Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

'ਆਪ' ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਦੇ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ, ਪੀਐਮ ਮੋਦੀ ਦਾ ਫੂਕਿਆ ਪੁਤਲਾ

ਰਾਜਪਾਲ ਦਾ ਆਪਣੀ ਥਾਂ 'ਤੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਡੀਬੀਯੂ 'ਚ ਭੇਜਣਾ ਇੱਕ ਡੂੰਘੀ ਸਿਆਸੀ ਸਾਜ਼ਿਸ਼:ਗੈਰੀ ਬੜਿੰਗ

Protest, Agitation, Demonstration, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 14 Feb 2026

Last updated on: Feb 16, 2026, 11:06 IST

ਦੇਸ਼ ਭਗਤ ਯੂਨੀਵਰਸਿਟੀ ਵਿਖੇ ਇੱਕ ਪ੍ਰੋਗਰਾਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਆਮਦ ਨੂੰ ਲੈ ਕੇ ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਵਿੱਚ ਸੈਂਕੜੇ ਵਰਕਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। 'ਆਪ' ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਖੁਦ ਆਉਣ ਦੀ ਬਜਾਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਇਸ ਪ੍ਰੋਗਰਾਮ ਵਿੱਚ ਭੇਜਿਆ। ਉਨ੍ਹਾਂ ਰਾਜਪਾਲ ਤੋਂ ਸਵਾਲ ਕੀਤਾ ਕਿ ਕੀ ਪੰਜਾਬ ਕੋਲ ਆਪਣੇ ਮੰਤਰੀਆਂ ਜਾਂ ਆਗੂਆਂ ਦੀ ਘਾਟ ਹੈ? ਬੜਿੰਗ ਨੇ ਕਿਹਾ ਕਿ ਗਵਰਨਰ ਸਾਹਿਬ ਪੰਜਾਬ ਦੇ ਕਿਸੇ ਵੀ ਮੰਤਰੀ ਦੀ ਡਿਊਟੀ ਲਗਾ ਸਕਦੇ ਸਨ, ਪਰ ਭਾਜਪਾ ਦੇ ਇਸ਼ਾਰੇ 'ਤੇ ਜਾਣਬੁੱਝ ਕੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਪੰਜਾਬ ਦੀਆਂ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਮਾਮਲਿਆਂ ਵਿੱਚ ਹਰਿਆਣਾ ਦਾ ਦਖ਼ਲ ਵਧਾਇਆ ਜਾ ਸਕੇ।

ਵਿਧਾਇਕ ਬੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਥਾਨਕ ਲੋਕਾਂ ਦੇ ਵਿਰੋਧ ਨੂੰ ਦੇਖਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਆਪਣਾ ਦੌਰਾ ਰੱਦ ਕਰਕੇ ਵਾਪਸ ਮੁੜਨਾ ਪਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਦੀ ਪਵਿੱਤਰ ਧਰਤੀ ਅਤੇ ਵਿੱਦਿਅਕ ਅਦਾਰਿਆਂ ਵਿੱਚ ਭਾਜਪਾ ਦੇ ਅਜਿਹੇ ਆਗੂਆਂ ਨੂੰ ਬਿਲਕੁਲ ਵੀ ਵੜਨ ਨਹੀਂ ਦਿੱਤਾ ਜਾਵੇਗਾ ਜੋ ਹਮੇਸ਼ਾ ਪੰਜਾਬ ਦੇ ਹਿੱਤਾਂ ਦੇ ਖਿਲਾਫ ਖੜ੍ਹਦੇ ਹਨ।

ਇਸ ਦੌਰਾਨ ਬੜਿੰਗ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਵੀ ਹਮਲਾ ਬੋਲਿਆ ਅਤੇ ਕਿਹਾ ਕਿ ਇਹ ਸਮਝੌਤਾ ਪੰਜਾਬ ਦੇ ਕਿਸਾਨਾਂ ਅਤੇ ਕਾਰੋਬਾਰੀਆਂ ਨੂੰ ਬਰਬਾਦ ਕਰਨ ਦੀ ਇੱਕ ਹੋਰ ਕੋਸ਼ਿਸ਼ ਹੈ। ਇਸ ਸਮਝੌਤੇ ਵਿੱਚ ਪੰਜਾਬ ਦੀ ਕਿਸਾਨੀ ਨੂੰ ਪੂਰੀ ਤਰ੍ਹਾਂ ਅੱਖੋਂ-ਪਰੋਖੇ ਕੀਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਭਾਜਪਾ ਦੇ ਕਿਸੇ ਵੀ ਮੰਤਰੀ ਜਾਂ ਬਾਹਰੀ ਸੂਬੇ ਦੇ ਆਗੂ ਦਾ ਪੰਜਾਬ ਵਿੱਚ ਆਉਣ 'ਤੇ ਇਸੇ ਤਰ੍ਹਾਂ ਘਿਰਾਓ ਕੀਤਾ ਜਾਵੇਗਾ।

 

 

Tags: Protest , Agitation , Demonstration , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD