Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਖੂਨਦਾਨ ਸਭ ਤੋਂ ਉੱਤਮ ਦਾਨ : ਕੁਲਵੰਤ ਸਿੰਘ

ਪਿੰਡ ਸ਼ਿਆਮਪੁਰ ਵਿਖੇ ਸ਼ਿਵਰਾਤਰੀ ਮੌਕੇ ਲਗਾਇਆ ਗਿਆ ਵਿਸ਼ਾਲ ਖੂਨਦਾਨ ਕੈਂਪ

Kulwant Singh Mohali, SAS Nagar, Mohali, SAS Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Blood Donation Camp

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 15 Feb 2026

Last updated on: Feb 16, 2026, 16:21 IST

ਮੋਹਾਲੀ ਜ਼ਿਲ੍ਹੇ ਦੇ ਪਿੰਡ ਸ਼ਿਆਮਪੁਰ ਵਿਖੇ ਨੌਜਵਾਨਾਂ ਵੱਲੋਂ ਲਗਾਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਖੂਨਦਾਨੀਆਂ ਦਾ ਹੌਸਲਾ ਵਧਾਇਆ ਅਤੇ ਕਿਹਾ ਕਿ ਖੂਨਦਾਨ ਦੁਨੀਆਂ ਦਾ ਸਭ ਤੋਂ ਉੱਤਮ ਦਾਨ ਹੈ। ਇਹ ਅਜਿਹਾ ਦਾਨ ਹੈ, ਜਿਸ ਨਾਲ ਕਿਸੇ ਵੀ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਹਰ ਹਸਪਤਾਲ ਵਿੱਚ ਮਰੀਜ਼ਾਂ ਲਈ ਖੂਨ ਦੀ ਲੋੜ ਹਮੇਸ਼ਾ ਰਹਿੰਦੀ ਹੈ। ਜਦੋਂ ਕੋਈ ਆਪਣਾ ਨਜ਼ਦੀਕੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ ਅਤੇ ਉਸ ਨੂੰ ਖੂਨ ਦੀ ਲੋੜ ਪੈਂਦੀ ਹੈ ਤਾਂ ਪਰਿਵਾਰ ਵੱਲੋਂ ਖੂਨ ਦੇ ਪ੍ਰਬੰਧ ਲਈ ਕਾਫੀ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। 

ਅਜਿਹੇ ਵੇਲੇ ਖੂਨ ਦੀ ਇੱਕ ਬੋਤਲ ਮਿਲਣ ਨਾਲ ਪਰਿਵਾਰ ਨੂੰ ਵੱਡੀ ਰਾਹਤ ਮਿਲਦੀ ਹੈ ਅਤੇ ਇਸ ਦੀ ਅਸਲ ਮਹੱਤਤਾ ਦਾ ਅਹਿਸਾਸ ਹੁੰਦਾ ਹੈ। ਵਿਧਾਇਕ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਸਰਪੰਚ ਗੁਰਮੁਖ ਗਿਰ ਦੇ ਯਤਨਾਂ ਸਦਕਾ ਆਯੋਜਿਤ ਕੀਤਾ ਗਿਆ ਹੈ। ਉਨ੍ਹਾਂ ਸਰਪੰਚ ਅਤੇ ਉਨ੍ਹਾਂ ਦੀ ਸਮੂਹ ਟੀਮ ਨੂੰ ਇਸ ਸਮਾਜ ਸੇਵਾ ਲਈ ਮੁਬਾਰਕਬਾਦ ਦਿੱਤੀ ਅਤੇ ਧੰਨਵਾਦ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਸਰਪੰਚ ਵੱਲੋਂ ਪਿੰਡ ਵਿੱਚ ਐਸ ਸੀ ਭਾਈਚਾਰੇ ਲਈ ਧਰਮਸ਼ਾਲਾ ਅਤੇ ਜੰਝ ਘਰ ਬਣਾਉਣ ਦੀ ਮੰਗ ਰੱਖੀ ਗਈ ਹੈ, ਜੋ ਬਹੁਤ ਜ਼ਰੂਰੀ ਹੈ। ਉਨ੍ਹਾਂ ਹਾਜ਼ਰੀਨ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਪਿੰਡ ਵਿੱਚ ਧਰਮਸ਼ਾਲਾ ਅਤੇ ਜੰਝ ਘਰ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।

ਵਿਧਾਇਕ ਨੇ ਕਿਹਾ ਕਿ ਪਹਿਲਾਂ ਵਿਆਹ ਸਮਾਗਮਾਂ ਦੌਰਾਨ ਰਿਸ਼ਤੇਦਾਰ ਅਤੇ ਆਂਢੀ-ਗੁਆਂਢੀ ਮਿਲ ਕੇ ਤਿਆਰੀਆਂ ਕਰਦੇ ਸਨ, ਜਿਸ ਨਾਲ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਸੀ ਅਤੇ ਖਾਣ-ਪੀਣ ਵਿੱਚ ਵੀ ਸ਼ੁੱਧਤਾ ਰਹਿੰਦੀ ਸੀ। ਪਰ ਸਮੇਂ ਦੇ ਬਦਲਾਅ ਨਾਲ ਅੱਜ ਇਹ ਰਿਵਾਜ ਘੱਟ ਹੋ ਗਿਆ ਹੈ ਅਤੇ ਮੈਰਿਜ ਪੈਲਸਾਂ ਵਿੱਚ ਵਿਆਹ ਕਰਨਾ ਇਕ ਦਿਖਾਵਾ ਬਣ ਗਿਆ ਹੈ, ਜਿਸ ਨਾਲ ਮੱਧ ਵਰਗ ਦੇ ਪਰਿਵਾਰਾਂ 'ਤੇ ਆਰਥਿਕ ਬੋਝ ਪੈਂਦਾ ਹੈ।

ਇਸ ਮੌਕੇ ਸਰਪੰਚ ਗੁਰਮੁਖ ਗਿਰ ਤੋਂ ਇਲਾਵਾ ਗੁਰਪ੍ਰੀਤ ਸਿੰਘ ਬਰਿਆਲੀ, ਡਾ. ਕੁਲਦੀਪ ਸਿੰਘ ਅਤੇ ਅਵਤਾਰ ਸਿੰਘ ਮੌਲੀ ਵੈਦਵਾਨ ਵੀ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , SAS Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD