Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਟਰੇਡਰ ਕਮੇਟੀ ਦੀ ਅਹਿਮ ਮੀਟਿੰਗ ਆਯੋਜਿਤ

ਸਪੀਕਰ ਸ. ਸੰਧਵਾਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਤੇ ਵਿਧਾਇਕ ਅਮੋਲਕ ਸਿੰਘ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਦਿੱਤਾ ਭਰੋਸਾ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Gurdit Singh Sekhon, Amolak Singh, PoonamDeep Kaur, DC Faridkot, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 17 Feb 2026

Last updated on: Feb 17, 2026, 18:02 IST

ਜ਼ਿਲ੍ਹਾ ਟਰੇਡਰ ਕਮੇਟੀ ਦੀ ਇੱਕ ਅਹਿਮ ਮੀਟਿੰਗ ਪੁਰਾਣੀ ਦਾਣਾ ਮੰਡੀ ਫਰੀਦਕੋਟ ਵਿੱਚ ਸ਼੍ਰੀ ਨਰੇਸ਼ ਕੁਮਾਰ ਚੇਅਰਮੈਨ ਜ਼ਿਲ੍ਹਾ ਟਰੇਡਰ ਕਮੇਟੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਹਲਕਾ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਹਲਕਾ ਜੈਤੋ ਸ. ਅਮੋਲਕ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। 

ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਹਰਜੋਤ ਕੌਰ, ਜੀ.ਏ. ਸ. ਗੁਰਕਿਰਨਦੀਪ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਪਾਰੀ ਵਰਗ ਹਾਜ਼ਰ ਸੀ। ਮੀਟਿੰਗ ਦੌਰਾਨ ਸ਼ਹਿਰ ਦੇ ਵਪਾਰੀਆਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਸਮੱਸਿਆਵਾਂ, ਜਿਵੇਂ ਕਿ ਟਰੈਫਿਕ ਜਾਮ, ਪਾਰਕਿੰਗ ਦੀ ਘਾਟ, ਸਫ਼ਾਈ ਪ੍ਰਬੰਧ, ਸੜਕਾਂ ਦੀ ਮੁਰੰਮਤ, ਸਟ੍ਰੀਟ ਲਾਈਟਾਂ ਵਿੱਚ ਸੁਧਾਰ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਸੀਵਰੇਜ ਪ੍ਰਣਾਲੀ ਅਤੇ ਸੁਰੱਖਿਆ ਵਿਵਸਥਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਨਿਵੇਕਲਾ ਉਪਰਾਲਾ ਹੈ ਕਿ ਵਪਾਰੀ ਵਰਗ ਕੋਲ ਜਾ ਕੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਵਪਾਰਕ ਖੇਤਰ ਦਾ ਵਿਕਾਸ ਹੀ ਸ਼ਹਿਰ ਦੇ ਆਰਥਿਕ ਤਰੱਕੀ ਦੀ ਕੁੰਜੀ ਹੈ ਅਤੇ ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਲਦ ਹੀ ਪੁਰਾਣੀ ਦਾਣਾ ਮੰਡੀ ਦੀ ਦਿੱਖ ਵੀ ਬਦਲੀ ਜਾਵੇਗੀ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਹਲਕਾ ਫ਼ਰੀਦਕੋਟ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ।

ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਸਮੱਸਿਆ ਦਾ ਯੋਗ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਪਾਰੀਆਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਨੋਜਵਾਨ ਜੋ ਵੀ ਕੰਮ ਕਰਨਾ ਚਾਹੁੰਦੇ ਹਨ ਜਾਂ ਵਪਾਰੀ ਇੱਕ ਵਪਾਰ ਤੋਂ ਦੂਜੇ ਵਪਾਰ ਵਿੱਚ ਜਾਣਾ ਚਾਹੁੰਦੇ ਹਨ, ਉਸ ਲਈ ਸਰਕਾਰ ਵੱਲੋਂ ਕੈਂਪ ਲਗਾ ਕੇ ਉਨ੍ਹਾਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਵਪਾਰੀਆਂ ਨੇ ਹੀ ਰੁਜ਼ਗਾਰ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੈਤੋ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਵੀ ਵਪਾਰਕ ਸਰਗਰਮੀਆਂ ਨੂੰ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ। 

ਉਨ੍ਹਾਂ ਕਿਹਾ ਕਿ ਆਪ ਸਰਕਾਰ ਹਮੇਸ਼ਾ ਵਪਾਰੀ ਵਰਗ ਦੇ ਨਾਲ ਖੜ੍ਹੀ ਹੈ, ਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਅੱਜ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਲਈ ਖੁਲ੍ਹੇ ਤੌਰ ਤੇ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ 15 ਦਿਨ ਦੇ ਅੰਦਰ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਪਾਰੀਆਂ ਨਾਲ ਸਬੰਧਤ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੈਮੀਨਾਰ ਵੀ ਜਲਦ ਹੀ ਕਰਵਾਇਆ ਜਾਵੇਗਾ। ਇਸ ਮੌਕੇ ਵਪਾਰੀਆਂ ਨੇ ਆਪਣੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਦੱਸੀਆਂ ਅਤੇ ਮੀਟਿੰਗ ਦੌਰਾਨ ਟਰੇਡਰ ਯੂਨੀਅਨ ਦੇ ਨੁਮਾਇੰਦਿਆਂ ਨੇ ਵੀ ਆਪਣੇ ਵਿਚਾਰ ਰੱਖੇ । ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸ੍ਰੀ ਜਸਬੀਰ ਸਿੰਘ ਜੱਸੀ ਨੇ ਬਾਖੂਬੀ ਨਿਭਾਈ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਡਿਪਟੀ ਕਮਿਸ਼ਨਰ ਜੀ.ਐਸ.ਟੀ. ਡੀ.ਐਸ. ਗਰਚਾ, ਸਹਾਇਕ ਸਟੇਟ ਕਮਿਸ਼ਨਰ ਜੀ.ਐਸ.ਟੀ ਵਰੁਣ ਨਾਗਪਾਲ, ਸ. ਸੁਖਮੰਦਰ ਸਿੰਘ ਰੇਖੀ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ, ਡੀ.ਐਫ.ਐਸ.ਸੀ. ਸ. ਗੁਰਜੀਤ ਸਿੰਘ ਦਿਉਲ, ਚੇਅਰਮੈਨ ਫਰੀਦਕੋਟ ਸ. ਗੁਰਪ੍ਰੀਤ ਸਿੰਘ ਸਿੱਧੂ, ਚੇਅਰਮੈਨ ਕੋਟਕਪੂਰਾ ਸ. ਰਵਿੰਦਰ ਗੋਇਲ, ਚੇਅਰਮੈਨ ਜੈਤੋ ਗੋਪਾਲ ਕ੍ਰਿਸ਼ਨ ਸ਼ੈਲੀ, ਈ.ਓ ਨਗਰ ਕੌਂਸਲ ਸ੍ਰੀ ਅੰਮ੍ਰਿਤ ਲਾਲ, ਮਨਜੀਤ ਸ਼ਰਮਾ ਜਿਲ੍ਹਾ ਸਕੱਤਰ ਸ਼ੋਸ਼ਲ ਮੀਡੀਆ ਫਰੀਦੋਕਟ, ਕਿਸਾਨ ਵਿੰਗ ਤੋਂ ਗੁਰਸੇਵਕ ਸਿੰਘ ਬੁੱਟਰ, ਰਣਜੀਤ ਕੌਰ ਮਾਣ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਆਗੂ ਅਤੇ ਵਪਾਰੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Gurdit Singh Sekhon , Amolak Singh , PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD