Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਸਮਾਜ ਵਿੱਚ ਜਾਤ-ਪਾਤ ਦਾ ਵਿਤਕਰਾ ਗੁਰੂ ਸਾਹਿਬਾਨ ਦੇ ਸਿਧਾਂਤ ਦੇ ਵਿਰੁੱਧ - ਜਸਵੀਰ ਸਿੰਘ ਗੜ੍ਹੀ

Jasvir Singh Garhi, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਅੰਮ੍ਰਿਤਸਰ , 15 Feb 2026

Last updated on: Feb 16, 2026, 16:24 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਗੁਰੁ ਰਾਮਦਾਸ ਸਾਹਿਬ ਜੀ ਦੇ ਦਰ ਉੱਪਰ ਨਤਮਸਤਕ ਹੋਣ ਤੋਂ ਬਾਅਦ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਗੁਰੁ ਸਾਹਿਬ ਦਾ ਕੋਟਿਨ-ਕੋਟਿ ਸ਼ੁਕਰਾਨਾਂ ਕਰਦੇ ਹਨ ਜਿਨ੍ਹਾਂ ਦੀ ਮਿਹਰ ਸਦਕਾ ਉਨ੍ਹਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। 

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸੂਚਨਾ ਕੇਂਦਰ ਵਿਖੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਲੋਪੋਕੇ ਸ੍ਰੀ ਖੁਸ਼ਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਦੇ ਨਜ਼ਦੀਕ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਮਨੁੱਖਤਾ ਅਤੇ ਸਰਬ ਸਾਂਝੀਵਾਲਤਾ ਦਾ ਜੋ ਉਪਦੇਸ਼ ਦਿੱਤਾ ਗਿਆ ਹੈ ਉਸ ਨੂੰ ਆਪਣੇ ਅਮਲੀ ਜੀਵਨ ਵਿੱਚ ਵੀ ਅਪਨਾਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਸਮਾਜ ਵਿੱਚ ਅਜੇ ਵੀ ਜਾਤ-ਪਾਤ ਨੂੰ ਲੈ ਕੇ ਕੁਝ ਵਿਤਕਰਾ ਦੇਖਣ ਨੂੰ ਮਿਲਦਾ ਹੈ ਜੋ ਕਿ ਗੁਰੂ ਸਾਹਿਬਾਨ ਦੇ ਸਿਧਾਂਤ ਦੇ ਬਿਲਕੁੱਲ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਂਦਿਆਂ ਉਹ ਸਮਾਜ ਵਿੱਚ ਹੋ ਰਹੇ ਇਸ ਵਿਤਕਰੇ ਨੂੰ ਵੀ ਹੋਰ ਵੀ ਨੇੜੇ ਤੋਂ ਮਹਿਸੂਸ ਕਰ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਇਸ ਸਾਲ ਵਿੱਚ ਉਨ੍ਹਾਂ ਦੇ ਦਫ਼ਤਰ ਵਿੱਚ 3750 ਸ਼ਿਕਾਇਤਾਂ ਜਾਤ-ਪਾਤ ਦੇ ਹੋ ਰਹੇ ਵਿਤਕਰੇ ਨਾਲ ਸਬੰਧਿਤ ਪਹੁੰਚ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ‘ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ’ ਦੇ ਮਹਾਂਵਾਕ ਉੱਪਰ ਚੱਲਦਿਆਂ ਕਮਿਸ਼ਨ ਵੱਲੋਂ ਜਾਤੀ ਵਿਤਕਰਿਆਂ ਨੂੰ ਖ਼ਤਮ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਆਪਣੇ ਫ਼ਰਜ਼ਾਂ ਦੀ ਅਦਾਇਗੀ ਤੋਂ ਕਦੀ ਪਿੱਛੇ ਨਹੀਂ ਹੱਟੇਗਾ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦਾ ਜੁਆਬ ਦਿੰਦਿਆਂ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕੁਝ ਰਾਜਨੀਤਿਕ ਆਗੂਆਂ ਦੀ ਸੋਚ ਵਿੱਚ ਅਜੇ ਵੀ ਜਾਤੀਵਾਦ ਘਰ ਕਰੀ ਬੈਠੀ ਹੈ ਅਤੇ ਇਹੀ ਕਾਰਨ ਹੈ ਕਿ ਉਹ ਵਾਰ-ਵਾਰ ਜਾਤੀਵਾਦ ਸਬੰਧੀ ਗਲਤ ਟਿੱਪਣੀਆਂ ਕਰ ਦਿੰਦੇ ਹਨ। 

ਸ੍ਰੀ ਗੜ੍ਹੀ ਨੇ ਕਿਹਾ ਕਿ ਉਨ੍ਹਾਂ ਅੱਜ ਵਾਹਿਗੁਰੂ ਅੱਗੇ ਇਹ ਵੀ ਅਰਦਾਸ ਕੀਤੀ ਹੈ ਕਿ ਸੱਚੇ ਪਾਤਸ਼ਾਹ ਅਜਿਹੇ ਲੋਕਾਂ ਨੂੰ ਸਮੁੱਤ ਬਖਸ਼ਣ ਜੋ ਸਮਾਜ ਨੂੰ ਜਾਤਾਂ-ਪਾਤਾਂ ਵਿੱਚ ਵੰਡਣ ਦੀ ਰਾਜਨੀਤੀ ਕਰਦੇ ਹਨ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD