Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਹੁਸ਼ਿਆਰਪੁਰ ਨੇਚਰ ਫੈਸਟ-2026 : ਕੁਦਰਤ, ਰੋਮਾਂਚ ਤੇ ਸੱਭਿਆਚਾਰ ਦਾ ਇੱਕ ਵਿਲੱਖਣ ਉਤਸਵ

ਕੁਦਰਤ ਨਾਲ ਜੁੜਨ ਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਪਹਿਲ : ਆਸ਼ਿਕਾ ਜੈਨ

Aashika Jain, DC Hoshiarpur, Deputy Commissioner Hoshiarpur, Hoshiarpur, Hoshiarpur Nature Fest 2026

Web Admin

Web Admin

5 Dariya News

ਹੁਸ਼ਿਆਰਪੁਰ , 15 Feb 2026

Last updated on: Feb 16, 2026, 16:46 IST

ਹੁਸ਼ਿਆਰਪੁਰ ਵਿੱਚ ਆਯੋਜਿਤ ਨੇਚਰ ਫੈਸਟ-2026 ਸੈਲਾਨੀਆਂ ਅਤੇ ਸਥਾਨਕ ਲੋਕਾਂ ਲਈ ਕੁਦਰਤ, ਰੋਮਾਂਚ ਅਤੇ ਸੱਭਿਆਚਾਰ ਦਾ ਸ਼ਾਨਦਾਰ ਸੰਗਮ ਬਣ ਕੇ ਉੱਭਰ ਰਿਹਾ ਹੈ। ਦੋ ਦਿਨਾਂ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਕੁਦਰਤ ਦੀ ਗੋਦ ਵਿੱਚ ਸਮਾਂ ਬਿਤਾਇਆ। ਸ਼ਨੀਵਾਰ ਸਵੇਰੇ ਸੈਲਾਨੀਆਂ ਨੇ ਚੌਹਾਲ ਵਿੱਚ ਜੰਗਲ ਸਫਾਰੀ ਅਤੇ ਬੋਟਿੰਗ ਦਾ ਆਨੰਦ ਮਾਣਿਆ ਅਤੇ ਕੁਦਰਤੀ ਸੁੰਦਰਤਾ ਦਾ ਨੇੜਿਓਂ ਅਨੁਭਵ ਕੀਤਾ। 

ਐਤਵਾਰ ਸਵੇਰੇ ਟ੍ਰੈਕਿੰਗ, ਬਰਡ ਵਾਚਿੰਗ ਅਤੇ ਆਫ-ਰੋਡਿੰਗ ਗਤੀਵਿਧੀਆਂ ਰਾਹੀਂ ਭਾਗੀਦਾਰਾਂ ਨੇ ਕੁਦਰਤ ਦੇ ਵਿਭਿੰਨ ਰੰਗਾਂ ਨੂੰ ਜਾਣਿਆ। ਸ਼ਨੀਵਾਰ ਸ਼ਾਮ ਨੂੰ ਸੋਲਿਸ ਠਰੋਲੀ ਵਿਖੇ ਆਯੋਜਿਤ ਨਾਈਟ ਕੈਂਪਿੰਗ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਸੈਲਾਨੀਆਂ ਨੇ ਖੁੱਲ੍ਹੇ ਆਸਮਾਨ ਥੱਲੇ ਕੈਂਪਿੰਗ ਦਾ ਅਨੰਦ ਲਿਆ, ਜਦਕਿ ਓਪਨ ਮਾਈਕ ਅਤੇ ਸੰਗੀਤਕ ਪੇਸ਼ਕਾਰੀਆਂ ਨੇ ਮਾਹੌਲ ਨੂੰ ਯਾਦਗਾਰੀ ਬਣਾ ਦਿੱਤਾ।

ਐਤਵਾਰ ਸਵੇਰੇ ਲਾਜਵੰਤੀ ਸਪੋਰਟਸ ਸਟੇਡੀਅਮ ਤੋਂ ਕੁਕਾਨੇਟ-ਦੇਹਰੀਆਂ ਤੱਕ ਇੱਕ ਆਫ-ਰੋਡਿੰਗ ਐਡਵੈਂਚਰ ਦਾ ਆਯੋਜਨ ਕੀਤਾ ਗਿਆ। ਇਸ ਦੇ ਨਾਲ ਹੀ ਲੋਕਾਂ ਨੇ ਸੱਭਿਆਚਾਰਕ ਪ੍ਰੋਗਰਾਮਾਂ ਅਤੇ ਵੱਖ-ਵੱਖ ਸਟਾਲਾਂ ਦਾ ਭਰਪੂਰ ਆਨੰਦ ਮਾਣਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਨੇਚਰ ਫੈਸਟ ਦਾ ਉਦੇਸ਼ ਸੈਲਾਨੀਆਂ ਨੂੰ ਹੁਸ਼ਿਆਰਪੁਰ ਦੀ ਕੁਦਰਤੀ ਸੁੰਦਰਤਾ ਅਤੇ ਸੈਰ-ਸਪਾਟਾ ਸੰਭਾਵਨਾ ਤੋਂ ਜਾਣੂ ਕਰਵਾਉਣਾ ਹੈ। 

ਇਹ ਸਮਾਗਮ ਲੋਕਾਂ ਨੂੰ ਰੋਮਾਂਚ ਅਤੇ ਮਨੋਰੰਜਨ ਨਾਲ ਕੁਦਰਤ ਦੇ ਨੇੜੇ ਲਿਆਉਣ ਲਈ ਇੱਕ ਮਹੱਤਵਪੂਰਨ ਪਹਿਲ ਹੈ। ਉਨ੍ਹਾਂ ਦੱਸਿਆ ਕਿ 16 ਫਰਵਰੀ ਨੂੰ ਸੈਲਾਨੀਆਂ ਨੂੰ ਉੱਨਤੀ, ਫੈਪਰੋ ਅਤੇ ਸਿਟਰਸ ਯੂਨਿਟਾਂ ਦਾ ਉਦਯੋਗਿਕ ਦੌਰਾ ਕਰਵਾਇਆ ਜਾਵੇਗਾ। ਮੀਆਵਾਕੀ ਸਾਈਟ ਵਿਜ਼ਟ, ਵਨ ਚੇਤਨਾ ਪਾਰਕ ਵਿਚ ਕਿਡਸ ਕਾਰਨੀਵਾਲ, ਲਾਜਵੰਤੀ ਸਟੇਡੀਅਮ ਵਿਖੇ ਸੱਭਿਆਚਾਰਕ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਵੱਖ-ਵੱਖ ਪੇਸ਼ਕਾਰੀਆਂ ਅਤੇ ਮੁਕਾਬਲਿਆਂ ਦੇ ਨਤੀਜੇ 17 ਫਰਵਰੀ ਨੂੰ ਘੋਸ਼ਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਸਿੰਗਰ ਨਾਈਟ ਖਿੱਚ ਦਾ ਕੇਂਦਰ ਰਹੇਗੀ। ਉਨ੍ਹਾਂ ਦੱਸਿਆ ਕਿ 17 ਤਰੀਕ ਨੂੰ ਹੀ ਬੰਬੂਘਾਟ-2 ਦੀ ਸਟਾਰ ਕਾਸਟ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੀ ਹੈ, ਜਿਸ ਵਿੱਚ ਸਿੰਮੀ ਚਾਹਲ, ਐਮੀ ਵਿਰਕ, ਕਰਮਜੀਤ ਅਨਮੋਲ ਦਰਸ਼ਕਾਂ ਨਾਲ ਰੂ-ਬ-ਰੂ ਹੋਣਗੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਵਿਲੱਖਣ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਵਾਤਾਵਰਣ ਸੁਰੱਖਿਆ ਅਤੇ ਸਥਾਨਕ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਦੇ ਯਤਨਾਂ ਨੂੰ ਸਫਲ ਬਣਾਉਣ। ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ ਮੁਕੇਰੀਆਂ ਓਇਸ਼ੀ ਮੰਡਲ, ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਵਧੀਕ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur , Hoshiarpur Nature Fest 2026

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD