Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Vigilance Bureau, Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 17 Feb 2026

Last updated on: Feb 17, 2026, 17:03 IST

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰੂ ਤੇਗ ਬਹਾਦਰ ਨਗਰ, ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਇੱਕ ਖੇਤੀਬਾੜੀ ਕਰਨ ਵਾਲਾ ਸ਼ਖਸ ਹੈ ਅਤੇ ਕਾਰ ਖਰੀਦ - ਫਰੋਖਤ ਦਾ ਕਾਰੋਬਾਰ ਵੀ ਕਰਦਾ ਹੈ, ਨੇ ਪਿੰਡ ਹਰੀਪੁਰ ਵਿੱਚ 12 ਮਰਲੇ ਦਾ ਘਰ ਖਰੀਦਿਆ ਸੀ।  ਕਿਉਂਕਿ ਇਸ ਦੀ ਕੋਈ ਸੇਲ ਡੀਡ ਨਹੀਂ ਬਣਾਈ ਗਈ ਸੀ, ਇਸ ਲਈ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ ਗਿਆ , ਜਿਸਦਾ ਫੈਸਲਾ ਸ਼ਿਕਾਇਤਕਰਤਾ ਦੇ ਹੱਕ ਵਿੱਚ ਹੋਇਆ ਸੀ। 

ਫਿਰ ਉਕਤ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਗਈ ਸੀ ਜਿਸਨੂੰ ਮਾਣਯੋਗ ਅਦਾਲਤ ਨੇ ਖਾਰਜ ਕਰ ਦਿੱਤਾ ਅਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ  ਸ਼ਿਕਾਇਤਕਰਤਾ ਦੇ ਹੱਕ ਵਿੱਚ ਸੇਲ ਡੀਡ ਦਰਜ ਕੀਤੀ ਗਈ।  ਬੁਲਾਰੇ ਨੇ ਅੱਗੇ ਦੱਸਿਆ ਕਿ ਘਰ ਦਾ ਕਬਜ਼ਾ ਦੇਣ ਲਈ, ਉਕਤ ਕਾਨੂੰਗੋ ਨੂੰ ਇੱਕ ਅਰਜ਼ੀ ਦਿੱਤੀ ਗਈ ਸੀ। 

ਇਸ ਸਬੰਧ ਵਿੱਚ, ਕੰਪਿਊਟਰਾਈਜ਼ਡ ਹੱਦਬੰਦੀ ਦੇ ਨਾਮ 'ਤੇ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਕਮ ਵਸੂਲੀ ਗਈ ਸੀ। ਇਸ ਤੋਂ ਬਾਅਦ, ਕਾਨੂੰਗੋ ਵੱਲੋਂ ਘਰ ਖਾਲੀ ਕਰਨ ਲਈ ਇੱਕ ਨੋਟਿਸ ਜਾਰੀ ਕੀਤਾ ਗਿਆ । ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਨੇ ਘਰ ਦਾ ਕਬਜ਼ਾ ਦੇਣ ਲਈ ਸ਼ਿਕਾਇਤਕਰਤਾ ਤੋਂ ਤਹਿਸੀਲਦਾਰ ਦੇ ਨਾਮ 'ਤੇ 1,00,000  ਰੁਪਏ ਦੀ ਰਿਸ਼ਵਤ ਮੰਗੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ, ਕਾਨੂੰਗੋ ਨੇ ਤਹਿਸੀਲਦਾਰ ਦੇ ਨਾਮ 'ਤੇ ਰਿਸ਼ਵਤ ਲਈ ਜ਼ੋਰ ਪਾਇਆ। 10,000  ਰੁਪਏ  ਰਿਸ਼ਵਤ ਮੌਕੇ 'ਤੇ ਹੀ ਲੈ ਲਈ ਗਈ ਅਤੇ ਬਾਕੀ ਰਕਮ ਕਿਸ਼ਤਾਂ ਵਿੱਚ ਅਦਾ ਕਰਨੀ ਤੈਅ ਕੀਤੀ ਗਈ।  ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ।

ਬੁਲਾਰੇ ਨੇ ਖੁਲਾਸਾ ਕੀਤਾ ਕਿ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ ਨੇ ਸ਼ਿਕਾਇਤਕਰਤਾ 'ਤੇ ਰਿਸ਼ਵਤ ਦੀ ਅਗਲੀ ਕਿਸ਼ਤ ਦੇਣ ਲਈ ਦੁਬਾਰਾ ਦਬਾਅ ਪਾਇਆ। ਕਿਉਂਕਿ ਸ਼ਿਕਾਇਤਕਰਤਾ ਬਿਨਾਂ ਰਿਸ਼ਵਤ ਦਿੱਤੇ ਆਪਣਾ ਕੰਮ  ਕਰਵਾਉਣਾ ਚਾਹੁੰਦਾ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ।

ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ  ਮੁੱਖ ਦੋਸ਼ੀ ਜਤਿੰਦਰ ਸਿੰਘ ਕਾਨੂੰਗੋ ਦੇ ਭਰਾ ਪਰਮਿੰਦਰ ਸਿੰਘ, ਜਿਸਨੂੰ ਉਸ ਨੇ ਰਿਸ਼ਵਤ ਲੈਣ ਲਈ ਭੇਜਿਆ ਸੀ, ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ । ਮੁੱਖ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਇਸ ਸਮੇਂ ਫਰਾਰ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ  ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD