Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਪ੍ਰੋਗਰਾਮਾਂ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਤੇ ਹੋਰ ਲੀਡਰਾਂ ਨੂੰ ਨਹੀਂ ਹੋਣ ਦਿੱਤਾ ਸ਼ਾਮਿਲ - ਗੈਰੀ ਬੜਿੰਗ

ਭਾਰਤ–ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਵਲੋਂ ਹਲਕਾ ਵਿਧਾਇਕ ਗੈਰੀ ਬੜਿੰਗ ਦੀ ਅਗਵਾਈ ਵਿੱਚ ਭਾਜਪਾ ਦੇ ਖਿਲਾਫ ਦੇਸ਼ ਭਗਤ ਯੂਨੀਵਰਸਿਟੀ ਅੱਗੇ ਧਰਨਾ ਲਗਾਇਆ ਗਿਆ।

Protest, Agitation, Demonstration, Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਮਲੋਹ , 14 Feb 2026

Last updated on: Feb 14, 2026, 16:59 IST

ਭਾਰਤ–ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਵੱਲੋਂ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਵਿੱਚ ਭਾਜਪਾ ਦੇ ਖਿਲਾਫ ਦੇਸ਼ ਭਗਤ ਯੂਨੀਵਰਸਿਟੀ ਅੱਗੇ ਧਰਨਾ ਲਗਾਇਆ ਗਿਆ ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਕੇ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਕਿਹਾ ਕਿ ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੋਗਰਾਮ ਦੇ ਵਿੱਚ ਪਹਿਲਾਂ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰਿਆ ਨੇ ਆਉਣਾ ਸੀ ਪਰ ਉਹਨਾਂ ਦੇ ਵੱਲੋਂ ਕਿਸੇ ਰਝੇਵਿਆਂ ਦੇ ਕਰਕੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਨਾਇਬ ਸਿੰਘ ਸੈਣੀ ਨੂੰ ਇਸ ਪ੍ਰੋਗਰਾਮ ਤੇ ਭੇਜਿਆ ਜੋ ਕਿ ਗਲਤ ਹੈ ਤੇ ਇਹ ਸਾਰਾ ਕੁਝ ਹੀ ਰਾਜਨੀਤੀ ਤੋਂ ਪ੍ਰੇਰਿਤ ਹੈ ਕਿਉਂਕਿ ਪੰਜਾਬ ਦੇ ਗਵਰਨਰ ਕਿਸੇ ਪੰਜਾਬ ਦੇ ਮੰਤਰੀ ਦੀ ਵੀ ਡਿਊਟੀ ਲਗਾ ਸਕਦੇ ਸਨ ਕਿ ਉਹ ਇਸ ਪ੍ਰੋਗਰਾਮ ਦੇ ਵਿੱਚ ਸ਼ਾਮਿਲ ਹੋਵੇ ਪਰ ਪੰਜਾਬ ਦੇ ਗਵਰਨਰ ਜੋ ਕਿ ਬੀਜੇਪੀ ਵੱਲੋਂ ਲਗਾਏ ਗਏ ਹਨ ਇਸ ਕਰਕੇ ਉਹਨਾਂ ਦੇ ਵੱਲੋਂ ਹਰਿਆਣਾ ਤੋਂ ਬੀਜੇਪੀ ਦੇ ਮੁੱਖ ਮੰਤਰੀ ਨੂੰ ਇਸ ਪ੍ਰੋਗਰਾਮ ਦੇ ਵਿੱਚ ਭੇਜਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ। 

ਜਿਸ ਦੀ ਉਹ ਸਖਤ ਸ਼ਬਦਾਂ ਦੇ ਵਿੱਚ ਨਿਖੇਦੀ ਕਰਦੇ ਹਨ। ਉਥੇ ਹੀ ਉਹਨਾਂ ਨੇ ਦੱਸਿਆ ਕਿ ਧਰਨੇ ਦਾ ਦੂਸਰਾ ਮੇਨ ਕਾਰਨ ਭਾਰਤ ਤੇ ਅਮਰੀਕਾ ਦੇ ਵਿੱਚ ਜੋ ਵਪਾਰਿਕ ਸਮਝੌਤਾ ਹੋਇਆ ਹੈ ਉਹ ਹੈ ਕਿਉਂਕਿ ਇਸ ਸਮਝੌਤੇ ਦੇ ਨਾਲ ਪੰਜਾਬ ਦੇ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਜਿਸ ਦੇ ਨਾਲ ਪੰਜਾਬ ਦੀ ਕਿਸਾਨੀ ਅਤੇ ਹੋਰ ਕਾਰੋਬਾਰ ਉੱਤੇ ਬਹੁਤ ਵੱਡਾ ਅਸਰ ਪਵੇਗਾ। 

ਉਹਨਾਂ ਨੇ ਕਿਹਾ ਕਿ ਇਸ ਸਮਝੌਤੇ ਦੇ ਵਿਰੋਧ ਵਿੱਚ ਉਹਨਾਂ ਦੇ ਵੱਲੋਂ ਭਾਜਪਾ ਦੇ ਮੰਤਰੀਆਂ ਦਾ ਆਉਣ ਵਾਲੇ ਸਮੇਂ ਦੇ ਵਿੱਚ ਵੀ ਵਿਰੋਧ ਕੀਤਾ ਜਾਵੇਗਾ। ਗੈਰੀ ਬੜਿੰਗ ਨੇ ਕਿਹਾ ਕਿ ਹਲਕਾ ਅਮਲੋਹ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਦੀ ਬਜਾਏ ਹਰਿਆਣਾ ਦੇ ਮੁੱਖ ਮੰਤਰੀ ਨੇ ਆਪਣਾ ਅੱਜ ਦਾ ਦੌਰਾ ਧਰਨੇ ਨੂੰ ਦੇਖਦਿਆਂ ਰੱਦ ਕਰਨਾ ਪਿਆ। 

ਉਹਨਾਂ ਨੇ ਕਿਹਾ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਤੇ ਹੋਰ ਲੀਡਰਾਂ ਨੂੰ ਬਿਲਕੁਲ ਵੀ ਨਹੀਂ ਆਉਣ ਦਿੱਤਾ ਜਾਵੇ। ਬੀਜੇਪੀ ਪੰਜਾਬ ਦੇ ਆਗੂਆਂ ਦੇ ਘਿਰਾਓ ਬਾਰੇ ਜਿਵੇਂ ਵੀ ਸੀਨੀਅਰ ਲੀਡਰਸ਼ਿਪ ਦਾ ਫੈਸਲਾ ਹੋਵੇਗਾ ਉਸਨੂੰ ਮੰਨਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਨਗਰ ਕੌਂਸਲ ਮੰਡੀ ਗੌਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਸੀਨੀਅਰ ਆਗੂ ਓਂਕਾਰ ਸਿੰਘ ਚੌਹਾਨ, ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਦਰਸ਼ਨ ਸਿੰਘ ਚੀਮਾ, ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਸਰਪੰਚ ਯੂਨੀਅਨ ਦੇ ਪ੍ਰਧਾਨ ਮਨਿੰਦਰ ਸਿੰਘ ਹੁੰਦਲ, ਯਾਦਵਿੰਦਰ ਸਿੰਘ ਲੱਕੀ ਭਲਵਾਨ ਸਲਾਣਾ, ਮੀਤ ਪ੍ਰਧਾਨ ਜਗਤਾਰ ਸਿੰਘ, ਅਸ਼ੋਕ ਸ਼ਰਮਾ ਮੀਤ ਪ੍ਰਧਾਨ ਨਗਰ ਕੌਂਸਲ, ਕੌਂਸਲਰ ਅਤੁੱਲ ਲੁਟਾਵਾ, ਕੌਂਸਲਰ ਲਵਪ੍ਰੀਤ ਲਵੀ,ਸਰਪੰਚ ਜਗਦੀਪ ਜਿੰਮੀ ਲਾਡਪੁਰ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਪਨਾਗ, ਮਨਿੰਦਰ ਸਿੰਘ ਭੱਟੋ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਸਰਪੰਚ ਲਖਵੀਰ ਸਿੰਘ ਲੱਖਾ ਦੀਵਾ, ਸਰਪੰਚ ਹਰਦੀਪ ਸਿੰਘ ਮਛਰਾਏ, ਪ੍ਰਧਾਨ ਯਾਦਵਿੰਦਰ ਸਿੰਘ ਮਾਨਗੜ੍ਹ, ਸਰਪੰਚ ਪ੍ਰਦੀਪ ਸਿੰਘ ਕੰਜਾਰੀ, ਕੁਲਜੀਤ ਸਿੰਘ ਨਰਾਇਣਗੜ੍ਹ, ਸਰਪੰਚ ਹਰਪ੍ਰੀਤ ਸਿੰਘ ਕੋਟਲੀ, ਸਰਪੰਚ ਜਸਮੇਲ ਸਿੰਘ ਮਾਨਗੜ੍ਹ, ਕੌਂਸਲਰ ਪਰਮਜੀਤ ਸਿੰਘ ਵਾਲੀਆ, ਕੌਂਸਲਰ ਰਣਧੀਰ ਸਿੰਘ ਹੈਪੀ, ਕੌਂਸਲਰ ਵਿਨੀਤ ਬਿੱਟੂ, ਤਰਨਦੀਪ ਬਦੇਸ਼ਾਂ, ਆਪ ਆਗੂ ਬਲਦੇਵ ਸ਼ਰਮਾਂ, ਸੂਬਾ ਸੰਯੁਕਤ ਸਕੱਤਰ ਸਤਿਆਪਾਲ ਲੋਧੀ, ਯੂਥ ਆਗੂ ਅਮਿਤ ਠਾਕੁਰ, ਯੂਥ ਆਗੂ ਗੌਰਵ ਅਗਰਵਾਲ, ਅਜੇ ਲਿਬੜਾ, ਮਨੀਸ਼ ਗੋਇਲ, ਵਿਨੋਦ ਗੁਜ਼ਰ, ਨਰੇਸ਼ ਸ਼ਰਮਾ, ਭੁਪਿੰਦਰ ਸਿੰਘ ਸੰਧੂ, ਦਿਲਜੀਤ ਵਿਰਕ, ਪ੍ਰਦੀਪ ਸੰਗਰ, ਹਰਚੰਦ ਸਿੰਘ ਨਸਰਾਲੀ, ਹੇਮੰਤ ਗੋਇਲ, ਮਨੀਸ਼ ਕੁਮਾਰ, ਦੀਪਕ ਕੁਮਾਰ, ਕਮਲ ਸ਼ਰਮਾ ਖਾਲਸਾ, ਗੁਰਮੀਤ ਸਿੰਘ, ਸਲਮਾਨ ਗਗੜੀ ਅਤੇ ਵੱਡੀ ਗਿਣਤੀ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।

 

Tags: Protest , Agitation , Demonstration , Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD