Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਮੀਨਾਰ-ਏ-ਬੇਗਮਪੁਰਾ ਤੇ ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਦੇ ਅਧੂਰੇ ਕੰਮ ਜਲਦ ਹੋਣਗੇ ਪੂਰੇ : ਜਸਵੀਰ ਸਿੰਘ ਗੜ੍ਹੀ

ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੇ ਮੀਨਾਰ-ਏ-ਬੇਗਮਪੁਰਾ ਦਾ ਕੀਤਾ ਦੌਰਾ

Jasvir Singh Garhi, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਗੜ੍ਹਸ਼ੰਕਰ/ਹੁਸ਼ਿਆਰਪੁਰ , 13 Feb 2026

Last updated on: Feb 14, 2026, 12:34 IST

ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੰਤ ਸਮਾਜ ਨਾਲ ਮੀਨਾਰ-ਏ-ਬੇਗਮਪੁਰਾ, ਸ੍ਰੀ ਖੁਰਾਲਗੜ੍ਹ ਸਾਹਿਬ ਦਾ ਦੌਰਾ ਕਰਕੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਇਥੇ ਸੂਬਾ ਪੱਧਰੀ ਤਿੰਨ ਰੋਜ਼ਾ ਸਮਾਗਮ ਕਰਵਾਏ ਗਏ, ਜਿਸ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਮੇਤ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।

ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਵਿਸ਼ੇਸ਼ ਰੂਪ ਵਿਚ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ ਵਿਚ ਚੱਲ ਰਹੇ ਅਤੇ ਰਹਿੰਦੇ ਕੰਮਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮਾਰਕ ਨਾਲ ਜੁੜੇ ਅਧੂਰੇ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਜਲਦ ਪੂਰਾ ਕਰਵਾਉਣ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨਾਲ ਵਿਸਥਾਰ ਨਾਲ ਮੀਟਿੰਗ ਕੀਤੀ ਜਾਵੇਗੀ। 

ਇਸ ਤੋਂ ਇਲਾਵਾ ਜ਼ਰੂਰੀ ਪ੍ਰਸਤਾਵ ਰਾਜ ਸਰਕਾਰ ਅੱਗੇ ਰੱਖੇ ਜਾਣਗੇ, ਤਾਂ ਜੋ ਪਵਿੱਤਰ ਸਥਾਨ ਦਾ ਵਿਕਾਸ ਯਕੀਨੀ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਧਰਤੀ ਹੈ, ਜੋ ਕਿ ਦੇਸ਼-ਵਿਦੇਸ਼ ਦੀ ਸੰਗਤ ਲਈ ਅਟੁਟ ਸ਼ਰਧਾ ਦਾ ਕੇਂਦਰ ਹੈ। ਇਸ ਇਤਿਹਾਸਕ ਅਤੇ ਧਾਰਮਿਕ ਸਥਾਨ ਦੇ ਰੱਖ-ਰਖਾਵ, ਸੁੰਦਰੀਕਰਨ ਅਤੇ ਮੁਢਲੀਆਂ ਸਹੂਲਤਾਂ ਦੇ ਵਿਸਥਾਰ ਲਈ ਕਮਿਸ਼ਨ ਹਰ ਸੰਭਵ ਯਤਨ ਕਰੇਗਾ।

ਇਸ ਮੌਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਪ੍ਰਧਾਨ ਭਾਈ ਕੇਵਲ ਸਿੰਘ, ਸ੍ਰੀ ਚਰਨ ਛੋਹ ਗੰਗਾ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ, ਗੁਰਲਾਲ ਸੈਲਾ, ਚੇਅਰਮੈਨ ਡਾ. ਕੁਲਵਰਨ ਸਿੰਘ, ਜੀਤ ਸਿੰਘ ਬਗਵਾਈਂ, ਕਰਮ ਚੰਦ, ਨਰੇਸ਼ ਸਿੰਘ, ਚਰਨ ਭਾਰਤੀ, ਸੁਖਦੇਵ ਸਿੰਘ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD