Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਭਾਰਤ ਦਾ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦੈ : ਜਸਵੀਰ ਸਿੰਘ ਗੜ੍ਹੀ

ਲੋਕਾਂ ਨੂੰ ਊਚ-ਨੀਚ ਤੋਂ ਉੱਪਰ ਉੱਠ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ’ਚ ਯੋਗਦਾਨ ਪਾਉਣ ਦਾ ਦਿੱਤਾ ਸੱਦਾ

Jasvir Singh Garhi, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲੰਧਰ , 14 Feb 2026

Last updated on: Feb 16, 2026, 11:05 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਥੇ ਡਾ. ਅੰਬੇਡਕਰ ਭਵਨ ਵਿਖੇ ‘ਸੰਵਿਧਾਨ ’ਤੇ ਚਰਚਾ’ ਵਿੱਚ ਭਾਗ ਲੈਂਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਧਰਮ ਨਿਰਪੱਖਤਾ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਬਰਾਬਰੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ।ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ, ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥਕ ਕੰਮ ਕੀਤਾ, ਨੂੰ ਯਾਦ ਕਰਦਿਆਂ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਤਿਆਰ ਕੀਤਾ ਗਿਆ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦਾ ਹੈ। 

ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਆਰਟੀਕਲ 14,15,16 ਅਤੇ 17 ਰਾਹੀਂ ਦਿੱਤੇ ਗਏ ਮੌਲਿਕ ਅਧਿਕਾਰ ਜਾਤੀ, ਧਰਮ, ਨਸਲ, ਜਨਮ ਸਥਾਨ ਅਤੇ ਲਿੰਗ ਦੇ ਵਿਤਕਰੇ ਨੂੰ ਖ਼ਤਮ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੀ ਇਸੇ ਅਨੁਸਾਰ ਕੰਮ ਕਰ ਰਿਹਾ ਹੈ।ਸ਼੍ਰੀ ਗੜ੍ਹੀ ਨੇ ਇਸ ਮੌਕੇ ਲੋਕਾਂ ਨੂੰ ਸੰਵਿਧਾਨ ਬਾਰੇ ਜਾਗਰੂਕ ਕਰਦਿਆਂ ਸੰਵਿਧਾਨ ਵਿੱਚ ਦਰਜ ਉਨ੍ਹਾਂ ਦੇ ਹੱਕਾਂ ਅਤੇ ਫਰਜ਼ਾਂ ਬਾਰੇ ਵੀ ਜਾਣਕਾਰੀ ਦਿੱਤੀ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ, ਸਤਿਗੁਰੂ ਕਬੀਰ ਜੀ ਅਤੇ ਆਪਸੀ ਪ੍ਰੇਮ, ਭਾਈਚਾਰੇ ਅਤੇ ਸਮਾਨਤਾ ਦਾ ਸੰਦੇਸ਼ ਦੇਣ ਵਾਲੀਆਂ ਹੋਰ ਵੱਖ-ਵੱਖ ਮਹਾਨ ਸ਼ਖਸੀਅਤਾਂ ਦੀਆਂ ਸਿੱਖਿਆਵਾਂ ’ਤੇ ਅਮਲ ਕਰਦਿਆਂ ਭੇਦਭਾਵ ਰਹਿਤ ਸਮਾਜ ਦੀ ਸਿਰਜਣਾ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਊਚ-ਨੀਚ ਤੋਂ ਉੱਪਰ ਉੱਠ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਵਿਚਾਰਾਂ ਨੂੰ ਅਪਨਾਉਣ ਦਾ ਸੱਦਾ ਵੀ ਦਿੱਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਡਕਰ ਜੀ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਕਮਜ਼ੋਰ ਵਰਗ ਸਮੇਤ ਹਰ ਵਰਗ ਦੇ ਲੋਕਾਂ ਦੀ ਭਲਾਈ ਤੇ ਬਿਹਤਰੀ ਲਈ ਲਗਾਤਾਰ ਕੰਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਅਤੇ ਸਿੱਖਿਆ ਵਰਗੇ ਅਹਿਮ ਖੇਤਰਾਂ ਵਿੱਚ ਕ੍ਰਾਂਤੀ ਲਿਆ ਕੇ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਤੱਕ ਆਮ ਵਿਅਕਤੀ ਦੀ ਪਹੁੰਚ ਨੂੰ ਯਕੀਨੀ ਬਣਾਇਆ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਇਸ ਮੌਕੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀ ਨਾਲ ਨਾਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜਲਦ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ।ਇਸ ਪਹਿਲਾਂ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਡੇਰਾ ਸ਼੍ਰੀ 108 ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। 

ਇਸ ਮੌਕੇ ਸ਼੍ਰੀ ਗੜ੍ਹੀ ਨੇ ਇਥੇ ਬਣਾਏ ਜਾਣ ਵਾਲੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਲਈ ਜ਼ਮੀਨ ਦਾ ਕਾਰਜ ਮੁਕੰਮਲ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸੈਂਟਰ ਜਿਥੇ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਦਇਆ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ ਉਥੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜ ਕੇ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਵੀ ਮਦਦਗਾਰ ਸਾਬਿਤ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਏ ਗਏ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਾਲ 2027 ਵਿੱਚ ਇਤਿਹਾਸਕ ਅਤੇ ਵਿਸ਼ਾਲ ਪੱਧਰ 'ਤੇ ਮਨਾਇਆ ਜਾਵੇਗਾ।ਮੁਸ਼ਕਲਾਂ ਸੁਣਨ ਦੌਰਾਨ ਬਰਾਰ ਮੰਡਲ ਜਲੰਧਰ ਦੇ ਚੇਅਰਮੈਨ ਰਾਜ ਕੁਮਾਰ ਰਾਜੂ, ਪ੍ਰਧਾਨ ਤੇ ਸੂਬਾਈ ਮੁਲਾਜ਼ਮ ਆਗੂ ਸੁਖਜੀਤ ਸਿੰਘ, ਸਮਾਜ ਸੇਵੀ ਅਰਵਿੰਦ ਸ਼ਰਮਾ, ਪ੍ਰੋ. ਅਕਸ਼ੈ ਆਦਿ ਵੀ ਮੌਜੂਦ ਸਨ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD