Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸੀਆਂ ਦੀ ਭੈੜੀ ਸ਼ਬਦਾਵਲੀ ਦੇ ਵਿਰੋਧ ਵਿੱਚ ਆਪ ਵਲੋਂ ਦਿੱਤਾ ਗਿਆ ਰੋਸ ਧਰਨਾ

ਰੋਸ ਧਰਨਾ ਕਿਸੇ ਨਿੱਜੀ ਵਿਅਕਤੀ ਦੇ ਖਿਲਾਫ ਨਹੀਂ ਕਾਂਗਰਸ ਦੀ ਸੋਚ ਦੇ ਖਿਲਾਫ : ਵਿਧਾਇਕ ਰਾਏ, ਹੈਪੀ, ਲਿਬੜਾ

Protest, Agitation, Demonstration, Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Ajay Singh Libra, Gurpreet Singh GP

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 13 Feb 2026

Last updated on: Feb 14, 2026, 12:30 IST

ਆਮ ਆਦਮੀ ਪਾਰਟੀ ਦੀ ਜ਼ਿਲਾ ਜਥੇਬੰਦੀ ਦੇ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਆਪ ਦੇ ਐਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਲਿਬੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਧਰਨਾ ਕਿਸੇ ਨਿਜੀ ਵਿਅਕਤੀ ਦੇ ਖਿਲਾਫ ਨਹੀਂ ਹੈ, ਕਾਂਗਰਸ ਦੀ ਦਲਿਤ ਵਿਰੋਧੀ ਸੋਚ ਦੇ ਖਿਲਾਫ ਹੈ। 

ਇਹਨਾਂ ਵੱਲੋਂ ਹਮੇਸ਼ਾ ਹੀ ਦਲਿਤ ਸਮਾਜ ਦੇ ਖਿਲਾਫ ਭੱਦੀ ਸ਼ਬਦਾਵਲੀ ਬੋਲੀ ਜਾਂਦੀ ਹੈ। ਜਿਸ ਕਾਰਨ ਦਲਿਤ ਸਮਾਜ ਦੇ ਮਨ ਨੂੰ ਠੇਸ ਲੱਗਦੀ ਹੈ। ਇਹ ਕੋਈ ਪਹਿਲੀ ਘਟਨਾ ਨਹੀਂ ਜਦੋਂ ਕਾਂਗਰਸੀਆਂ ਨੇ ਦਲਿਤ ਸਮਾਜ ਦੇ ਖਿਲਾਫ ਬੋਲਿਆ ਹੋਵੇ ਇਸ ਤੋਂ ਪਹਿਲਾਂ ਵੀ ਰਾਜਾ ਵੜਿੰਗ ਦਲਿਤ ਸਮਾਜ ਦੇ ਵਿਰੁੱਧ ਬੋਲ ਚੁੱਕੇ ਹਨ। 

ਵਿਰੋਧੀ ਧਿਰ ਦੇ ਨੇਤਾ ਤਾਂ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਵਿਧਾਇਕਾਂ ਨੂੰ ਵੀ ਮਟੀਰੀਅਲ ਦੱਸਦੇ ਸਨ ਜਿਸ ਕਾਰਨ ਸੂਬੇ ਦੇ ਲੋਕ ਇਹਨਾਂ ਦੀਆਂ ਦਲਿਤ ਵਿਰੋਧੀ ਭਾਵਨਾਵਾਂ ਤੋਂ ਭਲੀ ਭਾਂਤੀ ਜਾਣੂ ਹਨ। ਇਹਨਾਂ ਨੂੰ ਨੀਂਦ ਤੋਂ ਜਗਾਉਣ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਸੂਬਾ ਭਰ ਦੇ ਵਿੱਚ ਰੋਸ ਧਰਨੇ ਦਿੱਤੇ ਜਾ ਰਹੇ ਹਨ ਉਸੇ ਲੜੀ ਦੇ ਤਹਿਤ ਅੱਜ ਫਤਿਹਗੜ੍ਹ ਸਾਹਿਬ ਵਿਖੇ ਵੀ ਰੋਸ ਧਰਨਾ ਦਿੱਤਾ ਗਿਆ ਹੈ। 

ਇਸ ਮੌਕੇ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਖਿਲਾਫ ਭੱਦੀ ਸ਼ਬਦਾਵਲੀ ਬੋਲੀ ਗਈ ਸੀ। ਜਿਸ ਕਾਰਨ ਆਮ ਆਦਮੀ ਪਾਰਟੀ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਮਾੜੀ ਸ਼ਬਦਾਵਲੀ ਦੇ ਖਿਲਾਫ ਰੋਸ ਧਰਨਾ ਦਿੱਤਾ ਜਾ ਗਿਆ ਹੈ। 

ਜੇਕਰ ਇਨਾਂ ਨੇ ਆਪਣੀ ਜੁਬਾਨ ਤੇ ਲਗਾਮ ਨਾ ਲਗਾਈ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਪ੍ਰਤਾਪ ਬਾਜਵਾ ਵੱਲੋਂ ਜੋ ਬੈਂਡ ਵਜਾਉਣ ਵਾਲੀ ਗੱਲ ਆਖੀ ਗਈ ਸੀ, ਉਸ ਦੇ ਵਿਰੋਧ ਵਿੱਚ ਰੋਸ ਧਰਨੇ ਦੇ ਵਿੱਚ ਬੈਂਡ ਵੀ ਬਜਾਇਆ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਢਿੱਲੋਂ, ਪ੍ਰਿਤਪਾਲ ਜੱਸੀ, ਗੁਰਮੀਤ ਸਿੰਘ ਗੋਬਿੰਦਗੜ, ਬਲਕਾਰ ਸਿੰਘ ਨਬੀਪੁਰ, ਹਰਮੇਸ਼ ਪੁੰਨੀਆ, ਬਲਜਿੰਦਰ ਸਿੰਘ ਗੋਲਾ, ਸਤਬੀਰ ਜੱਲਾ, ਮਾਸਟਰ ਬਲਦੇਵ ਸਿੰਘ ਭੱਲ ਮਾਜਰਾ, ਮਾਸਟਰ ਸੰਤੋਖ ਸਿੰਘ, ਰਾਜੇਸ਼ ਉਪਲ, ਤਰਸੇਮ ਉੱਪਲ, ਜੋਨੀ ਤਲਾਣੀਆਂ, ਜੱਸਾ ਖਰੌੜਾ, ਸਰਪੰਚ ਰਜਿੰਦਰ ਖਰੌੜੀ, ਠੇਕੇਦਾਰ ਅਵਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

 

Tags: Protest , Agitation , Demonstration , Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Ajay Singh Libra , Gurpreet Singh GP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD