Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ ਸੰਭਾਲ ਤੇ ਭਲਾਈ ਲਈ ਵਚਨਬੱਧ- ਚੇਤਨ ਸਿੰਘ ਜੋੜਾਮਾਜਰਾ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਸਿਹਤ ਤੇ ਮੈਡੀਕਲ ਕੈਂਪ ਦਾ ਉਦਘਾਟਨ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਮਾਣਾ , 17 Feb 2026

Last updated on: Feb 17, 2026, 17:58 IST

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ  ਸਮਾਣਾ ਵਿੱਖੇ ਲਗਾਏ ਗਏ ਵਿਸ਼ੇਸ਼ ਹੈਲਥ ਅਤੇ ਮੈਡੀਕਲ ਕੈਂਪ ਵਿੱਚ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ ਅਤੇ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੇ ਕੈਂਪਾਂ ਰਾਹੀਂ ਉਨ੍ਹਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਧਰੋਹਰ ਹਨ ਅਤੇ ਉਨ੍ਹਾਂ ਦੀ ਸੇਵਾ ਕਰਨਾ ਸਾਡਾ ਫਰਜ਼ ਹੈ। ਕੈਂਪ ਦੌਰਾਨ ਡਾਕਟਰਾਂ ਦੀ ਟੀਮ ਵੱਲੋਂ ਬਜ਼ੁਰਗਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਸਰਕਾਰੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। 

ਵੱਡੀ ਗਿਣਤੀ ਵਿੱਚ ਬਜ਼ੁਰਗਾਂ ਨੇ ਕੈਂਪ ਦਾ ਲਾਭ ਉਠਾਇਆ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ, ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਤੀਨਿਧੀ ਅਤੇ ਸਥਾਨਕ ਆਗੂ ਵੀ ਮੌਜੂਦ ਸਨ। ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ-ਹਿਤੈਸ਼ੀ ਪ੍ਰੋਗਰਾਮ ਜਾਰੀ ਰੱਖੇ ਜਾਣ।

ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਜਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਡੀ ਐੱਸ ਐੱਸ ਓ ਜੋਬਨਦੀਪ ਕੌਰ, ਡਾ ਮਨਿੰਦਰ ਸਿੰਘ, ਸਚਿਨ ਗਰਗ, ਡਾ ਜਤਿਨ ਡਾਹਰਾ, ਡਾ ਗੁਰਪ੍ਰੀਤ ਸਿੰਘ,  ਸੀਡੀਪੀਓ ਬਲਜੀਤ ਕੌਰ, ਪਾਰਸ ਸ਼ਰਮਾ, ਸੰਜੇ ਕੁਮਾਰ, ਸੰਜੇ ਸਿੰਗਲਾ, ਸੁਨੈਨਾ ਮਿੱਤਲ, ਗੋਪਾਲ ਕ੍ਰਿਸ਼ਨ ਬਿੱਟੂ, ਸੰਜੇ ਸਾਹਨੀ, ਰਾਹੁਲ ਗੁਪਤਾ, ਪਰਦੀਪ ਸ਼ਰਮਾ, ਰਾਹੁਲ ਭਾਰਦਵਾਜ, ਰਮੀ ਸ਼ਰਮਾ, ਸੋਮਨਾਥ, ਰਵੀ ਰੰਧਾਵਾ, ਅਮਿਤ ਧਾਲੀਵਾਲ, ਸੁਰਜਨ ਚੱਠਾ, ਪਵਨ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਜ਼ੁਰਗ ਮਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD