Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ 'ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਬਰਨਾਲਾ ਵਿਚ "ਮੁੱਖ ਮੰਤਰੀ ਸਿਹਤ ਯੋਜਨਾ" ਦੀ ਪ੍ਰਗਤੀ ਦਾ ਜਾਇਜ਼ਾ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harpreet Singh, DC Barnala, Deputy Commissioner Barnala, Barnala, Mukh Mantri Sehat Yojna

5 Dariya News

5 Dariya News

5 Dariya News

ਬਰਨਾਲਾ , 16 Feb 2026

Last updated on: Feb 16, 2026, 17:28 IST

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਅਚਨਚੇਤੀ ਦੌਰਾ ਕਰਕੇ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਰੋਜ਼ਾਨਾ 21 ਥਾਵਾਂ 'ਤੇ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ, ਜਿਸ ਨੂੰ ਹੋਰ ਤੇਜ਼ ਕੀਤਾ ਜਾਵੇ। 

ਓਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ।

ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਮੌਕੇ 'ਤੇ ਕਾਰਡ ਬਣ ਕੇ 70 ਫੀਸਦੀ ਮਰੀਜ਼ਾਂ ਦੇ ਇਲਾਜ ਦਾ ਬਿੱਲ ਜ਼ੀਰੋ ਆ ਰਿਹਾ ਹੈ। ਓਨ੍ਹਾਂ ਕਿਹਾ ਕਿ ਮਰੀਜ਼ ਦੇ ਦਾਖਲ ਹੋਣ ਤੋਂ ਲੈ ਕੇ ਛੁੱਟੀ ਹੋਣ ਤੱਕ ਸਾਰੀਆਂ ਦਵਾਈਆਂ, ਟੈਸਟ ਅਤੇ ਅਪਰੇਸ਼ਨ ਬਿਲਕੁਲ ਮੁਫ਼ਤ ਹਨ। ਓਨ੍ਹਾਂ ਕਿਹਾ ਕਿ ਇਹ ਨਿਵੇਕਲੀ ਸਿਹਤ ਯੋਜਨਾ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੜ੍ਹੇ-ਲਿਖੇ ਨੌਜਵਾਨ ਸਬ ਅਪਰੇਟਰ ਵਜੋਂ ਰੋਜ਼ਗਾਰ ਪਾ ਸਕਦੇ ਹਨ। ਓਨ੍ਹਾਂ ਕਿਹਾ ਕਿ ਅਜਿਹੇ ਨੌਜਵਾਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਸਕੀਮ ਦੀ ਰਜਿਸਟ੍ਰੇਸ਼ਨ ਵਿੱਚ ਕਾਰਜਸ਼ੀਲ ਹੋ ਕੇ ਰੋਜ਼ਗਾਰ ਹਾਸਲ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ ਅਤੇ ਭਵਿੱਖ ਵਿੱਚ 'ਸਿਹਤ ਮਿੱਤਰ' ਅਤੇ ਡਾਟਾ ਐਂਟਰੀ ਆਪਰੇਟਰਾਂ ਦੀ ਭਰਤੀ ਵੇਲੇ ਇਨ੍ਹਾਂ ਨੌਜਵਾਨਾਂ ਨੂੰ ਤਰਜੀਹ ਦਿੱਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ 21 ਵਿਸ਼ੇਸ਼ ਕੈਂਪਾਂ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.) ਨੂੰ ਵੀ ਯੋਜਨਾ ਨਾਲ ਜੋੜਿਆ ਗਿਆ ਹੈ, ਤਾਂ ਜੋ ਲੋਕ ਆਪਣੇ ਨੇੜਲੇ ਕੇਂਦਰਾਂ ’ਤੇ ਕਾਰਡ ਬਣਵਾ ਸਕਣ। ਉਨ੍ਹਾਂ ਕਿਹਾ ਕਿ ਹੁਣ ਤੱਕ 15000 ਤੋਂ ਵੱਧ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਉਣ ਦਿੱਤੀ ਜਾਵੇ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਹੋਰ ਤੇਜ਼ ਕੀਤੀ ਜਾਵੇ ਤਾਂ ਜੋ ਸਾਰੇ ਯੋਗ ਲੋਕ ਇਸ ਸਕੀਮ ਦਾ ਲਾਹਾ ਲੈ ਸਕਣ।

 ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਅੰਮ੍ਰਿਤ ਸਿੰਘ ਢਿੱਲਵਾਂ, ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ, ਐੱਸ ਐੱਸ ਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਆਈ ਪੀ ਐੱਸ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਆਈ ਏ ਐੱਸ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਪੀ ਸੀ ਐੱਸ, ਐੱਸ ਡੀ ਐੱਮ ਤਪਾ ਆਯੂਸ਼ ਗੋਇਲ ਆਈ ਏ ਐੱਸ, ਐੱਸ ਡੀ ਐੱਮ ਮਹਿਲ ਕਲਾਂ ਬੇਅੰਤ ਸਿੰਘ ਸਿੱਧੂ ਪੀ ਸੀ ਐੱਸ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ, ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਇਸ਼ਵਿੰਦਰ ਸਿੰਘ ਜੰਡੂ ਤੇ ਯੂਥ ਕੋਆਰਡੀਨੇਟਰ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harpreet Singh , DC Barnala , Deputy Commissioner Barnala , Barnala , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD