Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਹੁਲ ਚਾਬਾ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮ ਦੀ ਕੀਤੀ ਸਮੀਖਿਆ

ਡੀ.ਸੀ. ਵੱਲੋਂ ਸੰਗਰੂਰ ਜ਼ਿਲ੍ਹੇ ’ਚ ਬਣ ਰਹੇ ਨਵੇਂ 16 ਆਮ ਆਦਮੀ ਕਲੀਨਿਕ ਦੇ ਕੰਮ ਦਾ ਜਾਇਜ਼ਾ

Rahul Chaba, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 17 Feb 2026

Last updated on: Feb 17, 2026, 15:48 IST

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਕੰਮ ਕਾਜ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿੱਚ ਨਵੇਂ ਬਣੇ ਰਹੇ 16 ਆਮ ਆਦਮੀ ਕਲੀਨਿਕਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸ੍ਰੀ ਰਾਹੁਲ ਚਾਬਾ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਵੇਂ ਬਣ ਰਹੇ ਆਮ ਆਦਮੀ ਕਲੀਨਿਕਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਰੂਰੀ ਹੈ ਕਿ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਬਣ ਰਹੇ 16 ਆਮ ਆਦਮੀ ਕਲੀਨਿਕਾਂ ਵਿਚੋਂ 8 ਸ਼ਹਿਰੀ ਖੇਤਰ ਵਿੱਚ ਅਤੇ 8 ਪੇਂਡੂ ਖੇਤਰ ਵਿੱਚ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੀਦਾਰਗੜ੍ਹ, ਨਵਾਂ ਗਾਓ, ਉੱਪਲੀ, ਦੁਗਨੀ, ਖੇੜੀ ਜੱਟਾਂ, ਰਜਿੰਦਰਾ ਪੁਰੀ, ਬਾਮਲ ਅਤੇ ਧੂਰਾ ਵਿਖੇ ਆਮ ਆਦਮੀ ਕਲੀਨਿਕ ਬਣ ਰਹੇ ਹਨ, ਇਸੇ ਤਰ੍ਹਾਂ ਸ਼ਹਿਰੀ ਖੇਤਰ ਵਿੱਚ ਬਾਬਾ ਮਸਤ ਰਾਮ ਜੀ ਸਮਾਧ ਲਹਿਰਾ, ਡੀਈਓ ਪ੍ਰਾਇਮਰੀ ਦਫ਼ਤਰ ਸੰਗਰੂਰ, ਵਾਰਡ ਨੰਬਰ 4 ਝਾੜ ਵਾਲਾ ਪੁਲ ਸੜਕ ’ਤੇ ਚੀਮਾ, ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ, ਸ੍ਰੀ ਗੁਰੂ ਰਵੀਦਾਸ ਦਰਬਾਰ ਹਾਲ ਮੂਨਕ, ਬੱਸ ਸਟੈਂਡ ਭਵਾਨੀਗੜ੍ਹ ਅਤੇ ਐਸ.ਐਸ.ਐਸ.ਜੀ. ਲੌਂਗੋਵਾਲ ਵਿਖੇ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਕਲੀਨਿਕ ਜ਼ਿਲ੍ਹੇ ਦੇ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਣਗੇ ਅਤੇ ਉਨ੍ਹਾਂ ਨੂੰ ਆਪਣੇ ਨੇੜੇ ਮੁਫ਼ਤ ਸਿਹਤ ਜਾਂਚ ਅਤੇ ਦਵਾਈਆਂ ਦੀ ਸਹੂਲਤ ਪ੍ਰਦਾਨ ਕਰਨਗੇ। ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਕਲੀਨਿਕਾਂ ਦੇ ਸਾਜ਼ੋ-ਸਾਮਾਨ ਅਤੇ ਸਟਾਫ਼ ਦੀ ਤਾਇਨਾਤੀ ਸਬੰਧੀ ਪ੍ਰਕਿਰਿਆ ਵੀ ਸਮੇਂ ਸਿਰ ਪੂਰੀ ਕੀਤੀ ਜਾਵੇ ਤਾਂ ਜੋ ਇਹ ਸਹੂਲਤਾਂ ਜਲਦੀ ਤੋਂ ਜਲਦੀ ਲੋਕਾਂ ਨੂੰ ਸਮਰਪਿਤ ਕੀਤੀਆਂ ਜਾ ਸਕਣ।

ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼, ਐਸ.ਐਮ.ਓਜ਼ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rahul Chaba , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD