Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

“ਭਾਜਪਾ ਪੰਜਾਬ ਵੱਲੋਂ ‘ਪੰਜਾਬੀ ਡਾਇਸਪੋਰਾ ਮੀਟ’ ਦਾ ਆਯੋਜਨ, ਐਨਆਰਆਈ ਸੰਪਰਕ ਮਜ਼ਬੂਤ”

“ਅਸ਼ਵਨੀ ਸ਼ਰਮਾ ਨੇ ਐਨਆਰਆਈ ਭਾਈਚਾਰੇ ਨੂੰ ਪੰਜਾਬ ਦੀ ਖੁਸ਼ਹਾਲੀ ਦੇ ਪੁਨਰਨਿਰਮਾਣ ਵਿੱਚ ਸਾਥ ਦੇਣ ਲਈ ਸੱਦਾ ਦਿੱਤਾ”

Ashwani Sharma, Bharatiya Janata Party, BJP Punjab, Iqbal Singh Lalpura, Avinash Rai Khanna, Manoranjan Kalia, Dr Subhash Sharma, Fatehjang Singh Bajwa, Anil Sarin, Vineet Joshi, Rana Gurmit Singh Sodhi

Web Admin

Web Admin

5 Dariya News

ਚੰਡੀਗੜ੍ਹ , 14 Feb 2026

Last updated on: Feb 14, 2026, 17:46 IST

ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ਚੰਡੀਗੜ੍ਹ ਵਿੱਚ “ਪੰਜਾਬੀ ਡਾਇਸਪੋਰਾ ਮੀਟ” ਸਿਰਲੇਖ ਹੇਠ ਐਨਆਰਆਈ ਸਮਾਗਮ ਕਰਵਾਇਆ ਗਿਆ। ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬੀ ਪ੍ਰਵਾਸੀ ਭਾਈਚਾਰੇ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਪੰਜਾਬ ਅਤੇ ਭਾਰਤ ਨੂੰ ਵਿਸ਼ਵ ਪੱਧਰ ’ਤੇ ਮਾਣ-ਮਰਯਾਦਾ ਦਿਵਾਉਣ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਸਰਾਹਨਾ ਕੀਤੀ।

ਸ਼ਰਮਾ ਨੇ ਕਿਹਾ ਕਿ ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ਹਮੇਸ਼ਾ ਆਪਣੀ ਮਾਂ-ਭੂਮੀ ਦੀ ਰੂਹ ਨੂੰ ਆਪਣੇ ਦਿਲ ਵਿੱਚ ਸੰਭਾਲ ਕੇ ਰੱਖਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੇਤ੍ਰਿਤਵ ਹੇਠ ਭਾਰਤ ਦੀ ਵਿਸ਼ਵ ਪੱਧਰੀ ਪਹੁੰਚ ਅਤੇ ਸਨਮਾਨ ਵਿੱਚ ਕਾਫ਼ੀ ਵਾਧਾ ਹੋਇਆ ਹੈ, ਜਿਸ ਨਾਲ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਦੀ ਇਜ਼ਜ਼ਤ ਵਧੀ ਹੈ।

ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਸੰਬੰਧੀ ਐਨਆਰਆਈ ਭਾਈਚਾਰੇ ਦੀਆਂ ਚਿੰਤਾਵਾਂ ਅਤੇ ਸੁਝਾਵਾਂ ਨੂੰ ਸੁਣਨਾ ਹੈ। ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਆਰਥਿਕ ਮੰਦਗੀ ਵਰਗੇ ਮੁੱਦਿਆਂ ਦਾ ਜ਼ਿਕਰ ਕਰਦਿਆਂ ਸ਼ਰਮਾ ਨੇ ਪ੍ਰਵਾਸੀ ਭਾਈਚਾਰੇ ਨੂੰ ਪੰਜਾਬ ਦੀ ਖੁਸ਼ਹਾਲੀ ਦੇ ਪੁਨਰਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਅਪੀਲ ਕੀਤੀ। ਉਨ੍ਹਾਂ ਦੁਹਰਾਇਆ ਕਿ ਭਾਜਪਾ ਸਰਹੱਦੀ ਰਾਜ ਪੰਜਾਬ ਵਿੱਚ ਏਕਤਾ, ਅਮਨ, ਸੁਰੱਖਿਆ ਅਤੇ ਸਮਾਵੇਸ਼ੀ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ, ਤਾਂ ਜੋ ਪੰਜਾਬ ਦੀ ਸ਼ਾਨ ਮੁੜ ਕਾਇਮ ਕੀਤੀ ਜਾ ਸਕੇ।

ਸਮਾਗਮ ਦੇ ਸਮਾਪਨ ਸੈਸ਼ਨ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਕੋਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਭਾਜਪਾ ਸਰਕਾਰ ਐਨਆਰਆਈ ਦੇ ਪਾਸਪੋਰਟ ਦੇ ਰੰਗ ਨੂੰ ਨਹੀਂ, ਸਗੋਂ ਉਨ੍ਹਾਂ ਦੇ “ਭਾਰਤੀ ਡੀਐਨਏ” ਨੂੰ ਮਹੱਤਵ ਦਿੰਦੀ ਹੈ, ਜੋ ਉਨ੍ਹਾਂ ਨੂੰ ਆਪਣੀ ਮਾਂ-ਭੂਮੀ ਨਾਲ ਜੋੜਦਾ ਹੈ। ਉਨ੍ਹਾਂ ਕਿਹਾ ਕਿ 26 ਮਈ 2014 ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗੁਆਈ ਹੇਠ ਭਾਰਤ ਦੁਨੀਆ ਦੀਆਂ ਸਭ ਤੋਂ ਤੇਜ਼ੀ ਨਾਲ ਵਧ ਰਹੀਆਂ ਮੁੱਖ ਅਰਥਵਿਵਸਥਾਵਾਂ ਵਿੱਚ ਸ਼ਾਮਲ ਹੋਇਆ ਹੈ ਅਤੇ ਵਿਸ਼ਵ ਪੱਧਰ ’ਤੇ ਮਾਣ ਪ੍ਰਾਪਤ ਕੀਤਾ ਹੈ।

ਚੁੱਘ ਨੇ ਕਿਹਾ ਕਿ ਪੰਜਾਬ ਨੂੰ ਸਥਿਰ ਅਤੇ ਵਿਕਾਸ-ਕੇਂਦ੍ਰਿਤ ਨੇਤ੍ਰਿਤਵ ਦੀ ਲੋੜ ਹੈ। ਉਨ੍ਹਾਂ ਐਨਆਰਆਈ ਭਾਈਚਾਰੇ ਨੂੰ ਸੂਬੇ ਵਿੱਚ ਆਰਥਿਕ ਤਰੱਕੀ, ਉਦਯੋਗਿਕ ਨਿਵੇਸ਼ ਅਤੇ ਸੁਰੱਖਿਆ ਦੀ ਬਹਾਲੀ ਲਈ “ਡਬਲ ਇੰਜਣ ਸਰਕਾਰ” ਦਾ ਸਮਰਥਨ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਭਰੋਸਾ ਦਿੱਤਾ ਕਿ ਭਾਜਪਾ ਸ਼ਾਸਿਤ ਰਾਜਾਂ ਵਾਂਗ ਪੰਜਾਬ ਵਿੱਚ ਵੀ ਐਨਆਰਆਈ ਭਾਈਚਾਰੇ ਨੂੰ ਸਮਾਨ ਅਧਿਕਾਰ ਅਤੇ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ।ਉਨ੍ਹਾਂ ਦੇ ਨਿਵੇਸ਼ ਦੀ ਰੱਖਿਆ ਯਕੀਨੀ ਬਣਾਈ ਜਾਵੇਗੀ ਅਤੇ ਪਾਰਦਰਸ਼ੀ ਤੇ ਵਿਕਾਸਮੁਖੀ ਵਾਤਾਵਰਣ ਮੁਹੱਈਆ ਕਰਵਾਇਆ ਜਾਵੇਗਾ।

ਇਸ ਮੌਕੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ, ਡਾ. ਵੀਰੇਂਦਰ ਕੁਮਾਰ, ਕੋਮੀ ਸੰਸਦੀ ਬੋਰਡ ਮੈਂਬਰ ਇਕਬਾਲ ਸਿੰਘ ਲਾਲਪੁਰਾ, ਕੋਮੀ ਕੋਰ ਕਮੇਟੀ ਮੈਂਬਰ (ਵਿਦੇਸ਼ ਮਾਮਲੇ ਵਿਭਾਗ) ਅਸ਼ਵਿਨ ਜੋਹਰ, ਸਾਬਕਾ ਰਾਸ਼ਟਰੀ ਉਪ ਪ੍ਰਧਾਨ ਅਤੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਇ ਖੰਨਾ, ਪੂਰਵ ਮੰਤਰੀ ਅਤੇ ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ, ਸਾਬਕਾ ਮੰਤਰੀ ਪੰਜਾਬ ਮਨਪ੍ਰੀਤ ਬਾਦਲ ਅਤੇ ਰਾਣਾ ਸੋਢੀ, ਸਾਬਕਾ  ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਵਿਧਾਇਕ ਅਤੇ ਸੂਬਾ ਮੀਤ ਪ੍ਰਧਾਨ ਫਤੇਹ ਜੰਗ ਬਾਜਵਾ, ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਸੂਬਾ ਜਨਰਲ ਸਕੱਤਰ ਅਨੀਲ ਸਰੀਨ, ਕੌਮੀ ਕੌਂਸਲ ਮੈਂਬਰ ਬੀਬੀ ਅਮਨਜੋਤ ਰਾਮੂਵਾਲੀਆ, ਸੰਯੋਜਕ (ਸੰਸਕ੍ਰਿਤਿਕ ਅਤੇ ਖੇਡ ਸੈੱਲ) ਹੋਬੀ ਢਾਲੀਵਾਲ, ਭਾਜਪਾ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਸੂਬਾ ਬੁਲਾਰਾ ਚੇਤਨ ਮੋਹਨ ਜੋਸ਼ੀ, ਗੁਰਦਰਸ਼ਨ ਸੈਨੀ, ਚਰਨਜੀਤ ਸਿੰਘ ਬਰਾਡ ਆਦਿ ਹਾਜ਼ਰ ਸਨ।

 

Tags: Ashwani Sharma , Bharatiya Janata Party , BJP Punjab , Iqbal Singh Lalpura , Avinash Rai Khanna , Manoranjan Kalia , Dr Subhash Sharma , Fatehjang Singh Bajwa , Anil Sarin , Vineet Joshi , Rana Gurmit Singh Sodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD