਮਵੀਰ ਗਾਂਧੀ ਦੇ ਘਰ ਦੇ ਮੂਹਰੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ। ਆਪ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਤੇਜਿੰਦਰ ਮਹਿਤਾ ਅਤੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਇੰਪਰੂਵਮੈਂਟ ਟਰਸਟ ਹਰਪਾਲ ਸਿੰਘ ਵਿਰਕ ਦੀ ਅਗਵਾਈ ਹੇਠ ਇੱਥੇ ਅਫ਼ਸਰ ਕਲੋਨੀ ਨੇੜੇ ਗਊ ਚੌਂਕ ਵਿਖੇ ਬੈਂਡ ਵਾਜੇ ਨਾਲ ਪੁੱਜੀ ਆਪ ਲੀਡਰਸ਼ਿਪ ਨੇ ਮੰਗ ਕੀਤੀ ਕਿ ਦਲਿਤ ਵਿਰੋਧੀ ਮਾਨਸਿਕਤਾ ਰੱਖਣ ਵਾਲਾ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਮੁਆਫ਼ੀ ਮੰਗੇ। 

ਇਨ੍ਹਾਂ ਆਗੂਆਂ ਨੇ ਕਿਹਾ ਕਿ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਬਹੁਤ ਹੀ ਸੂਝਵਾਨ ਆਗੂ ਹਨ, ਇਨ੍ਹਾਂ ਵਿਰੁੱਧ ਕੀਤੀ ਗਈ ਮਾੜੀ ਬਿਆਨਬਾਜੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਇਸ ਧਰਨੇ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਤੇ ਇਸਦੇ ਆਗੂ ਦਲਿਤ ਵਰਗ ਤੋਂ ਉਠਕੇ ਮੰਤਰੀ ਬਣੇ ਆਪ ਆਗੂ ਸ. ਹਰਭਜਨ ਸਿੰਘ ਨੂੰ ਬਰਦਾਸ਼ਤ ਨਹੀਂ ਕਰ ਰਹੀ, ਜਿਸ ਕਰਕੇ ਪ੍ਰਤਾਪ ਬਾਜਵਾ ਦੀ ਦਲਿਤ ਵਿਰੋਧੀ ਮਾਨਸਿਕਤਾ ਸਾਹਮਣੇ ਆ ਗਈ ਹੈ। 

ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸ਼ਮਾਂ ਪੂਰੇ ਦੇਸ਼ ਵਿੱਚ ਬੁਝਣ ਵਾਲੀ ਹੈ ਤੇ ਕਾਂਗਰਸ ਦਾ ਮੱਕੂ ਪੂਰੀ ਤਰ੍ਹਾਂ ਠੱਪਿਆ ਜਾਣਾ ਹੈ। ਵਿਧਾਇਕ ਕੋਹਲੀ ਨੇ ਮੰਗ ਕੀਤੀ ਕਿ ਪ੍ਰਤਾਪ ਬਾਜਵਾ ਤੇ ਕਾਂਗਰਸ ਪਾਰਟੀ ਬਿਨ੍ਹਾਂ ਸ਼ਰਤ ਮੁਆਫ਼ੀ ਮੰਗੇ। ਵਿਧਾਇਕ ਨੇ ਕਾਂਗਰਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਬਾਜਵਾ ਨੇ ਬਿਨ੍ਹਾਂ ਸ਼ਰਤ ਮੁਆਫ਼ੀ ਨਾ ਮੰਗੀ ਤਾਂ ਉਸਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਕਰ ਦਿਤਾ ਜਾਵੇਗਾ। 

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਤੋਂ ਜਨਤਾ ਬਹੁਤ ਖੁਸ਼ ਹੈ ਪਰੰਤੂ ਇਹ ਖੁਸ਼ੀ ਇਨ੍ਹਾਂ ਕਾਂਗਰਸੀਆਂ ਤੋਂ ਬਰਦਾਸ਼ਤ ਨਹੀਂ ਹੋ ਰਹੀ, ਜਿਸ ਲਈ ਅਜਿਹੇ ਮਾੜੀ ਸੋਚ ਵਾਲੇ ਆਗੂ ਆਪਣੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪੀ.ਆਰ.ਟੀ.ਸੀ. ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਇਹ ਬਹੁਤ ਅਫ਼ਸੋਸਨਾਕ ਹੈ ਕਿ ਪ੍ਰਤਾਪ ਬਾਜਵਾ, ਰਾਜਾ ਵੜਿੰਗ ਤੇ ਹੋਰ ਵਿਰੋਧੀ ਆਗੂ ਅੱਜ ਪੂਰੀ ਤਰ੍ਹਾਂ ਹਿੱਲ ਕੇ ਪਾਗਲਪਨ ਕਰਦਿਆਂ ਘਟੀਆ ਹਰਕਤਾਂ 'ਤੇ ਉਤਰ ਆਏ ਹਨ। 

ਜੁਨੇਜ਼ਾ ਨੇ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਜਿਉਂ-ਜਿਉਂ ਪੰਜਾਬ ਸਰਕਾਰ ਲੋਕਾਂ ਲਈ ਕੰਮ ਕਰਦੀ ਜਾਵੇਗੀ, ਤਿਉਂ-ਤਿਉਂ ਬਾਜਵੇ, ਰਾਜੇ ਤੇ ਹੋਰ ਵਿਰੋਧੀ ਹਿਲਦੇ ਜਾਣਗੇ, ਉਹ ਗੱਲ ਹੁਣ ਸੱਚ ਸਾਬਤ ਹੋ ਰਹੀ ਹੈ। ਚੇਅਰਮੈਨ ਜੁਨੇਜਾ ਨੇ ਕਿਹਾ ਬਾਜਵਾ ਆਪਣੀ ਸਿਆਣਪ ਪੂਰੀ ਤਰ੍ਹਾਂ ਗੁਆ ਚੁੱਕੇ ਹਨ। 

ਉਨ੍ਹਾਂ ਕਿਹਾ ਕਿ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਹੇ ਮੁਤਾਬਕ ਅੱਜ ਕਾਂਗਰਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦਾ ਕਾਰਡ ਬਣਵਾ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਗਾਤਾਰ ਅਨੁਸੂਚਿਤ ਜਾਤੀਆਂ ਵਿਰੁੱਧ ਮਾੜੀ ਸ਼ਬਦਾਵਲੀ ਵਰਤਕੇ ਮਾੜੀ ਸੋਚ ਦਾ ਪ੍ਰਗਟਾਵਾ ਕਰ ਰਹੇ ਹਨ। 

ਮਹਿਤਾ ਨੇ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਘਰਾਂ ਦੇ ਲੋਕ ਸਤਾ ਵਿੱਚ ਆਏ ਹਨ, ਉਦੋਂ ਤੋਂ ਹੀ ਵਿਰੋਧੀ ਪਾਰਟੀਆਂ ਤਿਲਮਲਾਈਆਂ ਹੋਈਆਂ ਹਨ ਤੇ ਲਗਾਤਾਰ ਆਮ ਆਦਮੀ ਪਾਰਟੀ ਦੇ ਜਮੀਨ ਨਾਲ ਜੁੜੇ ਆਗੂਆਂ ਵਿਰੁੱਧ ਸੌੜੀ ਸੋਚ ਦਾ ਪ੍ਰਗਟਾਵਾ ਕਰਦੇ ਹੋਏ ਮਾੜੀ ਬਿਆਨਬਾਜੀ ਕਰ ਰਹੇ ਹਨ। ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਇਨ੍ਹਾਂ ਦੇ ਨਿਸ਼ਾਨੇ 'ਤੇ ਸਾਡਾ ਐਸ.ਸੀ. ਭਾਈਚਾਰਾ ਹੈ, ਜਿਸ ਦਾ ਵਿਰੋਧ ਅੱਜ ਪੂਰੇ ਪੰਜਾਬ ਵਿੱਚ  ਆਮ ਆਦਮੀ ਪਾਰਟੀ ਵਿਰੋਧ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਰਜਵਾੜੇ ਰਾਜੇ ਤੇ ਬਾਜਵੇ, ਸਾਡੇ ਐਸ.ਸੀ. ਸਮਾਜ ਦੇ ਭਾਈਚਾਰੇ ਵਿਰੁੱਧ ਮੰਦੀ ਸ਼ਬਦਾਵਲੀ ਵਰਤ ਰਹੇ ਹਨ, ਇਨ੍ਹਾਂ ਨੂੰ ਆਮ ਘਰਾਂ ਦੇ ਬੱਚਿਆਂ ਦੀ ਤਰੱਕੀ ਤੋਂ ਤਕਲੀਫ਼ ਸਾਫ਼ ਨਜ਼ਰ ਆ ਰਹੀ ਹੈ, ਜਿਸ ਨੂੰ ਅਸੀਂ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰਾਂਗੇ। ਮਹਿਤਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਨੂੰ 2027 ਵਿੱਚ ਸਬਕ ਸਿਖਾ ਦੇਣਗੇ।

ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਚੇਅਰਮੈਨ ਹਰਪਾਲ ਸਿੰਘ ਵਿਰਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸੋਚ ਜਾਤ ਤੋਂ ਉਪਰ ਹੈ ਅਤੇ ਕਾਂਗਰਸੀਆਂ ਵੱਲੋਂ ਕੀਤੀ ਬਿਆਨਬਾਜੀ ਦਾ ਐਸ.ਸੀ. ਭਾਈਚਾਰੇ ਵਿੱਚ ਬਹੁਤ ਰੋਸ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੀ ਬੁਖਲਾਹਟ ਪੰਜਾਬ ਦੇ ਸਾਹਮਣੇ ਹੈ, ਜਿਸ ਲਈ ਜਨਤਾ ਇਨ੍ਹਾਂ ਦੀਆਂ ਝੂਠੀਆਂ ਗੱਲਾਂ ਵਿੱਚ ਨਹੀਂ ਫਸੇਗੀ।

ਇਸ ਦੌਰਾਨ ਐਸ.ਸੀ. ਸੈਲ ਦੇ ਮਾਲਵਾ ਈਸਟ ਦੇ ਇੰਚਾਰਜ ਅਮਰੀਕ ਸਿੰਘ ਬੰਗੜ, ਸੂਬਾ ਸਕੱਤਰ ਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾਵੂਮੈਨ ਸੈਲ ਦੇ ਮਾਲਵਾ ਇੰਚਾਰਜ ਵੀਰਪਾਲ ਕੌਰ ਚਹਿਲ, ਜ਼ਿਲ੍ਹਾ ਪ੍ਰਧਾਨ ਆਰਤੀ ਗੁਪਤਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਔਲਖ ਤੇ ਅਮਿਤ ਡਾਬੀ, ਵਾਈਸ ਚੇਅਰਮੈਨ ਪੀਆਰਟੀਸੀ ਬਲਵਿੰਦਰ ਝਾੜਵਾਂ, ਜ਼ਿਲ੍ਹਾ ਯੂਥ ਪ੍ਰਧਾਨ ਅਮਰ ਸੰਘੇੜਾ, ਯੂਥ ਜ਼ਿਲ੍ਹਾ ਪ੍ਰਧਾਨ ਸ਼ਿਵਰਾਜ ਵਿਰਕ, ਹਲਕਾ ਕੁਆਰਡੀਨੇਟਰ ਪ੍ਰਦੀਪ ਜੋਸ਼ਨ, ਗੁਲਜਾਰ ਵਿਰਕ, ਬਲਿਹਾਰ ਚੀਮਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਮਾਰਕੀਟ ਕਮੇਟੀ ਚੇਅਰਮੈਨ ਅਸ਼ੋਕ ਸਿਰਸਵਾਲ, ਗੁਰਦੇਵ ਟਿਵਾਣਾ, ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਯਾਦਵਿੰਦਰ ਸਿੰਘ ਗੋਲਡੀ ਲਾਦੇਨ, ਸੰਦੀਪ ਬੰਧੂ, ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਮਨਿੰਦਰ ਸਿੰਘ ਫਰਾਂਸਵਾਲ, ਮੋਨਿਕਾ ਸ਼ਰਮਾ, ਰੂਬੀ ਭਾਟੀਆ, ਸੋਨੀਆ ਸ਼ਰਮਾ, ਐਸ.ਸੀ. ਵਿੰਗ ਹਲਕਾ ਇੰਚਾਰਜ ਗੋਬਿੰਦ ਬਡੂੰਗਰ, ਐਸ.ਸੀ. ਯੂਥ ਆਗੂ ਨਸ਼ਾ ਮੁਕਤੀ ਮੋਰਚਾ ਸਾਗਰ ਧਾਲੀਵਾਲ, ਹਰਿੰਦਰਪਾਲ ਸਿੰਘ, ਨਿਰਮਲ ਝੰਨੇੜੀ, ਮੁਖਤਿਆਰ ਗਿੱਲ, ਜੀ.ਐਸ ਉਬਰਾਏ, ਵਿਜੇ ਕਨੌਜੀਆ, ਜਗਤਾਰ ਜੱਗੀ, ਰਾਹੁਲ ਮਹਿਤਾ, ਰਵਿੰਦਰਪਾਲ ਸਿੰਘ ਪ੍ਰਿੰਸ ਲਾਂਬਾ, ਸੋਸ਼ਲ ਮੀਡੀਆ ਦੇ ਜ਼ਿਲ੍ਹਾ ਪ੍ਰਧਾਨ ਮੋਹਿਤ ਕੁਕਰੇਜਾ ਤੇ ਸੁਮਿਤ ਟਾਕੇਜਾ, ਸੁਰਿੰਦਰ ਰਿੰਪਾ, ਸੁਰਿੰਦਰ ਨਿਕੂ, ਬਲਾਕ ਪ੍ਰਧਾਨ ਸ੍ਰੀਰਾਮ, ਕ੍ਰਿਸ਼ਨ ਕੁਮਾਰ, ਦੀਪਕ ਮਿਤਲ, ਪ੍ਰਦੀਪ ਗਰਗ, ਭਾਰਤ ਭੂਸ਼ਨ, ਮੋਹਿਤ ਮਰਵਾਹਾ, ਮੀਰੀ ਰਾਜਪੁਰਾ, ਐਮਸੀ ਵਾਸਦੇਵ, ਰਜਿੰਦਰ ਮੋਹਨ, ਐਮਸੀ ਜੋਨੀ ਕੋਹਲੀ, ਬਿਟੂ ਐਮਸੀ ਸਮੇਤ ਵੱਡੀ ਗਿਣਤੀ ਆਪ ਆਗੂ ਤੇ ਵਲੰਟੀਅਰ ਮੌਜੂਦ ਸਨ।

 

Tags: Protest , Agitation , Demonstration , Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD