Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੁਖਵੀਰ ਸਿੰਘ ਨੇ ਪਿੰਡ ਲੱਡਾ-ਬਾਲੀਆਂ ਸੜਕ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਪਿੰਡ ਕਿਲਾ ਹਕੀਮਾ, ਕਾਂਝਲਾ ਅਤੇ ਬਾਲੀਆਂ ਦੀ ਲੱਡਾ - ਬਾਲੀਆਂ ਸੜਕ 'ਤੇ ਲਗਭਗ 18 ਕਿ. ਮੀ. ’ਤੇ 89 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਜਾਣਗੀਆਂ ਇੰਟਰਲਾਕ ਟਾਈਲਾਂ : ਓ.ਐਸ.ਡੀ. ਸੁਖਵੀਰ ਸਿੰਘ

Sukhveer Singh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਧੂਰੀ , 13 Feb 2026

Last updated on: Feb 14, 2026, 12:19 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਅੱਜ ਧੂਰੀ ਹਲਕੇ ਅਧੀਨ ਆਉਂਦੇ ਪਿੰਡ ਕਾਂਝਲਾ ਵਿਖੇ 89 ਲੱਖ ਰੁਪਏ ਦੀ ਲਾਗਤ ਨਾਲ ਲਗਭਗ 18 ਕਿ ਮੀ ਲੱਡਾ -ਬਾਲੀਆਂ ਸੜਕ ਦੇ ਦੋਵੇਂ ਪਾਸੇ 5-5 ਫੁੱਟ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ੍ਰੀ ਹਰਜਿੰਦਰ ਸਿੰਘ ਕਾਂਝਲਾ ਅਤੇ ਬਲਾਕ ਸੰਮਤੀ ਮੈਂਬਰ ਸ੍ਰੀ ਰਣਜੋਧ ਸਿੰਘ ਯੋਧਾ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਪਿੰਡ ਵਾਸੀ ਵੀ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪਿੰਡ ਕਿਲਾ ਹਕੀਮਾ, ਕਾਂਝਲਾ ਅਤੇ ਬਾਲੀਆਂ ਦੀਆਂ 18 ਫੁੱਟ ਚੌੜੀਆਂ ਸੜਕਾਂ ਦੇ ਦੋਵੇਂ ਪਾਸਿਆਂ 5-5 ਫੁੱਟ ਇੰਟਰਲਾਕ ਟਾਈਲਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਸੜਕਾਂ ਦੇ ਕਿਨਾਰਿਆਂ ਦੀ ਮਜ਼ਬੂਤੀ ਯਕੀਨੀ ਬਣੇਗੀ ਅਤੇ ਬਰਸਾਤੀ ਮੌਸਮ ਦੌਰਾਨ ਸੜਕਾਂ ਦੇ ਕਟਾਅ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਪੈਦਲ ਜਾਣ ਵਾਲਿਆਂ ਅਤੇ ਦੋ ਪਹੀਆ ਵਾਹਨਾਂ ਲਈ ਆਵਾਜਾਈ ਹੋਰ ਸੁਖਾਲੀ ਅਤੇ ਸੁਰੱਖਿਅਤ ਹੋਵੇਗੀ।

ਉਨ੍ਹਾਂ ਦੱਸਿਆ ਕਿ ਪਿੰਡ ਕਿਲਾ ਹਕੀਮਾ ਵਿੱਚ 40.24 ਲੱਖ ਰੁਪਏ, ਪਿੰਡ ਕਾਂਝਲਾ ਵਿੱਚ 36.31 ਲੱਖ ਰੁਪਏ ਅਤੇ ਪਿੰਡ ਬਾਲੀਆਂ ਵਿੱਚ 12.51 ਲੱਖ ਰੁਪਏ ਦੀ ਲਾਗਤ ਨਾਲ ਇਹ ਵਿਕਾਸ ਕਾਰਜ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਅਤੇ ਮੌਕੇ ’ਤੇ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ।

ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ, ਪਾਣੀ, ਸੀਵਰੇਜ ਅਤੇ ਹੋਰ ਜਨ ਸਹੂਲਤਾਂ ਨਾਲ ਜੁੜੇ ਪ੍ਰੋਜੈਕਟਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ, ਤਾਂ ਜੋ ਹਰ ਪਿੰਡ ਤਰੱਕੀ ਅਤੇ ਸਹੂਲਤਾਂ ਦੇ ਮਾਮਲੇ ਵਿੱਚ ਮਿਸਾਲ ਬਣ ਸਕੇ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਪਿੰਡ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਵੀ ਵਿਚਾਰ ਚਰਚਾ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਚਾਇਤ ਮੈਂਬਰ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

 

Tags: Sukhveer Singh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD