Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ

ਸੰਗਰੂਰ ਜ਼ਿਲ੍ਹੇ ’ਚ ਰੋਜ਼ਾਨਾ 40 ਵਿਸ਼ੇਸ਼ ਕੈਂਪਾਂ ਅਤੇ ਕਾਮਨ ਸਰਵਿਸ ਸੈਂਟਰਾਂ ਰਾਹੀਂ ਬਣਾਏ ਜਾ ਰਹੇ ਹਨ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ : ਡਾ. ਬਲਬੀਰ ਸਿੰਘ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rahul Chaba, DC Sangrur, Deputy Commissioner Sangrur, Sangrur, Mukh Mantri Sehat Yojna

Web Admin

Web Admin

5 Dariya News

ਸੰਗਰੂਰ , 16 Feb 2026

Last updated on: Feb 16, 2026, 17:33 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੀ ਪ੍ਰਗਤੀ ਦਾ ਉੱਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ। ਉਨ੍ਹਾਂ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਮਿਸ਼ਨ ਮੋਡ ਵਿੱਚ ਮੁਕੰਮਲ ਕੀਤਾ ਜਾਵੇ। 

ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਸਹਾਇਕ ਕਮਿਸ਼ਨਰ ਕ੍ਰਿਪਾਲਵੀਰ ਸਿੰਘ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਇਸ ਦਿਸ਼ਾ ਵੱਲ ਇੱਕ ਕ੍ਰਾਂਤੀਕਾਰੀ ਪਹਿਲ ਹੈ। 

ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਆਮ ਲੋਕਾਂ ਨੂੰ ਆਰਥਿਕ ਬੋਝ ਤੋਂ ਰਾਹਤ ਦਿੰਦਿਆਂ ਉਨ੍ਹਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਪੱਧਰ ’ਤੇ ਮਾਈਕਰੋ ਮੈਨੇਜਮੈਂਟ ਕੀਤੀ ਗਈ ਹੈ, ਜਿਸ ਅਧੀਨ ਹਲਕਾ ਪੱਧਰ ’ਤੇ ਟੀਚੇ ਨਿਰਧਾਰਤ ਕਰਕੇ ਰੋਜ਼ਾਨਾ ਪ੍ਰਗਤੀ ਦੀ ਸਮੀਖਿਆ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਰੋਜ਼ਾਨਾ 8 ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹੇ ਵਿੱਚ ਕੁੱਲ 40 ਵਿਸ਼ੇਸ਼ ਕੈਂਪ ਲੱਗ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.) ਨੂੰ ਵੀ ਯੋਜਨਾ ਨਾਲ ਜੋੜਿਆ ਗਿਆ ਹੈ, ਤਾਂ ਜੋ ਲੋਕ ਆਪਣੇ ਨੇੜਲੇ ਕੇਂਦਰਾਂ ’ਤੇ ਕਾਰਡ ਬਣਵਾ ਸਕਣ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਬ-ਆਪਰੇਟਰ ਵਜੋਂ ਰਜਿਸਟਰੇਸ਼ਨ ਕਰਵਾ ਕੇ ਇਸ ਪ੍ਰਕਿਰਿਆ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸਰਕਾਰੀ ਯੋਜਨਾ ਦੀ ਰਫ਼ਤਾਰ ਵਧੇਗੀ, ਉੱਥੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਸਿਰਜੇ ਜਾਣਗੇ।

ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਜਾਂ ਪ੍ਰਸ਼ਾਸਕੀ ਰੁਕਾਵਟ ਆਉਣ ’ਤੇ ਉਸ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਰਡ ਦੀ ਪ੍ਰਕਿਰਿਆ ਦੀ ਲਗਾਤਾਰ ਉੱਚ ਪੱਧਰ ’ਤੇ ਸਮੀਖਿਆ ਕੀਤੀ ਜਾ ਰਹੀ ਹੈ, ਤਾਂ ਜੋ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

ਸਿਹਤ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਸੰਗਰੂਰ ਜ਼ਿਲ੍ਹਾ ਇਸ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾਵੇਗਾ। ਮੀਟਿੰਗ ਦੌਰਾਨ ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rahul Chaba , DC Sangrur , Deputy Commissioner Sangrur , Sangrur , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD