Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਲਾਂਡਰਾ ਚੌਂਕ ਨੇੜਿਓਂ ਸਰੀਏ ਦੇ ਭਰੇ ਟਰੱਕ/ਟਰਾਲੇ ਦੀ ਲੁੱਟ ਦੇ ਮਾਮਲੇ ਵਿੱਚ 03 ਦੋਸ਼ੀ ਗ੍ਰਿਫਤਾਰ

ਖੋਹੇ ਟਰੱਕ/ਟਰਾਲੇ ਸਮੇਤ ਕਰੀਬ 20 ਲੱਖ ਦਾ ਸਰੀਆ ਬ੍ਰਾਮਦ

Crime News Punjab, Punjab Police, Police, Crime News, Mohali Police

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 17 Feb 2026

Last updated on: Feb 18, 2026, 12:26 IST

ਮੋਹਾਲੀ ਪੁਲਿਸ ਨੇ ਮਿਤੀ 12-02-2026 ਨੂੰ ਤਿੰਨ ਨਾ-ਮਾਲੂਮ ਦੋਸ਼ੀਆਂ ਵੱਲੋਂ ਅਲਕਾਜ਼ਾਰ ਕਾਰ ਵਿੱਚ ਸਵਾਰ ਹੋ ਕੇ ਲਾਲ/ਨੀਲੀ ਬੱਤੀ (ਫਲੈਸ਼ਰ ਲਾਈਟ) ਲਗਾਕੇ ਲਾਂਡਰਾ ਚੌਂਕ ਨੇੜਿਓਂ ਸਰੀਏ ਦੇ ਭਰੇ ਟਰੱਕ/ਟਰਾਲੇ ਦੇ ਡਰਾਈਵਰ ਅਤੇ ਕੰਡਕਟਰ ਨੂੰ ਬੰਦੀ ਬਣਾਕੇ ਟਰੱਕ/ਟਰਾਲੇ ਅਤੇ ਸਰੀਏ ਦੀ ਕੀਤੀ ਲੁੱਟ ਦੇ ਮਾਮਲੇ ਨੂੰ ਹੱਲ ਕਰਦੇ ਹੋਏ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਲੁੱਟੇ ਟਰੱਕ/ਟਰਾਲੇ ਸਮੇਤ ਸਰੀਆ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।

ਪੁਲਿਸ ਕਪਤਾਨ ( ਜਾਂਚ) ਸ਼੍ਰੀ ਸੌਰਵ ਜਿੰਦਲ ਨੇ ਉਕਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ 12-02-2026 ਨੂੰ ਅਸ਼ੋਕ ਯਾਦਵ ਪੁੱਤਰ ਜੈ ਕਿਸ਼ਨ ਯਾਦਵ ਵਾਸੀ ਮਕਾਨ ਨੰ: 03 ਰੋਇਲ ਸਿਟੀ ਜੱਸੜਾਂ ਰੋਡ ਗਲੀ ਨੰ: 03 ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਿਆਨਾਂ ਦੇ ਅਧਾਰ ਤੇ 03 ਨਾ-ਮਾਲੂਮ ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 41 ਮਿਤੀ 12-02-2026 ਅਧੀਨ ਧਾਰਾ 309(4), 3(5) ਬੀ ਐਨ ਐਸ ਥਾਣਾ ਸੁਹਾਣਾ ਰਜਿਸਟਰ ਹੋਇਆ ਸੀ। 

ਉਹ ਪਿਛਲੇ ਦੋ ਸਾਲ ਤੋਂ PB32-P-4757 ਟਾਟਾ 4018, ਰੰਗ ਚਿੱਟਾ, 18 ਟਾਇਰੀ ਗੱਡੀ ਜੋ ਕਿ ਉਸਦੇ ਮਾਮੇ ਸੁੰਦਰ ਯਾਦਵ ਦੀ ਹੈ, ਚਲਾ ਰਿਹਾ ਹੈ। ਮਿਤੀ 11-02-2026 ਨੂੰ ਵਕਤ ਕਰੀਬ 10:00 ਵਜੇ ਰਾਤ, ਉਹ ਸਮੇਤ ਆਪਣੇ ਕੰਡਕਟਰ ਅਨਿਲ ਪੁੱਤਰ ਕੇਦਾਰ ਸਾਹਨੀ ਨਾਲ ਮੰਡੀ ਗੋਬਿੰਦਗੜ੍ਹ ਤੋਂ ਖਰੜ ਦਾ ਕਰੀਬ 35 ਟੱਨ ਸਰੀਆ ਲੋਡ ਕਰਕੇ ਚੱਲਿਆ ਸੀ। ਜਦੋਂ ਉਹ ਨੇੜੇ ਲਾਂਡਰਾ ਚੌਕ ਗੱਡੀ ਸਾਈਡ 'ਤੇ ਲਗਾਕੇ ਮਿਤੀ 12-02-2026 ਨੂੰ ਵਕਤ ਕਰੀਬ 03:00 ਵਜੇ ਸਵੇਰੇ ਗੱਡੀ ਨੂੰ ਚੈੱਕ ਕਰ ਰਿਹਾ ਸੀ ਤਾਂ ਉਹਨਾਂ ਕੋਲ ਇੱਕ ਚਿੱਟੇ ਰੰਗ ਦੀ ਗੱਡੀ ਆਕੇ ਰੁੱਕੀ, ਜਿਸਦੇ ਅੰਦਰ ਸ਼ੀਸ਼ੇ ਵਿੱਚ ਪੁਲਿਸ ਦੀ ਗੱਡੀ ਵਰਗੀ ਲਾਈਟ ਲੱਗੀ ਹੋਈ ਸੀ। 

ਇਸ ਵਿੱਚ 03 ਵਿਅਕਤੀ ਸਵਾਰ ਸਨ, ਜਿਨ੍ਹਾਂ ਨੇ ਉਸ ਪਾਸੋਂ ਕਾਗਜ਼ਾਤ ਦੀ ਮੰਗ ਕੀਤੀ। ਉਨ੍ਹਾਂ ਨੇ ਆਰ.ਟੀ.ਓ. ਸਮਝਕੇ ਉਹਨਾਂ ਨੂੰ ਆਪਣੇ ਦਸਤਾਵੇਜ਼ ਚੈੱਕ ਕਰਵਾਏ ਤਾਂ ਉਹਨਾਂ ਨੇ ਦੋਨਾਂ ਨੂੰ ਥੱਲੇ ਉਤਾਰਕੇ ਆਪਣੀ ਗੱਡੀ ਵਿੱਚ ਬਿਠਾ ਲਿਆ ਅਤੇ ਇੱਕ ਵਿਅਕਤੀ ਉਸਦਾ ਟਰਾਲਾ ਸਮੇਤ ਸਰੀਏ ਦੀ ਲੁੱਟ ਕਰਕੇ ਮੌਕੇ ਤੋਂ ਲੈ ਗਿਆ।

ਉਕਤ ਵਾਰਦਾਤ 'ਚ ਸ਼ਾਮਿਲ ਦੋਸ਼ੀਆਂ ਨੂੰ ਲੱਭਣ ਅਤੇ ਖੋਹੇ ਟਰਾਲੇ ਅਤੇ ਲੁੱਟੇ ਸਰੀਏ ਨੂੰ ਬ੍ਰਾਮਦ ਕਰਨ ਲਈ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਜੀ ਵੱਲੋਂ ਤਲਵਿੰਦਰ ਸਿੰਘ, ਕਪਤਾਨ ਪੁਲਿਸ (ਆਪਰੇਸ਼ਨ) ਅਤੇ ਰਾਜਨ ਪਰਮਿੰਦਰ ਸਿੰਘ, ਉੱਪ-ਕਪਤਾਨ ਪੁਲਿਸ (ਜਾਂਚ) ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਨੂੰ ਲੱਭਣ ਦਾ ਕਾਰਜ ਦਿੱਤਾ ਗਿਆ ਸੀ। ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ ਮੁਕੱਦਮਾ ਦੇ ਦੋਸ਼ੀਆਂ ਨੂੰ ਮਾਨਵੀ ਸਰੋਤਾਂ ਅਤੇ ਤਕਨੀਕੀ ਤਰੀਕੇ ਨਾਲ ਲੱਭ ਕੇ ਮਿਤੀ 14-02-2026 ਨੂੰ ਨੇੜੇ ਪਿੰਡ ਮਜਾਤ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਨਾਮ ਪਤਾ ਦੋਸ਼ੀ:

1. ਦੋਸ਼ੀ ਨਰਿੰਦਰ ਸਿੰਘ ਉਰਫ ਮੋਨੀ ਉਰਫ ਕਾਲ਼ਾ ਪੁੱਤਰ ਲੇਟ ਗੁਰਨਾਮ ਸਿੰਘ ਵਾਸੀ ਪਿੰਡ ਮਜਾਤੜੀ, ਥਾਣਾ ਸਦਰ ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ, ਉਮਰ ਕਰੀਬ 38 ਸਾਲ, 10 ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ। ਉਸ ਵਿਰੁੱਧ ਜ਼ਿਲ੍ਹਾ ਮੋਹਾਲੀ, ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਧੋਖਾ-ਧੜੀ, ਨਸ਼ਾ ਤਸਕਰੀ ਅਤੇ ਲੜਾਈ-ਝਗੜੇ ਦੇ ਕੁੱਲ 06 ਮੁਕੱਦਮੇ ਦਰਜ ਹਨ।

2. ਦੋਸ਼ੀ ਹਰਵਿੰਦਰ ਸਿੰਘ ਉਰਫ ਮਿੰਟੂ ਪੁੱਤਰ ਸੁਖਵੀਰ ਸਿੰਘ ਵਾਸੀ ਪਿੰਡ ਮਾਜਰੀ ਕਿਸ਼ਨੇਵਾਲੀ, ਥਾਣਾ ਅਮਲੋਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਉਮਰ ਕਰੀਬ 37 ਸਾਲ, 10+2 ਪਾਸ ਅਤੇ ਸ਼ਾਦੀ ਸ਼ੁਦਾ ਹੈ। ਉਸ ਵਿਰੁੱਧ ਥਾਣਾ ਸਦਰ ਪਟਿਆਲਾ ਵਿਖੇ ਨਜਾਇਜ ਸ਼ਰਾਬ ਦਾ ਮਕੱਦਮਾ ਦਰਜ ਹੈ।

3. ਦੋਸ਼ੀ ਅਰਵਿੰਦਰ ਸਿੰਘ ਉਰਫ ਰਾਜਾ ਪੁੱਤਰ ਸੁਖਚਰਨ ਸਿੰਘ ਵਾਸੀ ਵਾਰਡ ਨੰ: 03 ਮਾਗੀ ਕਲੋਨੀ ਅਮਲੋਹ, ਥਾਣਾ ਅਮਲੋਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਉਮਰ ਕਰੀਬ 41 ਸਾਲ, ਜਿਸਨੇ ਬੀਕਾਮ ਕੀਤੀ ਹੋਈ ਹੈ ਤੇ ਸ਼ਾਦੀ ਸ਼ੁਦਾ ਹੈ।

ਬ੍ਰਾਮਦਗੀ ਦਾ ਵੇਰਵਾ:

1. ਗੱਡੀ ਪੀ ਬੀ 23-ਏ ਏ-0073, ਹੁੰਡਈ ਅਲਕਾਜ਼ਾਰ, ਰੰਗ ਚਿੱਟਾ।

2. ਖੋਹਿਆ 18 ਟਾਇਰਾ ਟਰੱਕ/ਟਰਾਲਾ

3. ਲੁੱਟ ਕੀਤਾ 35 ਟੱਨ ਸਰੀਆ, ਕੀਮਤ ਕਰੀਬ 20 ਲੱਖ ਰੁਪਏ

ਦੋਸ਼ੀ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਅਧੀਨ ਹਨ।

 

Tags: Crime News Punjab , Punjab Police , Police , Crime News , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD