Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਕਸਿਤ ਭਾਰਤ ਵਿੱਚ ਰਵੇਗੀ ਹਰਿਆਣਾ ਦੀ ਮਹੱਤਵਪੂਰਨ ਭੂਮਿਕਾ- ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਬੋਲੇ-ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਿਆ ਹਰਿਆਣਾ, ਤੇਜੀ ਨਾਲ ਹੋ ਰਿਹਾ ਉਦਯੋਗਿਕ ਇੰਫ੍ਰਾਸਟ੍ਰਕਚਰ ਦਾ ਵਿਕਾਸ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Dr Amit Kumar Agarwal

Web Admin

Web Admin

5 Dariya News

ਨਵੀਂ ਦਿੱਲੀ , 14 Feb 2026

Last updated on: Feb 16, 2026, 15:27 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ 2047 ਵਿੱਚ ਵਿਕਸਿਤ ਭਾਰਤ ਬਨਾਉਣ ਦਾ ਟੀਚਾ ਰੱਖਿਆ ਹੈ ਇਸ ਨੂੰ ਪੂਰਾ ਕਰਨ ਵਿੱਚ ਹਰਿਆਣਾ ਦੀ ਮਹੱਤਵਪੂਰਨ ਭੂਮਿਕਾ ਰਵੇਗੀ। ਇਸ ਟੀਚੇ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਨਵੀ-ਨਵੀ ਯੋਜਨਾਵਾਂ ਬਣਾਈ ਜਾ ਰਹੀਆਂ ਹਨ। ਮੁੱਖ ਮੰਤਰੀ ਸ਼ਨਿਵਾਰ ਨੂੰ ਨਵੀਂ ਦਿੱਲੀ ਵਿੱਚ ਇੱਕ ਪ੍ਰੋਗਰਾਮ ਵਿੱਚ ਸੰਬੋਧਿਤ ਕਰ ਰਹੇ ਸਨ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਹਰਿਆਣਾ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਹਰਿਆਣਾ ਸਰਕਾਰ ਨੇ ਪਿਛਲੇ ਬਜਟ ਵਿੱਚ 10 ਨਵੀਂ ਆਈਐਮਟੀ ਬਣਾਉਣ ਦਾ ਐਲਾਨ ਕੀਤਾ ਸੀ। ਇਨ੍ਹਾਂ ਵਿੱਚੋਂ 3 ਆਈਐਮਟੀ 'ਤੇ ਤੇਜੀ ਨਾਲ ਕੰਮ ਚਲ ਰਿਹਾ ਹੈ ਬਾਕਿ 4 ਆਈਐਮਟੀ ਦਾ ਕੰਮ ਵੀ ਜਲਦ ਪੂਰਾ ਕੀਤਾ ਜਾਵੇਗਾ। ਜੀਐਸਟੀ ਵਿੱਚ ਸੂਬਾ ਪਹਿਲੇ ਸਥਾਨ 'ਤੇ ਹੈ। 

ਹਰਿਆਣਾ ਵਿੱਚ ਰੋੜ ਇੰਫ੍ਰਾਸਟ੍ਰਕਚਰ ਇਨ੍ਹਾਂ ਬੇਹਤਰ ਹੈ ਕਿ ਸਾਡੇ ਤਿੰਨ ਤੋਂ ਚਾਰ ਘੰਟੇ ਵਿੱਚ ਇੱਕ ਕੌਨੇ ਤੋਂ ਦੂਜੇ ਕੌਨੇ ਵਿੱਚ ਜਾਇਆ ਜਾ ਸਕਦਾ ਹੈ। ਦਿੱਲੀ ਏਅਰਪੋਰਟ, ਚੰਡੀਗੜ੍ਹ ਏਅਰਪੋਰਟ ਅਤੇ ਹਿਸਾਰ ਏਅਰਪੋਰਟ ਦੀ ਸਿੱਧੇ ਕਨੇਕਟੀਵਿਟੀ ਹੈ। ਇਨ੍ਹਾਂ ਸਾਰਿਆਂ ਨੂੰ ਧਿਆਨ ਵਿੱਚ ਰੱਖ ਕੇ ਨਿਵੇਸ਼ਕ ਲਗਾਤਾਰ ਹਰਿਆਣਾ ਵਿੱਚ ਆ ਰਹੇ ਹਨ, ਇਸ ਨਾਲ ਵਿਕਸਿਤ ਭਾਰਤ ਵਿੱਚ ਹਰਿਆਣਾ ਦੀ ਮਹੱਤਵਪੂਰਨ ਭੂਮਿਕਾ ਰਹਿਣ ਵਾਲੀ ਹੈ।

ਹਰਿਆਣਾ ਨੇ ਹਰ ਖੇਤਰ ਵਿੱਚ ਬਣਾਈ ਪਛਾਣ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 1966 ਵਿੱਚ ਜਦੋਂ ਹਰਿਆਣਾ-ਪੰਜਾਬ ਤੋਂ ਵੱਖ ਹੋ ਕੇ ਇੱਕ ਨਵਾਂ ਸੂਬਾ ਬਣਿਆ ਤਾਂ ਹਰ ਕਿਸੇ ਨੂੰ ਸੂਬੇ ਦੀ ਤਰੱਕੀ 'ਤੇ ਸ਼ੱਕ ਸੀ ਪਰ ਹਰਿਆਣਾ ਨੇ ਤੇਜੀ ਨਾਲ ਤਰੱਕੀ ਕੀਤੀ ਅਤੇ ਆਪਣੀ ਵੱਖ ਪਛਾਣ ਬਣਾਈ। ਅੱਜ ਭਾਰਤ ਦੀ ਸੇਨਾ ਵਿੱਚ ਹਰ ਦੂਜਾ ਜਵਾਨ ਹਰਿਆਣਾ ਤੋਂ  ਹੈ। 

ਖੇਡਾਂ  ਵਿੱਚ ਜੇਕਰ ਭਾਰਤ ਦੇ ਮੇਡਲ ਆਉਂਦੇ ਹਨ ਤਾਂ ਉਨ੍ਹਾਂ ਵਿੱਚ ਸਭ ਤੋਂ ਜਿਆਦਾ ਯੋਗਦਾਨ ਹਰਿਆਣਾ ਦੇ ਖਿਡਾਰਿਆਂ ਦਾ ਹੁੰਦਾ ਹੈ। ਫਾਰਚੂਨ 500 ਕੰਪਨਿਆਂ ਵਿੱਚੋਂ 250 ਹਰਿਆਣਾ ਵਿੱਚ ਕੰਮ ਕਰ ਰਹੀਆਂ ਹਨ। ਆਟੋਮੋਬਾਇਲ ਮੈਨਯੂਫੈਕਚਰਿੰਗ ਵਿੱਚ ਹਰਿਆਣਾ ਦੇਸ਼ ਵਿੱਚ ਪਹਿਲੇ ਸਥਾਨ 'ਤੇ ਹੈ।

ਪਲਾਨਿੰਗ ਤੋਂ ਸਥਾਪਿਤ ਕੀਤਾ ਜਾ ਰਿਹਾ ਇੰਡਸਟ੍ਰਿਅਲ ਇੰਫ੍ਰਾਸਟ੍ਰਕਚਰ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਇੰਡਸਟ੍ਰਿਅਲ ਇੰਫ੍ਰਾਸਟ੍ਰਕਚਰ ਅਜਿਹੀ ਪਲਾਨਿੰਗ ਨਾਲ ਸਥਾਪਿਤ ਕੀਤਾ ਜਾ ਰਿਹਾ ਹੈ ਕਿ ਆਉਣ ਵਾਲੇ 50 ਸਾਲਾਂ ਤੱਕ ਕੋਈ ਦਿੱਕਤ ਨਾ ਆਵੇ।  ਗੱਨੌਰ ਵਿੱਚ ਫ੍ਰੂਟ ਮੰਡੀ ਬਣ ਕੇ ਲਗਭਗ ਤਿਆਰ ਹੈ। ਬਾਕੀ ਖਾਰੀ ਬਾਵਲੀ ਦੀ ਡ੍ਰਾਈ ਫ੍ਰੂਟ ਮਾਰਕਿਟ, ਮਾਰਬਲ ਮਾਰਕਿਟ ਅਤੇ ਅਮ੍ਰਿਤਸਰ ਦੀ ਮਜੀਦ ਮਾਰਕਿਟ ਨੂੰ ਵੀ ਹਰਿਆਣਾ ਵਿੱਚ ਸਥਾਪਿਤ ਕਰਨ ਦੀ ਯੋਜਨਾ ਹੈ। 

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਹੁਣ ਕੁਦਰਤੀ ਖੇਤੀ ਵਿੱਚ ਵੀ ਪਛਾਣ ਬਣਾਵੇਗਾ। ਉੱਥੇ ਹੀ ਵਾਤਾਵਰਨ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਦੀ ਅਪੀਲ ਕੀਤੀ। ਇਸ ਤੋਂ ਬਾਅਦ 95 ਫੀਸਦੀ ਤੱਕ ਪਰਾਲੀ ਜਲਾਉਣ ਦੀ ਘਟਨਾਵਾਂ ਵਿੱਚ ਕਮੀ ਆਈ ਹੈ।

ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਬਦਲਣ ਦਾ ਕੰਮ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ 55 ਸਾਲ ਦੇਸ਼ 'ਤੇ ਸ਼ਾਸਨ ਕੀਤਾ ਜਦੋਂ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਿਰਫ 11 ਸਾਲ ਦੇ ਸ਼ਾਸਨ ਵਿੱਚ ਦੇਸ਼ ਦੀ ਤਸਵੀਰ ਬਦਲਣ ਦਾ ਕੰਮ ਕੀਤਾ।  ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ 5 ਗੁਣਾ ਘੱਟ ਸਮਾਂ ਮਿਲਿਆ ਪਰ ਉਨ੍ਹਾਂ ਨੇ ਭਾਰਤ ਨੂੰ ਵਿਕਸਿਤ ਭਾਰਤ ਵੱਲ ਲੈਅ ਜਾਉਣ ਦਾ ਕੰਮ ਕੀਤਾ। 

ਉਨ੍ਹਾਂ ਨੇ ਕਿਹਾ ਕਿ ਵਿਪੱਖ ਆਪਣੀ ਭੂਮਿਕਾ ਨਹੀਂ ਨਿਭਾ ਰਹੀ। ਪ੍ਰਧਾਨ ਮੰਤਰੀ ਨੇ ਭਾਰਤ ਨੂੰ 5ਵੀਂ ਆਰਥਿਕ ਸ਼ਕਤੀ ਬਨਾਉਣ ਦਾ ਟੀਚਾ ਰੱਖਿਆ ਸੀ, ਉਨ੍ਹਾਂ ਨੇ ਇਹ ਕਰ ਵਿਖਾਇਆ।

ਭਾਰਤ-ਈਯੂ ਸਮਝੌਤੇ ਨਾਲ ਹੋਵੇਗਾ ਲਾਭ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਰਤ ਅਤੇ ਯੂਰੋਪਿਅਨ ਸੰਗਠਨ ਨਾਲ ਹੋਏ ਭਾਰਤ-ਯੂਰੋਪਿਅਨ ਮੁਕਤ ਵਿਆਪਾਰ ਸਮਝੌਤੇ ਤੋਂ ਬਾਅਦ ਉਨ੍ਹਾਂ ਨੇ ਹਰਿਆਣਾ ਯੂਰੋਪਿਅਨ ਵਿਆਪਾਰ ਸੰਗਠਨ ਦੀ ਮੀਟਿੰਗ ਕੀਤੀ। ਇਸ ਵਿੱਚ ਉਨ੍ਹਾਂ ਨੇ ਭਾਰਤ ਸਰਕਾਰ ਦੇ ਇਸ ਫੈਸਲੇ ਦਾ ਸੁਆਗਤ ਕੀਤਾ ਅਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਸਲਾਂਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਕਾਫ਼ੀ ਲਾਭ ਮਿਲੇਗਾ। 

ਉਨ੍ਹਾਂ ਨੇ ਕੁੱਝ ਸੁਝਾਅ ਵੀ ਦਿੱਤੇ, ਜਿਨ੍ਹਾਂ ਨੂੰ ਹਰਿਆਣਾ ਦੇ ਆਗਾਮੀ ਬਜਟ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਗੁਰੂਗ੍ਰਾਮ ਦੇ ਇੰਫ੍ਰਾਸਟ੍ਰਕਚਰ ਨੂੰ ਹੋਰ ਮਜਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਗੁਰੂਗ੍ਰਾਮ ਦੇ ਨਿਚਲੇ ਇਲਾਕਿਆਂ ਲਈ ਇੱਕ ਡ੍ਰੇਨ ਦੀ ਪਲਾਇੰਗ ਕੀਤੀ ਗਈ। ਉੱਥੇ ਹੀ ਪੀਣ ਦੇ ਪਾਣੀ ਦੀ ਸਮੱਸਿਆ ਲਈ ਅਜਿਹੀ ਯੋਜਨਾ ਤਿਆਰ ਕੀਤੀ ਗਈ ਹੈ ਕਿ ਗੁਰੂਗ੍ਰਾਮ ਨੂੰ ਆਉਣ ਵਾਲੇ 50 ਸਾਲਾਂ ਤੱਕ ਕੋਈ ਸਮੱਸਿਆ ਨਹੀਂ ਹੋਵੇਗੀ।

ਇਸ ਮੌਕੇ 'ਤੇ ਉਦਯੋਗ ਅਤੇ ਵਣਜ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਡਾਇਰੈਟਰ ਜਨਰਲ ਸ੍ਰੀ ਯਸ਼ ਗਰਗ, ਐਚਐਸਆਈਆਈਡੀਸੀ ਦੇ ਸੀਸੀਆਈ ਸੁਨੀਲ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜ਼ੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Dr Amit Kumar Agarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD