Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਵਿਰਾਸਤੀ ਮੇਲਾ-2026 : ਨਾਟਕ 1675 ਦਾ ਸਫ਼ਲ ਮੰਚਨ ਦਰਸ਼ਕਾਂ ਨੂੰ ਭਾਵੁਕ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦੇ ਗਿਆ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਾਟਕ ਦੀ ਪੇਸ਼ਕਾਰੀ ਸ਼ਲਾਘਾਯੋਗ -ਹਰਚੰਦ ਸਿੰਘ ਬਰਸਟ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਪਟਿਆਲਾ , 16 Feb 2026

Last updated on: Feb 17, 2026, 11:48 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪਟਿਆਲਾ ਵਿਰਾਸਤੀ ਮੇਲੇ -2026 ਦੀ ਪੰਜਵੀਂ ਸ਼ਾਮ ਇੱਥੇ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਡਾ. ਅਮਰਜੀਤ ਗਰੇਵਾਲ ਦੇ ਲਿਖੇ ਨਾਟਕ 1675 ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਇਤਿਹਾਸ ਤੋਂ ਭਵਿੱਖ ਤੱਕ ਦੇ ਸੰਵਾਦ ਨਾਲ ਬਾਖੂਬੀ ਜੋੜਨ ਦਾ ਕੰਮ ਕੀਤਾ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਜਿਹੇ ਨਾਟਕ ਕਰਵਾ ਕੇ ਲੋਕਾਂ ਨੂੰ ਇਤਿਹਾਸ ਤੇ ਸਾਡੀ ਅਣਮੁੱਲੀ ਵਿਰਾਸਤ ਨਾਲ ਜੋੜਨਾ ਸ਼ਲਾਘਯੋਗ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੇ ਵਿਰਾਸਤੀ ਮੇਲੇ ਕਰਵਾਉਣੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਵਧਣ ਲਈ ਸਹਾਈ ਹੋਣਗੇ।

ਸ. ਬਰਸਟ ਨੇ ਕਿਹਾ ਕਿ 1675 ਦਾ ਸਾਲ ਇੱਕ ਤਾਰੀਖ ਹੀ ਨਹੀਂ ਸੀ ਬਲਕਿ ਮਨੁੱਖੀ ਚੇਤਨਾ ਦੇ ਵਿਕਾਸ ਵਿੱਚ ਇਕ ਕੌਸਮਿਕ ਧਮਾਕਾ ਸੀ, ਕਿਉਂਕਿ ਇਸ ਵਰ੍ਹੇ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਲਈ ਆਪਣਾ ਸੀਸ ਵਾਰ ਕੇ ਸਰਬੱਤ ਦੇ ਭਲੇ ਦੀ ਪ੍ਰੰਪਰਾ ਨੂੰ ਹੋਰ ਤੇਜੀ ਨਾਲ ਅੱਗੇ ਵਧਾਇਆ ਸੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਮੰਚ-ਰੰਗਮੰਚ ਦੇ ਕਲਾਕਾਰਾਂ ਵੱਲੋਂ ਇਸ ਵਿਲੱਖਣ ਨਾਟਕ ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਇਤਿਹਾਸ ਤੋਂ ਭਵਿੱਖ ਤੱਕ ਦੇ ਸੰਵਾਦ ਨਾਲ ਜੋੜਿਆ ਹੈ।

ਏ ਡੀ ਸੀ ਨੇ ਨੋਡਲ ਅਫ਼ਸਰ ਨਮਨ ਮਾਰਕੰਨ ਤੇ ਉਨ੍ਹਾਂ ਦੀ ਟੀਮ ਵੱਲੋਂ ਉਤਰ ਖੇਤਰੀ ਸੱਭਿਆਚਾਰਕ ਕੇਂਦਰ ਦੇ ਸਹਾਇਕ ਡਾਇਰੈਕਟਰ ਰਵਿੰਦਰ ਸ਼ਰਮਾ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਈ ਇਸ ਦਿਲਕਸ਼ ਪੇਸ਼ਕਾਰੀ ਲਈ ਡਾਇਰੈਕਟਰ ਕੇਵਲ ਧਾਲੀਵਾਲ ਤੇ ਸਮੁੱਚੇ ਕਲਾਕਾਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਪਟਿਆਲਵੀਆਂ ਨੂੰ ਸੱਦਾ ਦਿੱਤਾ ਕਿ ਉਹ ਪਟਿਆਲਾ ਵਿਰਾਸਤੀ ਮੇਲੇ ਦੇ ਬਾਕੀ ਰਹਿੰਦੇ ਪ੍ਰੋਗਰਾਮਾਂ ਵਿੱਚ ਵੀ ਇਸੇ ਤਰ੍ਹਾਂ ਹੁੰਮ-ਹੁੰਮਾ ਕੇ ਸ਼ਿਰਕਤ ਕਰਨ। 

ਇਸ ਮੌਕੇ ਡਾਇਰੈਕਟਰ ਕੇਵਲ ਧਾਲੀਵਾਲ, ਪਦਮ ਸ੍ਰੀ ਪ੍ਰਾਣ ਸੱਭਰਵਾਲ ਸਮੇਤ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਮੰਚ-ਰੰਗਮੰਚ, ਅੰਮ੍ਰਿਤਸਰ ਦੀ ਟੀਮ ਵੱਲੋਂ ਪੇਸ਼ ਕੀਤੇ ਨਾਟਕ '1675' ਨੇ ਇਤਿਹਾਸ ਤੋਂ ਭਵਿੱਖ ਤੱਕ ਦੇ ਸੰਵਾਦ ਨੂੰ ਬਾਖੂਬੀ ਪੇਸ਼ ਕਰਦੇ ਹੋਏ 1675 ਦੇ ਚਾਂਦਨੀ ਚੌਂਕ ਦੇ ਤਸੀਹਿਆਂ ਦੇ ਇਤਿਹਾਸ ਤੋਂ 2026 ਤੱਕ ਦੇ ਆਰਟੀਫਿਸ਼ੀਲ ਇੰਟੈਲੀਜੈਂਸ ਤੇ ਪ੍ਰਯੋਗਸ਼ਾਲਾ ਭਰੇ ਸੰਸਾਰ ਨੂੰ ਦਿਖਾਇਆ ਹੈ। 

ਇਸ ਨਾਟਕ ਦੇ ਸਫ਼ਲ ਮੰਚਨ ਨੇ ਦਰਸ਼ਕਾਂ ਨੂੰ ਭਾਵੁਕ ਕੀਤਾ। ਇਸ ਨਾਟਕ ਵਿੱਚ ਰੋਸ਼ਨੀ ਦਾ ਪ੍ਰਭਾਵ ਹਰਮੀਤ ਸਿੰਘ ਭੁੱਲਰ ਨੇ ਦਿੱਤਾ ਹੈ, ਗਾਇਕ ਕੁਸ਼ਾਗਰ ਕਾਲੀਆ, ਮਿਉਜਿਕ ਹਰਿੰਦਰ ਸੋਹਲ, ਸਕਰੀਨ ਸ਼ਿਵਮ, ਫੋਟੋਗ੍ਰਾਫੀ ਸਵਰਨਜੀਤ ਸਵੀ ਤੇ ਪ੍ਰੋਡਕਸ਼ਨ ਇੰਚਾਰਜ ਇਮੈਨੁਅਲ ਸਿੰਘ ਹਨ। ਜਦਕਿ ਕਲਾਕਾਰਾਂ ਵਿਚ ਸਜਨ ਕੋਹਿਨੂਰ, ਵਿਸ਼ੂ ਸ਼ਰਮਾ, ਹਰਪ੍ਰੀਤ ਸਿੰਘ, ਹਰਸ਼ਿਤਾ, ਗੁਰਲੀਨ, ਡਾ. ਆਤਮਾ ਸਿੰਘ ਗਿੱਲ, ਯੁਵਨੀਸ਼ ਸ਼ਰਮਾ, ਰੋਬਨਜੀਤ ਸਿੰਘ, ਵਿਕਾਸ ਜੋਸ਼ੀ, ਆਕਾਸ਼ਦੀਪ ਸਿੰਘ, ਕਬੀਰ, ਇੰਦਰਜੀਤ, ਸੁਖਮਨ ਸਿੰਘ, ਨਿਤਿਨ ਕਪੂਰ, ਨਿਸ਼ਾਨ ਸਿੰਘ ਤੇ ਜਸਵੰਤ ਸਿੰਘ ਸ਼ਾਮਲ ਸਨ।

ਇਕ ਪਾਸੇ ਆਰਾ, ਕੜਾਹਾ, ਲੋਗੜ ਤੇ ਦੂਜੇ ਪਾਸੇ ਸਰਵਰ, ਕੋਡ, ਅਲਗੋਰਦਿਮ, ਦੋਵੇਂ ਵੱਖਰੇ ਦਿਸਦੇ ਹਨ ਪਰ ਦੋਵੇਂ ਹੀ ਇੱਕ ਸਵਾਲ ਪੁੱਛਦੇ ਹਨ ਕਿ ਕੀ ਮਨੁੱਖਤਾ ਡਰ ਦਾ ਰਾਹ ਚੁਣੇਗੀ ਜਾਂ ਪ੍ਰੇਮ ਦਾ? ਨਾਟਕ ਵਿਚ ਗੁਰੂ ਤੇਗ ਬਹਾਦਰ ਜੀ ਦੀ ਬਲਿਦਾਨੀ ਆਵਾਜ ਸੀਮਾ ਤੇ ਏਡਨ ਦੇ ਡਿਜ਼ੀਟਲ-ਜੀਵਨ ਵਿੱਚ ਗੂੰਜਦੀ ਹੈ। ਭਾਈ ਮਤੀਦਾਸ ਦੇ ਹੌਸਲੇ ਦੀ ਚਮਕ ਕੁਆਂਟਮ ਕੋਡਾਂ ਵਿੱਚ ਰੋਸ਼ਨੀ ਬਣਕੇ ਜਗਦੀ ਹੈ, ਇਸ ਤਰ੍ਹਾਂ 1675 ਇੱਕ ਨਾਟਕ ਨਹੀਂ ਬਲਕਿ ਇੱਕ ਬ੍ਰਹਿਮੰਡੀ ਦਰਪਣ ਜਾਪਦਾ ਹੈ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਪ੍ਰੇਮ ਦੇ ਰਾਹ ‘ਤੇ ਚੱਲਣ ਦਾ ਹੋਕਾ ਦੇਣ ਵਿੱਚ ਸਫਲ ਹੋਇਆ।

ਨੋਡਲ ਅਫ਼ਸਰ ਤੇ ਐਸ ਡੀ ਐਮ ਨਮਨ ਮਾਰਕੰਨ ਨੇ ਸਭਨਾ ਦਾ ਧੰਨਵਾਦ ਕੀਤਾ। ਦਰਸ਼ਕਾਂ ਨੇ ਇਸ ਨਾਟਕ ਦੀ ਭਰਵੀਂ ਪ੍ਰਸੰਸਾ ਕੀਤੀ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਲੀਕੇ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ ਤੇ ਪਟਿਆਲਾ ਹੈਰੀਟੇਜ ਦੇ ਸਫ਼ਲ ਸਮਾਗਮਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ, ਮਨਪਾਲ ਟਿਵਾਣਾ, ਸਮੇਤ ਵੱਡੀ ਗਿਣਤੀ ਦਰਸ਼ਕ ਮੌਜੂਦ ਸਨ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD