Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ : ਨਵਜੋਤ ਕੌਰ

ਨਵਜੋਤ ਕੌਰ ਨੇ ਐੱਸ.ਡੀ. ਕੰਨਿਆ ਮਹਾਂਵਿਦਿਆਲਿਆ ਵਿਖੇ ''ਰੂਹ ਏ ਵਿਰਾਸਤ'' ਦਾ ਕੀਤਾ ਉਦਘਾਟਨ

Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 14 Feb 2026

Last updated on: Feb 16, 2026, 11:12 IST

ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਐਸ.ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਵਿਰਾਸਤ ਨੂੰ ਪੇਸ਼ ਕਰਦੀ  'ਰੂਹ-ਏ-ਵਿਰਾਸਤ' ਦਾ ਉਦਘਾਟਨ  ਕੀਤਾ। ਇਸ ਕਦਮ ਦਾ ਉਦੇਸ਼ ਵਿਦਿਆਰਥਣਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਨਾਲ ਜੋੜਨਾ ਹੈ। ਉਨ੍ਹਾਂ ਕਾਲਜ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਕਨੀਕੀ ਯੁੱਗ ਵਿਚ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਦਾ ਇਹ ਸ਼ਲਾਘਾਯੋਗ ਕਾਰਜ ਹੈ। 

ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਵਿਚ ਔਰਤ ਹਮੇਸ਼ਾ ਸ਼ਕਤੀ ਦਾ ਪ੍ਰਤੀਕ ਰਹੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਉਹ ਕਿੰਨ੍ਹੀ ਵੀ ਤਰੱਕੀ ਕਰਨ ਪਰ ਕਦੇ ਵੀ ਆਪਣੇ ਸੱਭਿਆਚਾਰ ਅਤੇ ਆਪਣੀ ਮਿੱਟੀ ਦੀ ਖੁਸ਼ਬੂ ਨੂੰ ਨਾ ਭੁੱਲਣ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਦੀਆਂ ਧੀਆਂ ਪੜ੍ਹਦੀਆਂ ਹਨ ਉੱਥੇ ਗਰੀਬੀ ਅਤੇ ਅਗਿਆਨਤਾ ਕਦੇ ਪੈਰ ਨਹੀਂ ਪਸਾਰ ਸਕਦੀ।

ਇਸ ਉਪਰਾਲੇ ਵਿੱਚ ਤ੍ਰਿੰਝਣ, ਖੂਹ, ਚੁੱਲੇ -ਚੌਂਕੇ ਦਾ ਦ੍ਰਿਸ਼, ਲੋਕ ਕਲਾਵਾਂ ਦੀ ਪੇਸ਼ਕਾਰੀ, ਪੁਰਾਤਨ ਵਸਤਾਂ ਦੀ ਝਲਕ ਅਤੇ ਫੁਲਕਾਰੀ ਕਲਾ ਦੇ ਨਮੂਨੇ ਦਿਖਾਏ ਗਏ। ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਕੁੜੀਆਂ ਦੀ ਹੌਂਸਲਾ ਅਫਜ਼ਾਈ ਲਈ ਅਜਿਹੇ ਸਮਾਗਮਾਂ ਦਾ ਆਯੋਜਨ ਸ਼ਲਾਘਾਯੋਗ ਹੈ। ਉਨ੍ਹਾ ਕਿਹਾ ਕਿ ਅੱਜ ਕੁੜੀਆਂ ਕਿਸੇ ਵੀ ਖੇਤਰ ਵਿਚ ਮੁੰਡਿਆਂ ਨਾਲੋਂ ਪਿੱਛੇ ਨਹੀਂ ਹਨ।

ਉਨ੍ਹਾ ਕਿਹਾ ਕਿ ਕੋਈ ਵੀ ਮੰਜ਼ਿਲ ਹਾਸਲ ਕਰਨ ਲਈ ਹੌਂਸਲੇ ਅਤੇ ਦ੍ਰਿੜ ਇਰਾਦੇ ਦੀ ਜ਼ਰੂਰਤ ਹੁੰਦੀ ਹੈ ਜੋ ਕਿ ਸਾਡੀਆਂ ਧੀਆਂ ਵਿਚ ਹੈ। ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਪੰਜਾਬੀ ਵਿਭਾਗ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੌਜੂਦਾ ਪੀੜ੍ਹੀ ਨੂੰ ਵਿਰਾਸਤ ਨਾਲ ਜੋੜਨਾ ਸਮਾਜਿਕ ਵਿਕਾਸ ਵਿੱਚ ਅਹਿਮ ਰੋਲ ਅਦਾ ਕਰਦਾ ਹੈ। 

ਉਹਨਾਂ ਨੇ ਵੱਖ-ਵੱਖ ਦ੍ਰਿਸ਼ਾਂ ਤੇ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ। ਇਸ ਮੌਕੇ ਪੰਜਾਬੀ ਪਹਿਰਾਵੇ ਵਿੱਚ ਸਜੀਆਂ ਵਿਦਿਆਰਥਣਾਂ ਨੇ ਪੁਰਾਤਨ ਲੋਕ ਗੀਤਾਂ, ਟੱਪੇ, ਬੋਲੀਆਂ ਦੀ ਪੇਸ਼ਕਾਰੀ ਕਰਕੇ ਮਨੋਰੰਜਨ ਕੀਤਾ। ਇਸ ਮੌਕੇ ਡਾ. ਬਲਜੀਤ ਕੌਰ ਨੇ ਦੱਸਿਆ ਕਾਲਜ ਦੀਆ ਵਿਦਿਆਰਥਣਾਂ ਨੇ ਲੋਕ ਕਲਾਵਾਂ ਤੇ ਸੱਭਿਆਚਾਰਕ ਕੁਇਜ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਹਮੇਸ਼ਾ ਹੀ ਆਪਣਾ ਮਾਪਿਆਂ ਤੇ ਸੰਸਥਾ ਦਾ ਨਾਮ ਉੱਚਾ ਕੀਤਾ ਹੈ।

ਇਹ ਵਿਰਾਸਤੀ ਘਰ ਉਹਨਾਂ ਦੀ ਮਿਹਨਤ ਦਾ ਨਤੀਜਾ ਹੈ। ਸਮੁੱਚੀ ਟੀਮ ਨੀਰਜ ਮਿੱਤਲ, ਸੰਜਮ ਰਾਣੀ, ਹਰਪ੍ਰੀਤ ਕੌਰ, ਸੁਖਪਾਲ ਕੌਰ, ਪੂਜਾ ਰਾਣੀ ਦਾ ਵਿਸ਼ੇਸ਼ ਸਹਿਯੋਗ ਰਿਹਾ। ਪ੍ਰਿੰਸੀਪਲ ਡਾ. ਗਰਿਮਾ ਮਹਾਜਨ ਨੇ ਸਮੁੱਚੀ ਟੀਮ ਨੂੰ ਵਧਾਈ ਦਿੰਦੇ ਹੋਏ ਮਾਣ ਮਹਿਸੂਸ ਕੀਤਾ। ਅੰਤ ਵਿੱਚ ਵਿਭਾਗ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ ਭੇਂਟ ਕੀਤਾ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD