Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਗੁਰਸ਼ਰਨ ਸਿੰਘ ਛੀਨਾ ਨੇ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਛੀਨਾ ਵੱਲੋਂ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Shery Kalsi, Dr Sunny Singh Ahluwalia, Sonia Mann, Gursharan Singh Chhina

Web Admin

Web Admin

5 Dariya News

ਚੰਡੀਗੜ੍ਹ , 17 Feb 2026

Last updated on: Feb 18, 2026, 12:30 IST

ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਮੰਗਲਵਾਰ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਸੂਬੇ ਦੇ ਜਨਤਕ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਕੰਮ ਕਰਨਗੇ। ਸ੍ਰੀ ਛੀਨਾ, ਜੋ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਰਹੇ ਹਨ, ਰਾਜਾਸਾਂਸੀ ਹਲਕੇ ਵਿੱਚ ਇੱਕ ਪ੍ਰਮੁੱਖ ਜਨਤਕ ਚਿਹਰਾ ਮੰਨੇ ਜਾਂਦੇ ਹਨ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣੀ ਸਰਗਰਮ ਭੂਮਿਕਾ ਲਈ ਜਾਣੇ ਜਾਂਦੇ ਹਨ।

ਡਾ. ਬਲਬੀਰ ਸਿੰਘ ਨੇ ਸ੍ਰੀ ਛੀਨਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਨਗੇ। ਉਨ੍ਹਾਂ ਨਵੇਂ ਚੇਅਰਮੈਨ ਨੂੰ ਅਪੀਲ ਕੀਤੀ ਕਿ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਦਿਖਾਈ ਗਈ ਊਰਜਾ ਅਤੇ ਵਚਨਬੱਧਤਾ ਨੂੰ ਪ੍ਰਸ਼ਾਸਨਿਕ ਕੰਮਾਂ ਵਿੱਚ ਵੀ ਜਾਰੀ ਰੱਖਣ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਸਮੇਂ ਸਿਰ ਪਹੁੰਚੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਲੰਬੇ ਤੱਕ ਕਾਰਗਰ ਰਹਿਣ ਵਾਲੀ ਯੋਜਨਾ ਹੈ ਅਤੇ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਦਕਿ ਵਿਰੋਧੀ ਪਾਰਟੀਆਂ ਚੋਣਾਂ ਦੇ ਹਿਸਾਬ–ਕਿਤਾਬ ਵਿੱਚ ਰੁੱਝੀਆਂ ਹੋਈਆਂ ਹਨ। ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਮਰੀਜ਼ਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਦਾਖਲੇ ਤੋਂ ਲੈ ਕੇ ਛੁੱਟੀ ਤੱਕ ਨਗਦੀ ਰਹਿਤ ਇਲਾਜ ਦੀ ਸੁਵਿਧਾ ਮਿਲਦੀ ਹੈ। 

ਰਾਜ ਵਿੱਚ 23 ਹਸਪਤਾਲਾਂ ਵਿੱਚ ਗੰਭੀਰ ਦੇਖਭਾਲ ਇਕਾਈਆਂ ਸਥਾਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਜੀਵਨ ਰੱਖਿਆ ਸੇਵਾਵਾਂ ਦੀ ਪਹੁੰਚ ਵਿੱਚ ਵੱਡਾ ਵਾਧਾ ਹੋਇਆ ਹੈ। ਇਸ ਮੌਕੇ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸਨੀ ਸਿੰਘ ਅਹਲੂਵਾਲੀਆ, ਐਮ ਡੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ  ਅਮਿਤ ਤਲਵਾਰ, ਉਪ ਚੇਅਰਮੈਨ ਪੀ ਐਚ ਐਸ ਸੀ ਮਨਿੰਦਰਜੀਤ ਸਿੰਘ ਵਿਕੀ ਘਨੌਰ, ਸੋਨੀਆ ਮਾਨ ਅਤੇ ਹੋਰ ਅਧਿਕਾਰੀ ਤੇ ਆਗੂ ਵੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Shery Kalsi , Dr Sunny Singh Ahluwalia , Sonia Mann , Gursharan Singh Chhina

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD