Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਰੀਦਕੋਟ , 13 Feb 2026

Last updated on: Feb 14, 2026, 12:06 IST

ਹਲਕਾ ਫ਼ਰੀਦਕੋਟ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ‘ਤੇ ਕੁੱਲ 304.04 ਲੱਖ ਰੁਪਏ (3.04 ਕਰੋੜ ਰੁਪਏ) ਦੀ ਲਾਗਤ ਆਵੇਗੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਗੁਰਦੁਆਰਾ ਬਾਉਲੀ ਸਾਹਿਬ ਤੋਂ ਸ਼ੇਰ ਸਿੰਘ ਵਾਲਾ ਤੱਕ 3.75 ਕਿਲੋਮੀਟਰ ਲੰਬੀ ਸੜਕ ਦੀ ਮੁਰੰਮਤ/ਨਿਰਮਾਣ ‘ਤੇ 125.00 ਲੱਖ ਰੁਪਏ, ਮੁਕਤਸਰ–ਫਿਰੋਜ਼ਪੁਰ ਰੋਡ ਤੋਂ ਸਾਦਿਕ–ਗੁਰੂਹਰਸਹਾਏ ਰੋਡ ਤੱਕ 0.50 ਕਿਲੋਮੀਟਰ ਸੜਕ ‘ਤੇ 9.66 ਲੱਖ ਰੁਪਏ ਅਤੇ ਡੋਡ ਤੋਂ ਮੁਮਾਰਾ ਤੱਕ 3.39 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ‘ਤੇ 169.38 ਲੱਖ ਰੁਪਏ ਖਰਚ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਵਪਾਰਕ ਤੇ ਆਰਥਿਕ ਗਤੀਵਿਧੀਆਂ ਨੂੰ ਵੀ ਵੱਡਾ ਉਤਸ਼ਾਹ ਮਿਲੇਗਾ।ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਜਾਰੀ ਹਨ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਸ. ਜਗਮੋਹਨ ਲੱਕੀ ਯੂਥ ਪ੍ਰਧਾਨ, ਸ. ਗੁਰਪ੍ਰੀਤ ਧਾਲੀਵਾਲ, ਸ. ਜਸਵਿੰਦਰ ਸਿੰਘ, ਸ੍ਰੀ ਬਲਵਿੰਦਰ ਸ਼ਰਮਾਂ, ਸ. ਦੀਸ਼ਾ ਸਿੰਘ, ਸ. ਪਰਗਟ ਸਿੰਘ ਖਾਲਸਾ, ਸ. ਹਰਜਿੰਦਰ ਸਿੰਘ ਚੌਹਾਨ, ਸ. ਜਗਨਾਮ ਸਿੰਘ, ਸ. ਗੁਰਵਿੰਦਰ ਢਿੱਲੋਂ, ਸ. ਜਸਕੌਰ ਸਿੰਘ, ਸ. ਹਰਜੀਤ ਸਿੰਘ ਸਰਪੰਚ ਚੰਨੀਆ, ਡਾ. ਜਗਰੂਪ ਸਿੰਘ, ਸ. ਕਿੱਕਰ ਸਿੰਘ, ਸ. ਵਰਿੰਦਰ ਸਿੰਘ, ਮਾਸਟਰ ਅਮਰਜੀਤ ਸਿੰਘ, ਸਵਬੀਰ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।

 

Tags: Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD